Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਸਰਕਾਰ ਆਮਦਨ ਤੋਂ ਵੱਧ ਖਰਚ ਕਰਨ ਵਾਲੇ ਪੁਲਸ ਅਫਸਰਾਂ ਦੇ ਦੁਆਲੇ ਹੋਣ ਲੱਗੀ

December 18, 2018 08:42 AM

ਜਲੰਧਰ, 17 ਦਸੰਬਰ (ਪੋਸਟ ਬਿਊਰੋ)- ਜਾਇਦਾਦ ਕਾਰੋਬਾਰੀਆਂ, ਹੋਟਲ ਮਾਲਕਾਂ ਤੇ ਜੂਏਬਾਜ਼ੀ ਦੇ ਧੰਦੇ ਵਾਲੇ ਲੋਕਾਂ ਵੱਲੋਂ ਆਪਣੇ ਕੰਮ ਕਢਵਾਉਣ ਲਈ ਕੁਝ ਪੁਲਸ ਅਫਸਰਾਂ ਨੂੰ ਮਹਿੰਗੇ ਤੋਹਫੇ ਦੇਣਾ ਆਮ ਗੱਲ ਹੈ। ਇਨ੍ਹਾਂ ਲੋਕਾਂ ਵੱਲੋਂ ਕੁਝ ਪੁਲਸ ਅਫਸਰਾਂ ਨੂੰ ਮਹਿੰਗੀਆਂ ਕਾਰਾਂ, ਮੋਬਾਈਲ ਫੋਨ, ਘੁੰਮਣ ਫਿਰਨ ਲਈ ਰਮਣੀਕ ਥਾਵਾਂ ਲਈ ਹਵਾਈ ਟਿਕਟਾਂ ਅਤੇ ਹੋਟਲਾਂ ਦੇ ਵਾਊਚਰ ਸਮੇਤ ਤੋਹਫੇ ਦਿੱਤੇ ਜਾਣ ਦੀਆਂ ਰਿਪੋਰਟਾਂ ਤੋਂ ਬਾਅਦ ਪਤਾ ਲੱਗਾ ਹੈ ਕਿ ਸਰਕਾਰ ਨੇ ਤੋਹਫੇ ਲੈਣ ਤੇ ਆਮਦਨ ਤੋਂ ਵਧੇਰੇ ਖਰਚ ਕਰਨ ਵਾਲੇ ਅਧਿਕਾਰੀਆਂ ਉੱਤੇ ਸ਼ਿਕੰਜਾ ਕੱਸਣ ਦਾ ਫੈਸਲਾ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਰਿਪੋਰਟਾਂ ਤੋਂ ਬਾਅਦ ਪਤਾ ਲੱਗਾ ਹੈ ਕਿ ਐਸ ਐਚ ਓ ਪੱਧਰ ਤੋਂ ਐਸ ਪੀ ਰੈਂਕ ਤੱਕ ਦੇ ਅਧਿਕਾਰੀ ਕਰੋੜ ਰੁਪਏ ਤੱਕ ਦੀਆਂ ਮਰਸੀਡੀਜ਼ ਕਾਰਾਂ ਦੇ ਝੂਟੇ ਲੈਂਦੇ ਹਨ ਤੇ ਕਈ ਲੋਕਾਂ ਦੇ ਹੱਥਾਂ ਵਿੱਚ ਤਿੰਨ-ਤਿੰਨ ਲੱਖ ਰੁਪਏ ਤੱਕ ਦੇ ਮੋਬਾਈਲ ਫੋਨ ਫੜੇ ਹੁੰਦੇ ਹਨ। ਇਨ੍ਹਾਂ ਅਧਿਕਾਰੀਆਂ ਦੀ ਜਾਇਦਾਦ ਕਾਰੋਬਾਰੀਆਂ ਨਾਲ ਨੇੜਤਾ ਅਕਸਰ ਦੇਖੀ ਜਾਂਦੀ ਹੈ। ਇਹ ਵੀ ਰਿਪੋਰਟਾਂ ਹਨ ਕਿ ਅਧਿਕਾਰੀਆਂ ਵੱਲੋਂ ਵਰਤੀਆਂ ਜਾਂਦੀਆਂ ਮਹਿੰਗੀਆਂ ਕਾਰਾਂ, ਫੋਨ ਤੇ ਹੋਰ ਵਸਤਾਂ ਸਬੰਧਤ ਅਧਿਕਾਰੀਆਂ ਦੇ ਆਪਣੇ ਨਾਵਾਂ ਦੀ ਥਾਂ ਹੋਰ ਨਾਵਾਂ 'ਤੇ ਲਈਆਂ ਜਾਂਦੀਆਂ ਹਨ। ਇਹ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਦਫਤਰ ਨੇ ਖੁਫੀਆ ਵਿਭਾਗ ਨੂੰ ਸਾਰੇ ਪੰਜਾਬ ਵਿੱਚੋਂ ਅਜਿਹੇ ਅਫਸਰਾਂ ਦੀਆਂ ਸੂਚੀਆਂ ਬਣਾਉਣ ਦੀ ਹਦਾਇਤ ਕੀਤੀ ਹੈ ਤੇ ਖੁਫੀਆ ਵਿਭਾਗ ਦੇ ਅਧਿਕਾਰੀ ਇਸ ਲਈ ਸਰਗਰਮ ਦੱਸੇ ਜਾਂਦੇ ਹਨ। ਪਤਾ ਲੱਗਾ ਹੈ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਮੁਹਾਲੀ ਵਰਗੇ ਵੱਡੇ ਸ਼ਹਿਰਾਂ ਵਿੱਚ ਕਈ ਪੁਲਸ ਅਫਸਰਾਂ ਦੀ ਕਾਲੋਨੀਆਂ ਕੱਟਣ ਵਾਲਿਆਂ ਨਾਲ ਹਿੱਸੇਦਾਰੀ ਹੈ ਤੇ ਕਈ ਅਧਿਕਾਰੀਆਂ ਨੂੰ ਗਾਹੇ ਬਗਾਹੇ ਮਦਦ ਲਈ ਵੱਡੇ ਤੋਹਫੇ ਦਿੱਤੇ ਜਾਂਦੇ ਹਨ। ਪਿਛਲੇ ਦਿਨਾਂ ਵਿੱਚ ਮਾਲਵਾ ਖੇਤਰ ਦੇ ਇਕ ਐਸ ਐਸ ਪੀ ਵੱਲੋਂ ਪੁਲਸ ਹੈਡਕੁਆਰਟਰ ਦੇ ਕਈ ਅਫਸਰਾਂ ਨੂੰ ਮਹਿੰਗੇ ਮੋਬਾਈਲ ਵੰਡੇ ਜਾਣ ਦੀ ਵੀ ਚਰਚਾ ਰਹੀ ਹੈ। ਦੁਆਬਾ ਖੇਤਰ ਦਾ ਇਕ ਸਾਬਕਾ ਪੁਲਸ ਇੰਸਪੈਕਟਰ ਕਰੀਬ ਇਕ ਕਰੋੜ ਰੁਪਏ ਦੀ ਮਹਿੰਗੀ ਕਾਲੇ ਰੰਗ ਦੀ ਲੈਂਡ ਰੋਵਰ ਕਾਰ ਲੈ ਕੇ ਘੁੰਮਦਾ ਰਿਹਾ ਹੈ ਤੇ ਇਹ ਕਾਰ ਉਸ ਵੱਲੋਂ ਡਰੱਗ ਦੇ ਕੇਸ 'ਚ ਫੜੇ ਰਾਜਾ ਕੰਦੋਲਾ ਤੋਂ ਖੋਹੀ ਹੋਈ ਦੱਸੀ ਜਾਂਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ