Welcome to Canadian Punjabi Post
Follow us on

03

July 2025
 
ਭਾਰਤ

ਈ ਡੀ ਵੱਲੋਂ ਮਮਤਾ ਬੈਨਰਜੀ ਦੇ ਭਤੀਜੇ ਤੋਂ ਅੱਠ ਘੰਟੇ ਪੁੱਛਗਿੱਛ

September 08, 2021 02:31 AM

ਕੋਲਕਾਤਾ, 7 ਸਤੰਬਰ (ਪੋਸਟ ਬਿਊਰੋ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਤੇ ਤਿ੍ਰਣਮੂਲ ਕਾਂਗਰਸ (ਟੀ ਐਮ ਸੀ) ਦੇ ਪਾਰਲੀਮੈਂਟਮੈਂਬਰ ਅਭਿਸ਼ੇਕ ਬੈਨਰਜੀ ਤੋਂ ਕੋਲਾ ਘੁਟਾਲਾ ਕੇਸ ਵਿੱਚ ਕੱਲ੍ਹ ਦਿੱਲੀ ਵਿੱਚ ਅੱਠ ਘੰਟੇ ਪੁੱਛਗਿੱਛ ਕੀਤੀ ਗਈ। ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਉਨ੍ਹਾਂ ਤੋਂ ਵਿਦੇਸ਼ ਵਿੱਚ ਬੈਂਕ ਖਾਤਿਆਂ ਤੋਂ ਲੈ ਕੇ ਕੋਲਾ ਘੁਟਾਲੇ ਦੇ ਦੋਸ਼ੀ ਅਨੂਪ ਮਾਂਜੀ ਉਰਫ ਲਾਲਾ ਤੇ ਵਿਨੇ ਮਿਸ਼ਰਾ ਨਾਲ ਸੰਬੰਧਾਂ ਬਾਰੇ ਸਵਾਲ ਪੁੱਛੇ। ਜਾਂਚ ਅਧਿਕਾਰੀ ਨੇ ਮਨੀ ਲਾਂਡਰਿੰਗ ਨਿਵਾਰਨ ਐਕਟ ਤਹਿਤ ਉਨ੍ਹਾਂ ਦੇ ਬਿਆਨ ਵੀ ਦਰਜ ਕੀਤੇ।
ਮਿਲ ਸਕੀ ਜਾਣਕਾਰੀ ਅਨੁਸਾਰ ਟੀ ਐਮ ਸੀ ਦੇ ਕੌਮੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਦਿੱਲੀ ਦੇ ਜਾਮਨਗਰ ਹਾਊਸ ਦੇ ਕੇਂਦਰੀ ਏਜੰਸੀ ਈ ਡੀ ਦੇ ਦਫਤਰ ਵਿੱਚ ਸਵੇਰੇ 11 ਵਜੇ ਤੋਂ ਥੋੜ੍ਹਾ ਪਹਿਲਾਂ ਹੀ ਪਹੁੰਚ ਗਏ। ਇਸ ਤੋਂ ਬਾਅਦ ਉਨ੍ਹਾਂ ਤੋਂ ਈ ਡੀ ਅਧਿਕਾਰੀਆਂ ਨੇ ਅੱਠ ਘੰਟੇ ਪੁੱਛਗਿੱਛ ਕੀਤੀ। ਸ਼ਾਮ ਸਾਢੇ ਸੱਤ ਵਜੇ ਤਕ ਉਨ੍ਹਾਂ ਤੋਂ ਪੁੱਛਗਿੱਛ ਜਾਰੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਕੇਸ ਦੇ ਜਾਂਚ ਅਧਿਕਾਰੀ ਨੇ ਮਨੀ ਲਾਂਡਰਿੰਗ ਰੋਕੂ ਐਕਟ (ਪੀ ਐਮ ਐਲ ਏ) ਦੀਆਂ ਤਜਵੀਜ਼ਾਂ ਤਹਿਤ ਵੀ ਬੈਨਰਜੀ ਦੇ ਬਿਆਨ ਦਰਜ ਕੀਤੇ ਹਨ। ਪਤਾ ਲੱਗਾ ਹੈ ਕਿ ਅਭਿਸ਼ੇਕ ਤੋਂ ਥਾਈਲੈਂਡ ਦੇ ਬੈਂਕ ਖਾਤੇ ਤੋਂ ਲੈ ਕੇ ਕੋਲਾ ਘੁਟਾਲੇ ਦੇ ਮੁੱਖ ਦੋਸ਼ੀ ਅਨੂਪ ਮਾਂਜੀ ਅਤੇ ਫਰਾਰ ਹੋਏ ਵਿਨੇ ਮਿਸ਼ਰਾ ਨਾਲ ਉਸ ਦੇ ਸੰਬੰਧਾਂ ਬਾਰੇ ਸਵਾਲ ਕੀਤੇ ਗਏ ਅਤੇ ਉਸ ਵੱਲੋਂ 2019 ਦੀਆਂ ਲੋਕ ਸਭਾ ਚੋਣਾਂ ਸਮੇਂ ਪੇਸ਼ ਕੀਤੇ ਐਫੀਡੇਵਿਟ ਵਿੱਚ ਦਿੱਤੀ ਗਈ ਜਾਇਦਾਦ ਦੀ ਜਾਣਕਾਰੀ ਬਾਰੇ ਵੀ ਸਵਾਲ ਕੀਤੇ ਗਏ। ਇਸ ਤੋਂ ਇਲਾਵਾ ਦੇਸ਼ ਅਤੇ ਵਿਦੇਸ਼ ਵਿੱਚ ਮੌਜੂਦ ਉਨ੍ਹਾਂ ਦੀਆਂ ਜਾਇਦਾਦਾਂ ਬਾਰੇ ਵੀ ਪੁੱਛਗਿੱਛ ਕੀਤੀ ਗਈ,ਅਭਿਸ਼ੇਕ ਨੇ ਲਾਲਾ ਤੇ ਵਿਨੇ ਮਿਸ਼ਰਾ ਨਾਲ ਸੰਬੰਧਾਂ ਦੇ ਜਵਾਬ ‘ਨਹੀਂ ਜਾਣਦਾ' ਕਹਿ ਕੇ ਦਿੱਤੇ। ਉਸ ਤੋਂ ਪੁੱਛਗਿੱਛ ਦੀ ਪੂਰੀ ਪ੍ਰਕਿਰਿਆ ਦੀ ਵੀਡੀਓਗਰਾਫੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਈ ਡੀ ਦਫਤਰ ਪਹੁੰਚਣ ਉੱਤੇ ਅਭਿਸ਼ੇਕ ਨੇ ਕਿਹਾ ਕਿ ਮੈਂ ਜਾਂਚ ਦਾ ਸਾਹਮਣਾ ਕਰਨ ਨੂੰ ਤਿਆਰ ਹਾਂ ਤੇ ਏਜੰਸੀ ਨਾਲ ਸਹਿਯੋਗ ਕਰਾਂਗਾ। ਈ ਡੀ ਨੇ ਸੀ ਬੀ ਆਈ ਦੀ ਨੰਬਰ 2020 ਦੀ ਇੱਕ ਸਿ਼ਕਾਇਤ ਉੱਤੇ ਗੌਰ ਕਰਨ ਤੋਂ ਬਾਅਦ ਪੀ ਐਮ ਐਲ ਏ ਦੀਆਂ ਅਪਰਾਧਕ ਧਾਰਾਵਾਂ ਤਹਿਤ ਇਹ ਮਾਮਲਾ ਦਰਜ ਕੀਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ