Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਤਿੰਨ ਤਲਾਕ ਦਾ ਕਾਨੂੰਨ ਬਣਿਆ ਤਾਂ ਮੁਸਲਿਮ ਬੋਰਡ ਵੀ ਅਦਾਲਤ ਵਿੱਚ ਚੁਣੌਤੀ ਲਈ ਤਿਆਰ

December 18, 2018 08:55 AM

ਲਖਨਊ, 17 ਦਸੰਬਰ (ਪੋਸਟ ਬਿਊਰੋ)- ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਕੱਲ੍ਹ ਕਿਹਾ ਹੈ ਕਿ ਤਿੰਨ ਤਲਾਕ ਬਾਰੇ ਪਾਰਲੀਮੈਂਟ ਵਿੱਚ ਕਾਨੂੰਨ ਬਣਿਆ ਤਾਂ ਉਹ ਇਸ ਨੂੰ ਅਦਾਲਤ ਵਿੱਚ ਚੁਣੌਤੀ ਦੇਵੇਗੀ।
ਬੋਰਡ ਦੀ ਵਰਕਿੰਗ ਕਮੇਟੀ ਦੀ ਇਥੇ ਹੋਈ ਬੈਠਕ ਤੋਂ ਬਾਅਦ ਪੱਤਰਕਾਰਾਂ ਬੋਰਡ ਦੇ ਸੀਨੀਅਰ ਮੈਂਬਰ ਕਾਸਿਮ ਰਸੂਲ ਇਲਿਆਸ ਨੇ ਦੱਸਿਆ ਕਿ ਕੇਂਦਰ ਸਰਕਾਰ ਤਿੰਨ ਤਲਾਕ ਉਤੇ ਆਰਡੀਨੈਂਸ ਲਿਆਈ ਹੈ। ਇਸ ਦੀ ਮਿਆਦ ਛੇ ਮਹੀਨੇ ਹੈ। ਜੇ ਇਹ ਲੰਘ ਗਈ ਤਾਂ ਕੋਈ ਗੱਲ ਨਹੀਂ, ਜੇ ਇਸ ਨੂੰ ਕਾਨੂੰਨੀ ਸ਼ਕਲ ਦਿੱਤੀ ਤਾਂ ਬੋਰਡ ਇਸ ਨੂੰ ਅਦਾਲਤ ਵਿੱਚ ਚੁਣੌਤੀ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਮੁਸਲਿਮ ਸਮਾਜ ਨਾਲ ਵਿਚਾਰ ਕੀਤੇ ਬਿਨਾਂ ਤਿਆਰ ਕੀਤਾ ਗਿਆ ਹੈ ਤੇ ਜੇ ਸਰਕਾਰ ਇਸ ਨੂੰ ਪਾਰਲੀਮੈਂਟ ਵਿੱਚ ਬਿੱਲ ਦੇ ਤੌਰ 'ਤੇ ਪੇਸ਼ ਕਰੇਗੀ ਤਾਂ ਬੋਰਡ ਸਾਰੀਆਂ ਧਰਮ ਨਿਰਪੱਖ ਪਾਰਟੀਆਂ ਨੂੰ ਅਪੀਲ ਕਰੇਗਾ ਕਿ ਉਹ ਇਸ ਨੂੰ ਪਾਸ ਨਾ ਹੋਣ ਦੇਣ। ਇਲਿਆਸ ਨੇ ਦੱਸਿਆ ਕਿ ਬੋਰਡ ਦਾ ਸਪੱਸ਼ਟ ਰੁਖ਼ ਹੈ ਕਿ ਉਹ ਬਾਬਰੀ ਮਸਜਿਦ ਮਾਮਲੇ 'ਚ ਅਦਾਲਤ ਦੇ ਆਖਰੀ ਫੈਸਲੇ ਨੂੰ ਸਵੀਕਾਰ ਕਰੇਗਾ।
ਉਨ੍ਹਾਂ ਕਿਹਾ ਕਿ ਬੈਠਕ 'ਚ ਇਹ ਵੀ ਰਾਇ ਬਣੀ ਹੈ ਕਿ ਸਰਕਾਰ ਮੰਦਰ ਬਣਾਉਣ ਲਈ ਆਰਡੀਨੈਂਸ ਜਾਂ ਕਾਨੂੰਨ ਲਿਆਉਣ ਦੀ ਮੰਗ ਦੇ ਨਾਲ ਦਿੱਤੇ ਜਾ ਰਹੇ ਜ਼ਹਿਰੀਲੇ ਬਿਆਨਾਂ 'ਤੇ ਰੋਕ ਲਾਏ। ਬੋਰਡ ਦੇ ਸੀਨੀਅਰ ਮੈਂਬਰ ਜ਼ਫਰਯਾਬ ਜ਼ਿਲਾਨੀ ਨੇ ਇਸ ਮੌਕੇ ਕਿਹਾ ਕਿ ਅਯੁੱਧਿਆ ਦੀ ਵਿਵਾਦਤ ਜ਼ਮੀਨ 'ਤੇ ਸਥਿਤੀ ਜਿਉਂ ਦੀ ਤਿਉਂ ਰਹਿਣ ਦੀ ਹਾਲਤ 'ਚ ਕੋਈ ਆਰਡੀਨੈਂਸ ਲਿਆਂਦਾ ਨਹੀਂ ਜਾ ਸਕਦਾ। ਧਰਮ ਨਿਰਪੱਖਤਾ ਦਾ ਆਧਾਰ ਹੈ ਤੇ ਜੇ ਸਰਕਾਰ ਆਰਡੀਨੈਂਸ ਜਾਂ ਕਾਨੂੰਨ ਲਿਆਉਂਦੀ ਹੈ ਤਾਂ ਉਹ ਸੰਵਿਧਾਨਕ ਤੌਰ 'ਤੇ ਸਹੀ ਨਹੀਂ ਹੋਵੇਗਾ। ਜ਼ਿਲਾਨੀ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਉਹ ਸੁਪਰੀਮ ਕੋਰਟ ਦੇ ਰਵੱਈਏ ਨੂੰ ਚੰਗੀ ਤਰ੍ਹਾਂ ਜਾਣਦੇ ਹਨ, ਇਸ ਲਈ ਅਸੀਂ ਮੰਦਰ ਨੂੰ ਲੈ ਕੇ ਹੋ ਰਹੀ ਬਿਆਨਬਾਜ਼ੀ ਖਿਲਾਫ ਅਦਾਲਤ ਦਾ ਦਰਵਾਜ਼ਾ ਨਹੀਂ ਖੜਕਾ ਰਹੇ ਹਾਂ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼