Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਕੀ ਇਸ ਵਾਰੀ ਵੀ ਬਣੇਗੀ ਘੱਟ ਗਿਣਤੀ ਸਰਕਾਰ?

September 11, 2021 02:38 AM

ਓਟਵਾ, 10 ਸਤੰਬਰ (ਪੋਸਟ ਬਿਊਰੋ) : 2019 ਦੀ ਕੈਂਪੇਨ ਵਾਂਗ ਹੀ ਇਸ ਵਾਰੀ ਵੀ ਜੋ ਸਮੀਕਰਣ ਬਣ ਰਹੇ ਹਨ ਉਨ੍ਹਾਂ ਤੋਂ ਜਾਪਦਾ ਹੈ ਕਿ ਲਿਬਰਲਾਂ ਜਾਂ ਕੰਜ਼ਰਵੇਟਿਵਾਂ ਵਿੱਚੋਂ ਕਿਸੇ ਨੂੰ ਵੀ ਬਹੁਮਤ ਹਾਸਲ ਨਹੀਂ ਹੋਵੇਗਾ ਤੇ ਦੋਵਾਂ ਪਾਰਟੀਆਂ ਲਈ ਮੈਜੌਰਿਟੀ ਸਰਕਾਰ ਪਹੁੰਚ ਤੋਂ ਬਾਹਰ ਨਜ਼ਰ ਆ ਰਹੀ ਹੈ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਕੈਨੇਡਾ ਵਿੱਚ ਕਿਹੋ ਜਿਹੀ ਮਾਇਨੌਰਿਟੀ ਸਰਕਾਰ ਬਣੇਗੀ?
ਪਾਰਲੀਆਮੈਂਟ ਦੀਆਂ 338 ਸੀਟਾਂ ਵਿੱਚੋਂ ਬਹੁਗਿਣਤੀ ਸਰਕਾਰ ਬਣਾਉਣ ਲਈ ਕਿਸੇ ਵੀ ਪਾਰਟੀ ਨੂੰ 170 ਸੀਟਾਂ ਜਾਂ ਇਸ ਤੋਂ ਵੱਧ ਹਾਸਲ ਹੋਣੀਆਂ ਜ਼ਰੂਰੀ ਹਨ।ਇਸ ਤੋਂ ਬਾਅਦ ਜੇਤੂ ਰਹਿਣ ਵਾਲੀ ਪਾਰਟੀ ਨੂੰ ਕੋਈ ਬਿੱਲ ਪਾਸ ਕਰਨ ਲਈ ਦੂਜੀਆਂ ਪਾਰਟੀਆਂ ਦਾ ਸਹਾਰਾ ਲੈਣ ਦੀ ਲੋੜ ਨਹੀਂ ਹੋਵੇਗੀ ਤੇ ਉਹ ਚਾਰ ਸਾਲ ਆਰਾਮ ਨਾਲ ਕੱਟ ਲਵੇਗੀ। 2021 ਦੀ ਚੋਣ ਮੁਹਿੰਮ ਵਿੱਚ ਦਾਖਲ ਹੁੰਦੇ ਸਮੇਂ ਲਿਬਰਲਾਂ ਕੋਲ 155 ਸੀਟਾਂ, ਕੰਜ਼ਰਵੇਟਿਵਾਂ ਕੋਲ 119 ਸੀਟਾਂ ਤੇ ਐਨਡੀਪੀ ਕੋਲ 24 ਸੀਟਾਂ, ਬਲਾਕ ਕਿਊਬਿਕੁਆ ਕੋਲ 32 ਸੀਟਾਂ, ਗ੍ਰੀਨ ਪਾਰਟੀ ਕੋਲ ਦੋ ਸੀਟਾਂ ਸਨ ਤੇ ਪੰਜ ਇੰਡੀਪੈਂਡੈਂਟ ਐਮਪੀਜ਼ ਤੋਂ ਇਲਾਵਾ ਇੱਕ ਸੀਟ ਖਾਲੀ ਸੀ।
ਜੇ ਕੋਈ ਵੀ ਪਾਰਟੀ ਮੈਜੌਰਿਟੀ ਹਾਸਲ ਨਹੀਂ ਕਰ ਸਕਦੀ ਤਾਂ ਇਸ ਵਾਰੀ ਕਿਹੋ ਜਿਹੇ ਹਾਲਾਤ ਰਹਿਣਗੇ ਤੇ ਪਾਰਟੀਆਂ ਦਾ ਇਸ ਬਾਰੇ ਕੀ ਨਜ਼ਰੀਆ ਰਹੇਗਾ ਆਓ ਇਸ ਉੱਤੇ ਝਾਤੀ ਮਾਰਦੇ ਹਾਂ :
ਲਿਬਰਲ ਆਗੂ ਜਸਟਿਨ ਟਰੂਡੋ ਇਸ ਆਸ ਨਾਲ ਚੋਣ ਮੈਦਾਨ ਵਿੱਚ ਨਿੱਤਰੇ ਸਨ ਕਿ ਉਨ੍ਹਾਂ ਨੂੰ ਬਹੁਮਤ ਹਾਸਲ ਹੋ ਹੀ ਜਾਵੇਗਾ ਤੇ ਅਗਲੇ ਚਾਰ ਸਾਲ ਉਹ ਮੁੜ ਸੱਤਾ ਉੱਤੇ ਕਾਬਜ ਰਹਿਣਗੇ। ਪਰ ਜੇ ਇੱਕ ਵਾਰੀ ਫਿਰ ਟਰੂਡੋ ਦੀ ਪਾਰਟੀ ਮਾਇਨੌਰਿਟੀ ਹਾਸਲ ਕਰਦੀ ਹੈ ਤਾਂ ਇਸ ਵਿੱਚ ਕੋਈ ਹੈਰਾਨੀ ਨਹੀਂ ਹੋਵੇਗੀ, ਇਹ ਵੀ ਹੋ ਸਕਦਾ ਹੈ ਕਿ ਪਾਰਟੀ ਉਨ੍ਹਾਂ ਨੂੰ ਹੀ ਆਪਣਾ ਆਗੂ ਬਣਾਈ ਰੱਖੇ।10 ਸਤੰਬਰ ਨੂੰ ਆਗੂਆਂ ਦੀ ਫਾਈਨਲ ਬਹਿਸ ਤੋਂ ਬਾਅਦ ਟਰੂਡੋ ਨੇ ਚੋਣਾਂ ਕਰਵਾਉਣ ਦੇ ਆਪਣੇ ਫੈਸਲੇ ਨੂੰ ਸਹੀ ਦੱਸਦਿਆਂ ਆਖਿਆ ਸੀ ਕਿ ਕੈਨੇਡੀਅਨਜ਼ ਕੋਲ ਇਹ ਮੌਕਾ ਹੈ ਕਿ ਉਹ ਇਹ ਤੈਅ ਕਰ ਸਕਣ ਕਿ ਉਹ ਆਪਣਾ ਭਵਿੱਖ ਕਿਸ ਦੇ ਹੱਥ ਦੇਣਾ ਚਾਹੁੰਦੇ ਹਨ।
ਹੁਣ ਤੱਕ ਦੀ ਚੋਣ ਮੁਹਿੰਮ ਵਿੱਚ ਕੰਜ਼ਰਵੇਟਿਵ ਆਗੂ ਐਰਿਨ ਓਟੂਲ ਚਾਹੁੰਦੇ ਹਨ ਕਿ ਕੈਨੇਡੀਅਨਜ਼ ਖੱਬੇ ਪੱਖੀ ਗੱਠਜੋੜ ਜਾਂ ਕੰਜ਼ਰਵੇਟਿਵਾਂ ਵਿੱਚੋਂ ਇੱਕ ਦੀ ਚੋਣ ਕਰ ਸਕਣ।ਉਨ੍ਹਾਂ ਪਿਛਲੀ ਘੱਟਗਿਣਤੀ ਸਰਕਾਰ ਦੀ ਗੱਲ ਕਰਦਿਆਂ ਆਖਿਆ ਕਿ ਇਹ ਸਾਫ ਸੀ ਕਿ ਬਲਾਕ, ਐਨਡੀਪੀ ਤੇ ਗ੍ਰੀਨਜ਼, ਲਿਬਰਲਾਂ ਦੀ ਮਦਦ ਕਰ ਰਹੇ ਸਨ। 10 ਸਤੰਬਰ ਨੂੰ ਹੋਈ ਬਹਿਸ ਵਿੱਚ ਇਹ ਪੁੱਛੇ ਜਾਣ ਉੱਤੇ ਕਿ ਕੀ ਉਹ ਅਗਲੇ ਚਾਰ ਸਾਲਾਂ ਲਈ ਆਪਣੀ ਸਰਕਾਰ ਬਣਾਉਣ ਲਈ ਹੋਰਨਾਂ ਪਾਰਟੀਆਂ ਨਾਲ ਗੱਠਜੋੜ ਕਰਨਗੇ ਤਾਂ ਉਨ੍ਹਾਂ ਆਖਿਆ ਸੀ ਕਿ ਦੂਜੀਆਂ ਪਾਰਟੀਆਂ ਨਾਲ ਕੰਮ ਕਰਨ ਵਿੱਚ ਉਨ੍ਹਾਂ ਦੀ ਦਿਲਚਸਪੀ ਹੈ ਪਰ ਬਸ਼ਰਤੇ ਉਹ ਸਾਰੀਆਂ ਵੀ ਉਨ੍ਹਾਂ ਦੇ ਪੈਨਡੈਮਿਕ ਰਿਕਵਰੀ ਪਲੈਨ ਨਾਲ ਸਹਿਮਤ ਹੋਣ।
ਐਨਡੀਪੀ ਆਗੂ ਜਗਮੀਤ ਸਿੰਘ ਇਹ ਆਖ ਕੇ ਪ੍ਰਚਾਰ ਕਰ ਰਹੇ ਹਨ ਕਿ ਉਨ੍ਹਾਂ ਦੀ ਪਾਰਟੀ ਸਰਕਾਰ ਬਣਾਉਣ ਦੇ ਯੋਗ ਹੈ ਪਰ ਉਨ੍ਹਾਂ ਨੂੰ ਜਿੰਨੀਆਂ ਸੀਟਾਂ ਚਾਹੀਦੀਆਂ ਹਨ, ਮੌਜੂਦਾ ਅੰਕੜਿਆਂ ਅਨੁਸਾਰ ਉਹ ਮਿਲਦੀਆਂ ਨਜ਼ਰ ਨਹੀਂ ਆ ਰਹੀਆਂ।43ਵੀਂ ਪਾਰਲੀਆਮੈਂਟ ਵਿੱਚ ਐਨਡੀਪੀ ਹੀ ਲਿਬਰਲਾਂ ਦੀ ਸੱਭ ਤੋਂ ਵੱਡੀ ਸਮਰਥਕ ਸੀ। ਪਰ ਇਹ ਪੁੱਛੇ ਜਾਣ ਉੱਤੇ ਕਿ ਮਾਇਨੌਰਿਟੀ ਸਰਕਾਰ ਬਣਨ ਦੀ ਸੂਰਤ ਵਿੱਚ ਕੀ ਉਹ ਕੰਜ਼ਰਵੇਟਿਵਾਂ ਨੂੰ ਵੀ ਉਹੋ ਜਿਹਾ ਸਮਰਥਨ ਦੇ ਸਕਣਗੇ ਤਾਂ ਉਨ੍ਹਾਂ ਆਖਿਆ ਕਿ ਦੋਵਾਂ ਪਾਰਟੀਆਂ ਵਿੱਚ ਕੁੱਝ ਵੀ ਇੱਕੋ ਜਿਹਾ ਨਹੀਂ।
ਗ੍ਰੀਨ ਪਾਰਟੀ ਆਗੂ ਅਨੇਮੀ ਪਾਲ ਕੋਲ ਹਾਊਸ ਆਫ ਕਾਮਨਜ਼ ਵਿੱਚ ਕੋਈ ਸੀਟ ਨਹੀਂ ਹੈ ਪਰ ਪਿਛਲੀ ਪਾਰਲੀਆਮੈਂਟ ਵਿੱਚ ਉਨ੍ਹਾਂ ਦੇ ਕਾਕਸ ਨੇ ਕਈ ਅਹਿਮ ਮੁੱਦਿਆਂ ਉੱਤੇ ਲਿਬਰਲਾਂ ਦਾ ਸਾਥ ਦਿੱਤਾ ਸੀ। ਇਸ ਵਾਰੀ ਵੀ ਉਹ ਰਲ ਕੇ ਕੰਮ ਕਰਨ ਦਾ ਸੱਦਾ ਦੇ ਰਹੀ ਹੈ। ਕੋਈ ਵੀ ਪਾਰਟੀ ਸੱਤਾ ਵਿੱਚ ਆਉਣ ਤੋਂ ਬਾਅਦ ਗ੍ਰੀਨਜ਼ ਨਾਲ ਕਿਸ ਹੱਦ ਤੱਕ ਹੱਥ ਮਿਲਾਉਣ ਦੀ ਚਾਹਵਾਨ ਹੈ ਇਹ 20 ਸਤੰਬਰ ਤੋਂ ਬਾਅਦ ਇਸ ਗੱਲ ਉੱਤ਼ੇ ਨਿਰਭਰ ਕਰੇਗਾ ਕਿ ਪਾਰਟੀ ਨੂੰ ਕਿੰਨੀਆਂ ਸੀਟਾਂ ਮਿਲਦੀਆਂ ਹਨ।
ਬਲਾਕ ਕਿਊਬਿਕੁਆ ਆਗੂ ਯਵੇਸ ਫਰੈਂਕੌਇਸ ਬਲਾਂਸੇ਼ ਦਾ ਕਹਿਣਾ ਹੈ ਕਿ ਉਹ ਕਿਸੇ ਪਾਰਟੀ ਨਾਲ ਗੱਠਜੋੜ ਨਹੀਂ ਬਣਾਉਣਾ ਚਾਹੁੰਦੇ। ਪਰ ਮਾਇਨੌਰਿਟੀ ਸਰਕਾਰ ਬਣਨ ਦੀ ਸੂਰਤ ਵਿੱਚ ਉਹ ਹਰ ਮਾਮਲੇ ਦੇ ਹਿਸਾਬ ਨਾਲ ਤੈਅ ਕਰਨਗੇ ਕਿ ਸਬੰਧਤ ਸਰਕਾਰ ਦਾ ਸਮਰਥਨ ਕਰਨਾ ਹੈ ਜਾਂ ਨਹੀਂ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼