Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਕੈਨੇਡਾ

ਅਲਬਰਟਾ ਦੇ ਐਨਰਜੀ ਸੈਕਟਰ ਨੂੰ ਰਾਹਤ ਦੇਣ ਲਈ ਫੈਡਰਲ ਸਰਕਾਰ ਕਰ ਸਕਦੀ ਹੈ 1.6 ਬਿਲੀਅਨ ਡਾਲਰ ਦਾ ਐਲਾਨ

December 19, 2018 01:34 AM

ਓਟਵਾ, 18 ਦਸੰਬਰ (ਪੋਸਟ ਬਿਊਰੋ) : ਅਲਬਰਟਾ ਦੇ ਸੰਘਰਸ਼ ਕਰ ਰਹੇ ਐਨਰਜੀ ਸੈਕਟਰ ਨੂੰ ਰਾਹਤ ਦੇਣ ਲਈ ਫੈਡਰਲ ਸਰਕਾਰ ਵੱਲੋਂ 1.6 ਬਿਲੀਅਨ ਡਾਲਰ ਦੇ ਫੰਡਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।
ਇਨ੍ਹਾਂ ਵਿੱਚੋਂ ਬਹੁਤਾ ਪੈਸਾ ਰੋਜ਼ਗਾਰ ਮੁਹੱਈਆ ਕਰਵਾਉਣ ਉੱਤੇ ਖਰਚਿਆ ਜਾਵੇਗਾ। ਇਹ ਐਲਾਨ ਉਸ ਸਮੇਂ ਕੀਤਾ ਗਿਆ ਜਦੋਂ ਕੈਲਗਰੀ ਦੇ ਮੇਅਰ ਸਿਟੀ ਹਾਲ ਦੇ ਬਾਹਰ ਮੁਜ਼ਾਹਰਾ ਕਰ ਰਹੇ ਮੁਜ਼ਾਹਰਾਕਾਰੀਆਂ ਦੇ ਨਾਲ ਜਾ ਖੜ੍ਹੇ ਹੋਏੇ। ਉਨ੍ਹਾਂ ਅਲਬਰਟਾ ਦੇ ਤੇਲ ਤੇ ਗੈਸ ਉਤਪਾਦਾਂ ਨੂੰ ਮਾਰਕਿਟ ਵਿੱਚ ਲਿਆਉਣ ਲਈ ਸਰਕਾਰ ਨੂੰ ਮਦਦ ਕਰਨ ਦੀ ਅਪੀਲ ਵੀ ਕੀਤੀ। ਕੈਨੇਡਾ ਐਕਸ਼ਨ ਕੋਲੀਸ਼ਨ ਵੱਲੋਂ ਆਯੋਜਿਤ ਇਸ ਰੈਲੀ ਵਿੱਚ ਮੇਅਰ ਨਾਹੀਦ ਨੈਂਸ਼ੀ ਨੇ ਆਖਿਆ ਕਿ ਆਪਣੇ ਆਲੇ ਦੁਆਲੇ ਇਨ੍ਹਾਂ ਇਮਾਰਤਾਂ ਨੂੰ ਧਿਆਨ ਨਾਲ ਵੇਖੋ, ਇਨ੍ਹਾਂ ਵਿੱਚੋਂ ਚਾਰਾਂ ਵਿੱਚੋਂ ਇੱਕ ਖਾਲੀ ਹੈ। ਸਾਡੇ ਪ੍ਰੋਵਿੰਸ ਦੀ ਬੇਰੋਜ਼ਗਾਰੀ ਦਰ, ਜਿਹੜੀ ਕੈਨੇਡਾ ਵਿੱਚ ਸੱਭ ਤੋਂ ਘੱਟ ਸੀ ਹੁਣ ਸੱਭ ਤੋਂ ਜਿ਼ਆਦਾ ਹੈ।
ਨੈਂਸ਼ੀ ਨੇ ਤੇਲ ਤੇ ਗੈਸ ਨੂੰ ਦੁਨੀਆ ਦਾ ਸੱਭ ਤੋਂ ਵੱਡਾ ਗਰੀਬੀ ਨਾਲ ਲੜਨ ਵਾਲਾ ਸੰਦ ਦੱਸਿਆ। ਉਨ੍ਹਾਂ ਆਖਿਆ ਕਿ ਕੈਨੇਡਾ ਵਿੱਚ ਅਸੀਂ ਹੋਰਨਾਂ ਦੇਸ਼ਾਂ ਦੇ ਮੁਕਾਬਲੇ ਇਸ ਦੀ ਵਰਤੋਂ ਕਰਕੇ ਤੇਜ਼ੀ ਨਾਲ ਵਿਕਾਸ ਕਰ ਸਕਦੇ ਹਾਂ। ਉਨ੍ਹਾਂ ਇਹ ਵੀ ਆਖਿਆ ਕਿ ਵਾਤਾਵਰਣ ਵਿੱਚ ਹੋ ਰਹੀਆਂ ਤਬਦੀਲੀਆਂ ਹਕੀਕਤ ਹਨ। ਪਰ ਤੁਸੀਂ ਮੁੜ ਨੰਵਿਆਏ ਜਾਣ ਵਾਲੇ ਸਰੋਤ ਨੂੰ ਡਿਸਕਾਊਂਟ ਉੱਤੇ ਤਾਂ ਵੇਚ ਨਹੀਂ ਸਕਦੇ। ਇੱਥੇ ਦੱਸਣਾ ਬਣਦਾ ਹੈ ਕਿ ਅਲਬਰਟਾ ਇਸ ਸਮੇਂ ਅਮਰੀਕੀ ਉਤਪਾਦਕਾਂ ਦੇੇ ਬਦਲੇ ਤੇਲ ਦੇ ਪ੍ਰਤੀ ਬੈਰਲ ਪਿੱਛੇ 12 ਡਾਲਰ ਘੱਟ ਕਮਾ ਰਿਹਾ ਹੈ। ਅਜਿਹਾ ਪਾਈਪਲਾਈਨ ਦੀ ਘਾਟ ਕਾਰਨ ਹੋ ਰਿਹਾ ਹੈ। ਜਿਸ ਕਾਰਨ ਪ੍ਰੋਵਿੰਸ ਸਮੁੰਦਰੋਂ ਪਾਰਲੀਆਂ ਮੰਡੀਆਂ ਨਾਲ ਨਹੀਂ ਜੁੜ ਪਾ ਰਿਹਾ ਹੈ ਆਪਣੇ ਤੇਲ ਦੀ ਉੱਚੀ ਕੀਮਤ ਨਹੀਂ ਵਸੂਲ ਪਾ ਰਿਹਾ।
ਪ੍ਰੋਵਿੰਸ ਦੇ ਅੰਦਾਜ਼ੇ ਮੁਤਾਬਕ ਉਹ ਤੇਲ ਦੇ ਸੀਮਤ ਦਾਇਰੇ ਵਿੱਚ ਹੀ ਰਹਿਣ ਕਾਰਨ 80 ਮਿਲੀਅਨ ਡਾਲਰ ਰੋਜ਼ਾਨਾ ਗੁਆ ਰਿਹਾ ਹੈ। ਇੱਕਠ ਨਾਲ ਗੱਲ ਕਰਦਿਆਂ ਨੈਂਸ਼ੀ ਨੇ ਕਿਊਬਿਕ ਦੇ ਪ੍ਰੀਮੀਅਰ ਫਰੈਂਕੌਇਸ ਲੀਗਾਲਟ ਨੂੰ ਐਨਰਜੀ ਈਸਟ ਪਾਈਪਲਾਈਨ ਦਾ ਵਿਰੋਧ ਕਰਨ ਤੋਂ ਰੋਕਣ ਦੀ ਅਪੀਲ ਕੀਤੀ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ