Welcome to Canadian Punjabi Post
Follow us on

29

March 2024
 
ਕੈਨੇਡਾ

ਟਰੰਪ ਵੱਲੋਂ ਲਾਏ ਗਏ ਸਟੀਲ ਤੇ ਐਲੂਮੀਨੀਅਮ ਟੈਰਿਫਜ਼ ਨੂੰ ਹਟਾਇਆ ਜਾਣਾ ਬੇਹੱਦ ਜ਼ਰੂਰੀ: ਫਰੀਲੈਂਡ

December 19, 2018 08:43 AM

ਓਟਵਾ, 18 ਦਸੰਬਰ (ਪੋਸਟ ਬਿਊਰੋ) : ਵਿਦੇਸ਼ ਮੰਤਰੀ ਕ੍ਰਿਸਟੀਆ ਫਰੀਲੈਂਡ ਦਾ ਕਹਿਣਾ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਲਾਏ ਗਏ ਸਟੀਲ ਤੇ ਐਲੂਮੀਨੀਅਮ ਟੈਰਿਫ ਨੌਰਥ ਅਮੈਰੀਕਨ ਟਰੇਡ ਅਗਰੀਮੈਂਟ ਦੇ ਆਟੋਜ਼ ਨਾਲ ਜੁੜੇ ਅਹਿਮ ਹਿੱਸੇ ਦੇ ਵਿਰੋਧਾਭਾਸੀ ਹਨ, ਜੋ ਕਿ ਆਟੋ ਸੈਕਟਰ ਦੇ ਨਿਘਾਰ ਦਾ ਕਾਰਨ ਬਣਨਗੇ।
ਅਮਰੀਕੀ ਕਾਰੋਬਾਰਾਂ ਵੱਲੋਂ ਇਹ ਤਰਕ ਦਿੱਤਾ ਜਾ ਰਿਹਾ ਹੈ ਤੇ ਫਰੀਲੈਂਡ ਨੇ ਆਖਿਆ ਕਿ ਇਸੇ ਕਾਰਨ ਕੈਨੇਡਾ ਵੱਲੋਂ 2019 ਵਿੱਚ ਇਨ੍ਹਾਂ ਟੈਕਸਾਂ ਨੂੰ ਖ਼ਤਮ ਕਰਨ ਦੀਆਂ ਕੋਸਿ਼ਸ਼ਾਂ ਨੂੰ ਬਲ ਮਿਲ ਰਿਹਾ ਹੈ। ਉਨ੍ਹਾਂ ਆਖਿਆ ਕਿ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਲਾਏ ਗਏ ਇਨ੍ਹਾਂ ਟੈਰਿਫਜ਼ ਨੂੰ ਨਵੀਂ ਟਰੇਡ ਡੀਲ ਲਾਗੂ ਹੋਣ ਤੋਂ ਪਹਿਲਾਂ ਹੀ ਹਟਾਉਣ ਦੀ ਮੰਗ ਹੁਣ ਅਮਰੀਕੀ ਕਾਰੋਬਾਰੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ। ਫਰੀਲੈਂਡ ਨੇ ਆਖਿਆ ਕਿ ਕੈਨੇਡਾ ਤਾਂ ਪਹਿਲਾਂ ਹੀ ਇਨ੍ਹਾਂ ਟੈਰਿਫਜ਼ ਨੂੰ ਹਟਾਉਣ ਲਈ ਸੰਘਰਸ਼ ਕਰ ਰਿਹਾ ਹੈ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵੀ ਇਹੋ ਆਖਣਾ ਹੈ ਕਿ ਇਨ੍ਹਾਂ ਟੈਰਿਫਜ਼ ਨੂੰ ਹਟਾਏ ਜਾਣ ਲਈ ਅਮਰੀਕਾ ਉੱਤੇ ਦਬਾਅ ਬਣਾਉਣ ਵਾਸਤੇ ਅਮਰੀਕੀ ਕਾਨੂੰਨਘਾੜਿਆਂ ਤੇ ਕਾਰੋਬਾਰੀਆਂ ਦਾ ਵੀ ਕੈਨੇਡਾ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਟਰੂਡੋ ਵੱਲੋਂ ਇਹ ਖੁਲਾਸਾ ਸੁ਼ੱਕਰਵਾਰ ਨੂੰ ਦਿੱਤੀ ਗਈ ਇੱਕ ਇੰਟਰਵਿਊ ਵਿੱਚ ਕੀਤਾ ਗਿਆ ਸੀ। ਪਿਛਲੇ ਹਫਤੇ ਵਾਸਿ਼ੰਗਟਨ ਦੇ ਦੌਰੇ ਉੱਤੇ ਗਈ ਫਰੀਲੈਂਡ ਨੇ ਆਖਿਆ ਕਿ ਉਨ੍ਹਾਂ ਨੇ ਤੇ ਰੱਖਿਆ ਮੰਤਰੀ ਹਰਜੀਤ ਸੱਜਣ ਨੇ ਟੈਰਿਫ ਹਟਾਉਣ ਦਾ ਮਾਮਲਾ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੌਂਪਿਓ ਤੇ ਰੱਖਿਆ ਮੰਤਰੀ ਜਿੰਮ ਮੈਟਿਸ ਕੋਲ ਵੀ ਉਠਾਇਆ ਸੀ।
ਇਸ ਤੋਂ ਇਲਾਵਾ ਫਰੀਲੈਂਡ ਨੇ ਅਮਰੀਕੀ ਟਰੇਡ ਨੁਮਾਇੰਦੇ ਰੌਬਰਟ ਲਾਈਥਜ਼ਰ ਕੋਲ ਵੀ ਇਹ ਮੁੱਦਾ ਦੁਬਾਰਾ ਉਠਾਇਆ ਤੇ ਇਸ ਬਾਰੇ ਠੋਸ ਕਾਰਵਾਈ ਕਰਨ ਲਈ ਉਨ੍ਹਾਂ ਉੱਤੇ ਦਬਾਅ ਵਧਾਇਆ। ਫਰੀਲੈਂਡ ਨੇ ਆਖਿਆ ਕਿ ਆਖਿਰਕਾਰ ਅਮਰੀਕੀ ਵਣਜ ਮੰਤਰਾਲਾ ਹੀ ਟੈਰਿਫਜ਼ ਦੇ ਮੁੱਦੇ ਬਾਰੇ ਫੈਸਲਾ ਕਰੇਗਾ ਪਰ ਉਦੋਂ ਤੱਕ ਅਸੀਂ ਆਪਣੀ ਪੂਰੀ ਵਾਹ ਲਾਵਾਂਗੇ। ਇਸ ਦੌਰਾਨ ਕੈਨੇਡਾ ਵਿੱਚ ਟਰੰਪ ਦੀ ਅੰਬੈਸਡਰ ਕੈਲੀ ਕ੍ਰਾਫਟ ਨੇ ਆਖਿਆ ਕਿ ਉਨ੍ਹਾਂ ਦਾ ਵਣਜ ਮੰਤਰਾਲਾ ਟੈਰਿਫਜ਼ ਮਾਮਲੇ ਬਾਰੇ ਫੈਸਲਾ ਤਣ-ਪੱਤਣ ਲਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰ ਰਿਹਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼