Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਕੈਪਟਨ ਅਮਰਿੰਦਰ ਦਾ ਦਾਅਵਾ: ਐੱਸ ਐੱਫ ਜੇ ਅਤੇ ਪਾਕਿਸਤਾਨੀ ਏਜੰਸੀ ਆਈ ਐੱਸ ਆਈ ਦੀ ਗੰਢਤੁੱਪ ਜ਼ਾਹਰ ਹੋਈ

December 19, 2018 08:48 AM

ਚੰਡੀਗੜ੍ਹ, 18 ਦਸੰਬਰ, (ਪੋਸਟ ਬਿਊਰੋ)- ਸਿੱਖਜ਼ ਫਾਰ ਜਸਟਿਸ (ਐੱਸ ਐੱਫ ਜੇ) ਵੱਲੋਂ ਪੰਜਾਬ ਨੂੰ ਭਾਰਤ ਸਰਕਾਰ ਤੋਂ ਆਜ਼ਾਦ ਕਰਾਉਣ ਲਈ ਪਾਕਿਸਤਾਨ ਦੀ ਮਦਦ ਮੰਗਣ ਲਈ ਦਿੱਤੇ ਬਿਆਨ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਸ ਬਿਆਨ ਨਾਲ ਇਸ ਜਥੇਬੰਦੀ ਦੇ ਇਰਾਦੇ ਅਤੇ ਪਾਕਿਸਤਾਨੀ ਫ਼ੌਜ ਅਤੇ ਖੁਫੀਆ ਏਜੰਸੀ ਆਈ ਐੱਸ ਆਈ ਨਾਲ ਇਸ ਦੀ ਗੰਢਤੁੱਪ ਦਾ ਪਰਦਾ ਫਾਸ਼ ਹੋ ਗਿਆ ਹੈ।
ਅੱਜ ਏਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐੱਸ ਐੱਫ ਜੇ ਜਥੇਬੰਦੀ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਬਿਆਨ ਉੱਤੇ ਬਾਰੇ ਕਿਹਾ ਕਿ ਇਹ ਸਾਫ ਹੋ ਗਿਆ ਹੈ ਕਿ ਪਾਕਿਸਤਾਨੀ ਫ਼ੌਜ ਅਤੇ ਆਈ ਐੱਸ ਆਈ ਦੇ ਸਮਰਥਨ ਨਾਲ ਐੱਸ ਐੱਫ ਜੇ ਵੱਲੋਂ ਭਾਰਤੀ ਪੰਜਾਬ ਵਿੱਚ ਗੜਬੜ ਦੀ ਕੋਸ਼ਿਸ਼ ਚੱਲ ਰਹੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਐੱਸ ਐੱਫ ਜੇ ਵੱਲੋਂ ‘ਕਰਤਾਰਪੁਰ ਕਨਵੈਨਸ਼ਨ-2019` ਕਰਾਉਣ ਦੀ ਯੋਜਨਾ ਉੱਤੇ ਮੁੱਖ ਮੰਤਰੀ ਨੇ ਸਖ਼ਤ ਪ੍ਰਤੀਕਿਰਿਆ ਦੇਂਦਿਆਂ ਕਿਹਾ ਕਿ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਫੈਸਲਾ ਪਾਕਿਸਤਾਨ ਵੱਲੋਂ ਐੱਸ ਐੱਫ ਜੇ ਸਮੇਤ ਭਾਰਤ ਵਿਰੋਧੀ ਤਾਕਤਾਂ ਦੀ ਮਦਦ ਕਰਦੀ ਆਈ ਐੱਸ ਆਈ ਦੀ ਸਾਜ਼ਿਸ਼ ਜ਼ਾਹਰ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ ਹੈ ਕਿ ਓਥੇ ਫ਼ੌਜ ਦੇ ਇਸ਼ਾਰੇ `ਤੇ ਹਮੇਸ਼ਾ ਵਾਂਗ ਪਾਕਿਸਤਾਨ ਸਰਕਾਰ ਅੱਜ ਵੀ ਕਠਪੁਤਲੀ ਵਾਂਗ ਨੱਚ ਰਹੀ ਹੈ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਖ ਭਾਈਚਾਰੇ ਦੀ ਚਿਰੋਕਣੀ ਮੰਗ ਦੀ ਪੂਰਤੀ ਲਈ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਉਹ ਪੂਰੀ ਤਰ੍ਹਾਂ ਹੱਕ ਵਿੱਚ ਹਨ, ਪਰ ਇਸ ਦੀ ਦੁਰਵਰਤੋਂ ਦਾ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਸੱਚੇ ਦਿਲੋਂ ਇਸ ਲਾਂਘੇ ਨਾਲ ਭਾਰਤ ਨਾਲ ਅਮਨ ਦਰਵਾਜ਼ੇ ਖੋਲ੍ਹਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਐੱਸ ਐੱਫ ਜੇ ਦੇ ਬਿਆਨ ਦੀ ਨਿੰਦਾ ਕਰਨੀ ਚਾਹੀਦੀ ਤੇ ਇਹ ਯਕੀਨੀ ਕਰਨਾ ਚਾਹੀਦਾ ਹੈ ਕਿ ਭਾਰਤ ਵਿਰੋਧੀ ਵੱਖਵਾਦੀ ਤਾਕਤ ਆਪਣੀ ਮੁਹਿੰਮ ਚਲਾਉਣ ਲਈ ਉਸ ਦੇਸ਼ ਦੀ ਧਰਤੀ ਦੀ ਵਰਤੋਂ ਨਾ ਕਰੇ। ਉਨ੍ਹਾਂ ਨੇ ਇਮਰਾਨ ਖਾਨ ਨੂੰ ‘ਕਰਤਾਰਪੁਰ ਸਾਹਿਬ ਕਨਵੈਨਸ਼ਨ-2019` ਹੋਣ ਤੋਂ ਵੀ ਰੋਕਣ ਲਈ ਕਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਨੂੰ ਚਾਹੀਦਾ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨੂੰ ਭਾਰਤ ਵਿਰੋਧੀ ਤਾਕਤਾਂ ਵੱਲੋਂ ਵਰਤੋਂ ਕਰਨ ਦੀ ਖੁੱਲ੍ਹ ਦਿੱਤੇ ਬਿਨਾਂ ਦੋਵਾਂ ਦੇਸ਼ਾਂ ਵਿਚਾਲੇ ਸੱਚੀ ਭਾਵਨਾ ਨਾਲ ਅਮਨ ਦਾ ਪੁਲ ਮੰਨਣ ਵੱਲ ਵਧੇ। ਉਨ੍ਹਾਂ ਨੇ ਫਿਰ ਕਰਤਾਰਪੁਰ ਲਾਂਘੇ ਨੂੰ ਦੋ ਦੇਸ਼ਾਂ ਦੇ ਵਖਰੇਵੇਂ ਮਿਟਾਉਣ ਦਾ ਮਹਾਨ ਮੌਕਾ ਦੱਸ ਕੇ ਇਸ ਦੀ ਸ਼ਲਾਘਾ ਕੀਤੀ, ਪਰ ਆਪਣਾ ਸਟੈਂਡ ਦੁਹਰਾ ਕੇ ਕਿਹਾ ਕਿ ਇਹ ਸਭ ਪਾਕਿਸਤਾਨੀ ਫ਼ੌਜ ਦੀ ਵੱਡੀ ਸਾਜ਼ਿਸ਼ ਦਾ ਹਿੱਸਾ ਹੈ ਜੋ ਪੰਜਾਬ ਵਿੱਚ ਖਾੜਕੂਵਾਦ ਨੂੰ ਫਿਰ ਸੁਰਜੀਤ ਕਰਨਾ ਚਾਹੁੰਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ