Welcome to Canadian Punjabi Post
Follow us on

03

July 2025
 
ਪੰਜਾਬ

ਆਰਥਿਕ ਤੰਗੀ ਕਾਰਨ ਨੌਜਵਾਨ ਵਲੋਂ ਖ਼ੁਦਕੁਸ਼ੀ

September 15, 2021 09:50 PM

ਰਾਏਕੋਟ, 15 ਸਤੰਬਰ (ਪੋਸਟ ਬਿਊਰੋ)- ਕਰੀਬੀ ਪਿੰਡ ਅੱਚਰਵਾਲ ਵਿਖੇ ਇੱਕ ਵਿਅਕਤੀ ਵੱਲੋਂ ਆਰਥਿਕ ਮੰਦਹਾਲੀ ਦੇ ਕਾਰਨ ਪ੍ਰੇਸ਼ਾਨੀ `ਚ ਅੱਗ ਲਾ ਕੇ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਅਵਤਾਰ ਸਿੰਘ (45) ਉਰਫ਼ ਮਾਣਾ ਪੁੱਤਰ ਉਜਾਗਰ ਸਿੰਘ 2020 ਵਿੱਚ ਰੋਜ਼ੀ ਲਈ ਮਨੀਲਾ ਗਿਆ ਸੀ ਅਤੇ 2019 ਵਿੱਚ ਆਪਣੀ ਪਤਨੀ ਨੂੰ ਲੈ ਗਿਆ ਸੀ। ਲਾਕਡਾਊਨ ਕਾਰਨ ਕੰਮ ਠੱਪ ਹੋਣ ਕਾਰਨ ਪਤਨੀ ਨੂੰ ਲੈ ਕੇ ਪੰਜਾਬ ਮੁੜ ਆਇਆ ਸੀ ਅਤੇ ਉਸ ਦਾ ਪਿਤਾ ਵੀ ਪਿੱਛਲੇ 7-8 ਸਾਲਾਂ ਤੋਂ ਬੀਮਾਰੀ ਕਾਰਨ ਮੰਜੇ ਉੱਤੇਪਿਆ ਹੈ, ਜਿਸ ਕਾਰਨ ਆਰਥਿਕ ਤੰਗੀ ਦੇ ਕਾਰਨ ਉਹ ਕਾਫ਼ੀ ਪ੍ਰੇਸ਼ਾਨ ਸੀ। ਕੱਲ੍ਹ ਸਵੇਰੇ ਉਹ ਪਿੰਡ ਦੇ ਖੇਤਾਂ ਵਾਲੇ ਰਾਹ ਉੱਤੇ ਚਲਿਆ ਗਿਆ ਤੇ ਆਪਣੇ ਉਪਰ ਤੇਲ ਪਾ ਕੇ ਅੱਗ ਲਾ ਕੇ ਖੁਦਕੁਸ਼ੀ ਕਰ ਲਈ। ਅੱਗ ਦੀਆਂ ਲਪਟਾਂ ਦੇਖ ਕੇ ਜਦੋਂ ਖੇਤਾਂ ਵਿੱਚ ਕੰਮ ਕਰਦੇ ਕਿਸਾਨ ਮੌਕੇ ਉੱਤੇ ਪੁੱਜੇ ਤਦ ਤਕ ਉਸਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਆਪਣੀ ਪਿੱਛੇ ਪਤਨੀ, ਦੋ ਲੜਕੇ (15) ਸਾਲ ਅਤੇ (11) ਸਾਲ ਛੱਡ ਗਿਆ ਹੈ।ਏ ਐਸ ਆਈ ਰਛਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਸਰਬਜੀਤ ਕੌਰ ਦੇ ਬਿਆਨਾਂ ਉੱਤੇ ਕਾਰਵਾਈ ਕੀਤੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ