Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਸਰਕਾਰ ਨੇ ਮੰਨ ਲਿਆ: ਬੈਂਕ ਖਾਤਾ ਤੇ ਮੋਬਾਈਲ ਸਿਮ ਨਾਲ ਆਧਾਰ ਕਾਰਡ ਲਿੰਕ ਕਰਨਾ ਗਾਹਕ ਦੀ ਮਰਜ਼ੀ ਉੱਤੇ

December 19, 2018 08:52 AM


ਨਵੀਂ ਦਿੱਲੀ, 18 ਦਸੰਬਰ, (ਪੋਸਟ ਬਿਊਰੋ)- ਸਰਕਾਰ ਬੈਂਕਾਂ ਤੇ ਟੈਲੀਕਾਮ ਕੰਪਨੀਆਂ ਨੂੰ ਗਾਹਕਾਂ ਦੇ ਈ-ਕੇ ਵਾਈ ਸੀ (ਆਪਣੇ ਕਸਟਮਰ ਨੂੰ ਜਾਣੋ) ਵਾਲੇ ਸਿਸਟਮ ਰਾਹੀਂ ਤਸਦੀਕ ਕਰਨ ਲਈ ਆਧਾਰ ਦਾ ਬਦਲ ਫਿਰ ਦੇਣ ਲੱਗੀ ਹੈ, ਪਰ ਇਹ ਲਾਜ਼ਮੀ ਨਹੀਂ ਹੋਵੇਗਾ। ਆਧਾਰ ਕਾਨੂੰਨ ਵਿੱਚ ਸੋਧ ਕਰ ਕੇ ਸਰਕਾਰ ਗਾਹਕਾਂ ਲਈ ਇਨ੍ਹਾਂ ਸੇਵਾਵਾਂ ਵਿੱਚ ਆਧਾਰ ਕਾਰਡ ਦੀ ਵਰਤੋਂ ਦਾ ਬਦਲਵਾਂ ਪ੍ਰਬੰਧ ਕਰੇਗੀ। ਜੇ ਗਾਹਕ ਚਾਹੇ ਤਾਂ ਉਹ ਬੈਂਕ ਤੇ ਮੋਬਾਈਲ ਸਿਮ ਦੇ ਈ-ਕੇ ਵਾਈ ਸੀ ਲਈ ਆਧਾਰ ਕਾਰਡ ਦਾ ਇਸਤੇਮਾਲ ਵੀ ਕਰ ਸਕਦਾ ਹੈ।
ਜਾਣਕਾਰ ਸੂਤਰਾਂ ਮੁਤਾਬਕ ਕੇਂਦਰੀ ਮੰਤਰੀ ਮੰਡਲ ਨੇ ਇਸ ਬਾਰੇ ਇਲੈਕਟ੍ਰਾਨਿਕ ਅਤੇ ਆਈ ਟੀ ਮੰਤਰਾਲੇ ਵੱਲੋਂ ਆਈ ਤਜਵੀਜ਼ ਉੱਤੇ ਸੋਮਵਾਰ ਨੂੰ ਮੋਹਰ ਲਾ ਦਿੱਤੀ ਹੈ ਅਤੇ ਅੱਗੋਂ ਸਰਕਾਰ ਇਸ ਦਾ ਐਲਾਨ ਪਾਰਲੀਮੈਂਟ `ਚ ਕਰੇਗੀ। ਮਤੇ ਮੁਤਾਬਕ ਇਸ ਦੇ ਲਈ ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ (ਪੀ ਐੱਮ ਐੱਲ ਏ) ਅਤੇ ਟੈਲੀਗ੍ਰਾਫ਼ ਐਕਟ ਵਿੱਚ ਵੀ ਸਰਕਾਰ ਸੋਧ ਕਰੇਗੀ, ਜਿਸ ਦੇ ਬਾਅਦ ਪੀ ਐੱਮ ਐੱਲ ਏ ਤਹਿਤ ਆਧਾਰ ਨੂੰ ਜਾਇਜ਼ ਦਸਤਾਵੇਜ਼ ਦੀ ਮਾਨਤਾ ਮਿਲ ਜਾਵੇਗੀ। ਪਾਰਲੀਮੈਂਟ ਤੋਂ ਕਾਨੂੰਨ ਬਣਨ ਪਿੱਛੋਂ ਲੋਕਾਂ ਕੋਲ ਬੈਂਕ ਖਾਤਿਆਂ ਅਤੇ ਮੋਬਾਈਲ ਸਿਮ ਖਰੀਦਣ ਲਈ ਆਧਾਰ ਕਾਰਡ ਦੇ ਇਸਤੇਮਾਲ ਦਾ ਬਦਲ ਵੀ ਹੋਵੇਗਾ।
ਵਰਨਣ ਯੋਗ ਹੈ ਕਿ ਏਸੇ ਸਾਲ 26 ਸਤੰਬਰ ਨੂੰ ਆਧਾਰ ਕਾਰਡ ਦੇ ਲਾਜ਼ਮੀ ਹੋਣ ਨੂੰ ਰੱਦ ਕਰਦੇ ਹੋਏ ਸੁਪਰੀਮ ਕੋਰਟ ਨੇ ਸਰਕਾਰ ਤੋਂ ਮਿਲਦੀ ਸਬਸਿਡੀ ਅਤੇ ਵਜ਼ੀਫੇ ਨੂੰ ਛੱਡ ਕੇ ਬਾਕੀ ਚੀਜ਼ਾਂ ਲਈ ਆਧਾਰ ਦੇ ਲਾਜ਼ਮੀ ਹੋਣ ਦੀ ਗੱਲ ਰੱਦ ਕਰ ਦਿੱਤੀ ਸੀ। ਸੁਪਰੀਮ ਕੋਰਟ ਨੇ ਆਧਾਰ ਐਕਟ ਦੀ ਧਾਰਾ 57 ਖਤਮ ਕਰ ਦਿੱਤੀ ਸੀ, ਜਿਸ ਨਾਲ ਕੇਂਦਰ ਅਤੇ ਰਾਜ ਸਰਕਾਰ ਅਤੇ ਕੰਪਨੀਆਂ ਨੂੰ ਈ-ਕੇ ਵਾਈ ਸੀ ਲਈ ਆਧਾਰ ਨੰਬਰ ਮੰਗਣ ਦਾ ਅਧਿਕਾਰ ਮਿਲਿਆ ਸੀ।
ਕੋਰਟ ਦੇ ਉਸ ਫੈਸਲੇ ਪਿੱਛੋਂ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਸੀ ਕਿ ਬੈਂਕ ਜਾਂ ਮੋਬਾਈਲ ਕੰਪਨੀਆਂ ਉਤੇ ਸੁਪਰੀਮ ਕੋਰਟ ਦੇ ਫੈਸਲੇ ਦੀ ਪਾਲਣਾ ਯਕੀਨੀ ਬਣਾਉਣ ਲਈ ਸਰਕਾਰ ਕਾਨੂੰਨ `ਚ ਬਦਲਾਓ ਕਰੇਗੀ। ਸਰਕਾਰ ਇਸ ਸੋਧ ਨੂੰ ਸਰਦ ਰੁੱਤ ਸੈਸ਼ਨ ਵਿੱਚ ਹੀ ਪਾਸ ਕਰਾਉਣਾ ਚਾਹੁੰਦੀ ਹੈ, ਕਿਉਂਕਿ ਮੌਜੂਦਾ ਸਰਕਾਰ ਲਈ ਪਾਰਲੀਮੈਂਟ ਦਾ ਇਹੋ ਇਕ ਪੂਰਾ ਸੈਸ਼ਨ ਹੈ। ਫਰਵਰੀ ਵਿੱਚ ਅੰਤਰਮ ਬਜਟ ਪੇਸ਼ ਕਰਨ ਲਈ ਇਕ ਛੋਟਾ ਜਿਹਾ ਸੈਸ਼ਨ ਹੋਵੇਗਾ ਤੇ ਫਿਰ ਮਾਰਚ-ਅਪ੍ਰੈਲ 2019 ਵਿੱਚ ਆਮ ਚੋਣਾਂ ਸ਼ੁਰੂ ਹੋ ਜਾਣਗੀਆਂ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼