Welcome to Canadian Punjabi Post
Follow us on

29

September 2021
 
ਪੰਜਾਬ

ਜ਼ਮੀਨ ਹੇਠਲੇ ਪਾਣੀ ਦੇ ਸੰਕਟ ਬਾਰੇ ਰਿਪੋਰਟ ਸਪੀਕਰ ਨੂੰ ਪੇਸ਼

September 15, 2021 09:51 PM

ਚੰਡੀਗੜ੍ਹ, 15 ਸਤੰਬਰ (ਪੋਸਟ ਬਿਊਰੋ)- ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਡਿੱਗਦਾ ਪੱਧਰ ਉਚਾ ਚੁੱਕਣ ਵਾਸਤੇ ਪੰਜਾਬ ਵਿਧਾਨ ਸਭਾ ਵੱਲੋਂ ਬਣਾਈ ਵਿਸ਼ੇਸ਼ ਕਮੇਟੀ ਨੇ ਆਪਣੀ ਰਿਪੋਰਟ ਸਪੀਕਰ ਰਾਣਾ ਕੇ ਪੀ ਸਿੰਘ ਨੂੰ ਸੌਂਪ ਦਿੱਤੀ ਹੈ। ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਕਿ ਇਸੇ ਸਾਲ 4 ਮਾਰਚ ਨੂੰ ਸਦਨ ਵਿੱਚ ਵਿਚਾਰ ਦੌਰਾਨ ਜ਼ਮੀਨ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਉੱਤੇ ਚਿੰਤਾ ਜ਼ਾਹਰ ਕਰਦਿਆਂ ਵਿਸ਼ੇਸ਼ ਕਮੇਟੀ ਦੀ ਮੰਗ ਉਠੀ ਸੀ ਤਾਂ ਜੋ ਇਸ ਗੰਭੀਰ ਵਿਸ਼ੇ ਦਾ ਅਧਿਐਨ ਕਰ ਕੇ ਕਮੇਟੀ ਆਪਣੀਆਂ ਸਿਫਾਰਸ਼ਾਂ ਦੇ ਸਕੇ। ਇਹ ਰਿਪੋਰਟ ਉਸ ਕਮੇਟੀ ਨੇ ਦਿੱਤੀ ਹੈ।
ਇਸ ਸਬੰਧ ਵਿੱਚ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ 24 ਮਾਰਚ ਨੂੰ ਛੇ ਮੈਂਬਰੀ ਕਮੇਟੀ ਬਣਾਈ ਸੀ, ਜਿਸ ਦੇ ਮੁਖੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਬਣਾਏ ਸਨ। ਬਾਕੀ ਮੈਂਬਰਾਂ ਵਿੱਚ ਹਰਪ੍ਰਤਾਪ ਸਿੰਘ ਅਜਨਾਲਾ, ਗੁਰਪ੍ਰਤਾਪ ਸਿੰਘ ਵਡਾਲਾ, ਹਰਦੇਵ ਸਿੰਘ ਲਾਡੀ, ਡਾਕਟਰ ਰਾਜ ਕੁਮਾਰ ਚੱਬੇਵਾਲ ਤੇ ਗੁਰਮੀਤ ਸਿੰਘ ਹੇਅਰ ਨੂੰ ਸ਼ਾਮਲ ਕੀਤਾ ਗਿਆ ਸੀ। ਜਲ ਸਰੋਤ ਵਿਭਾਗ ਦੇ ਪ੍ਰਿੰਸੀਪਲਸੈਕਟਰੀ ਸਰਬਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੇਇਸ ਕਮੇਟੀ ਦਾ ਸਹਿਯੋਗ ਕੀਤਾ ਸੀ ਅਤੇ ਕਮੇਟੀ ਨੇ ਜਲ ਸਰੋਤ ਵਿਭਾਗ ਦੇ ਮਾਹਰਾਂ ਤੇ ਇਜ਼ਰਾਈਲ ਦੀ ਕੰਪਨੀ ਮੈਕਰੋਟ ਵੱਲੋਂ ਦਿੱਤੇ ਸੁਝਾਵਾਂ ਨੂੰ ਆਪਣੀ ਰਿਪੋਰਟ ਵਿੱਚ ਸ਼ਾਮਲ ਕੀਤਾ ਹੈ। ਵਰਨਣ ਯੋਗ ਹੈ ਕਿ ਜ਼ਮੀਨੀ ਪਾਣੀ ਦਾ ਪੱਧਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਪਹਿਲਾਂ ਹੀ ਇਜ਼ਰਾਈਲੀ ਕੰਪਨੀ ਮੈਕਰੋਟ ਦੀਆਂ ਸੇਵਾਵਾਂ ਲੈ ਰਹੀ ਹੈ। ਸਪੀਕਰ ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਉਹ ਇਸ ਰਿਪੋਰਟ ਨੂੰ ਯੋਗ ਕਾਰਵਾਈ ਰਾਹੀਂ ਸਰਕਾਰ ਤਕ ਪਹੁੰਚਦੀ ਕਰਨਗੇ ਤਾਂ ਜੋ ਇਸ ਉੱਤੇ ਢੁਕਵੀਂ ਕਾਰਵਾਈ ਕੀਤੀ ਜਾ ਸਕੇ।ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ 110 ਬਲਾਕਾਂ ਖਤਰਨਾਕ ਹੱਦ ਤਕ ਡਿੱਗ ਪਿਆਹੈ ਅਤੇ ਕਿਸਾਨਾਂ ਨੂੰ ਟਿਊਬਵੈਲ 300 ਫੁੱਟ ਤੋਂ ਵੀ ਡੂੰਘੇ ਲਾਉਣੇ ਪੈ ਰਹੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮਨਪ੍ਰੀਤ ਬਾਦਲ ਨੇ ਵਿੱਤ, ਕਰ, ਪ੍ਰਸ਼ਾਸਨਿਕ ਸੁਧਾਰ ਤੇ ਪ੍ਰੋਗਰਾਮ ਲਾਗੂਕਰਨ ਮੰਤਰੀ ਵਜੋਂ ਅਹੁਦਾ ਸੰਭਾਲਿਆ
ਕੁਰਸੀ ਲਈ ਪੰਜਾਬ ਅਤੇ ਪੰਜਾਬੀਆਂ ਦੀ ਬੇਇਜ਼ਤੀ ਕਰ ਰਹੇ ਹਨ ਕਾਂਗਰਸੀ : ਭਗਵੰਤ ਮਾਨ
ਗੁਰੂ ਦੇ ਦੋਸ਼ੀਆਂ ਨੂੰ ਬਚਾਉਣ ਦੀ ਸਾਜਿਸ਼ ਹੈ ਏ.ਪੀ.ਐਸ ਦਿਓਲ ਨੂੰ ਐਡਵੋਕੇਟ ਜਨਰਲ ਬਣਾਉਣਾ : ਹਰਪਾਲ ਚੀਮਾ
ਰਜੀਆ ਸੁਲਤਾਨਾ ਨੇ ਵੀ ਦਿੱਤਾ ਅਸਤੀਫਾ
ਚੰਨੀ ਸਰਕਾਰ ਵੱਲੋਂ ਕਿਸਾਨਾਂ ਦੀ ਐਕੁਵਾਇਰ ਕੀਤੀ ਜ਼ਮੀਨ ਦੇ ਢੁਕਵੇਂ ਮੁਆਵਜ਼ੇ ਲਈ ਹੁਕਮ
ਕੋਟਕਪੂਰਾ ਕਾਂਡ ਦੇ ਦੋਸ਼ੀਆਂ ਦੇ ਵਕੀਲ ਏ ਪੀ ਐੱਸ ਦਿਓਲ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਬਣੇ
ਸਲਾਹ ਕੀਤੇ ਬਿਨਾਂ ਲੁਧਿਆਣਾ ਦਾ ਪੁਲਿਸ ਕਮਿਸ਼ਨਰ ਬਦਲ ਦੇਣ ਉੱਤੇ ਮੰਤਰੀ ਆਸ਼ੂ ਨਾਰਾਜ਼
ਪਿਸਤੌਲ ਦਿਖਾ ਕੇ ਦਸ ਲੱਖ ਦੀ ਨਕਦੀ ਤੇ ਵੱਖ-ਵੱਖ ਦੇਸ਼ਾਂ ਦੀ ਕਰੰਸੀ ਲੁੱਟੀ
ਕੰਪਨੀ ਦਾ ਨਿੱਜੀ ਡਾਟਾ ਲੀਕ ਕਰਨ ਵਾਲੇ ਆਈ ਬੀ ਡੀ ਅਫਸਰ ਦੇ ਵਿਰੁੱਧ ਕੇਸ ਦਰਜ
ਵਿਧਾਇਕ ਨਾਗਰਾ ਨੇ ਕਿਹਾ: ਮੈਂ ਤਾਂ ਅਸਤੀਫਾ ਦੇ ਚੁੱਕਾ ਹਾਂ, ਮੰਤਰੀ ਅਹੁਦੇ ਦੀ ਦੌੜ ਵਿੱਚ ਹੀ ਨਹੀਂ