Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਐਲ ਜੇ ਪੀ ਪਾਰਲੀਮੈਂਟ ਮੈਂਬਰ ਪ੍ਰਿੰਸ ਰਾਜ ਉੱਤੇ ਬਲਾਤਕਾਰ ਦਾ ਕੇਸ ਦਰਜ

September 15, 2021 10:06 PM

ਨਵੀਂ ਦਿੱਲੀ, 15 ਸਤੰਬਰ (ਪੋਸਟ ਬਿਊਰੋ)- ਲੋਕ ਜਨ ਸ਼ਕਤੀ ਪਾਰਟੀ ਦੇ ਪਾਰਲੀਮੈਂਟ ਮੈਂਬਰ ਪ੍ਰਿੰਸ ਰਾਜ ਉੱਤੇ ਕੱਲ੍ਹ ਬਲਾਤਕਾਰ ਦੇ ਦੋਸ਼ਾਂ ਹੇਠ ਅਦਾਲਤ ਦੇ ਹੁਕਮਾਂ ਉਤੇ ਕੇਸ ਦਰਜ ਹੋਇਆ ਹੈ।
ਪੀੜਤ ਔਰਤ ਨੇ ਇਸ ਬਾਰੇ ਸ਼ਿਕਾਇਤ ਤਿੰਨ ਮਹੀਨੇ ਪਹਿਲਾਂ ਦਿੱਤੀ ਸੀ। ਉਹ ਔਰਤ ਪਾਰਟੀ ਵਰਕਰ ਵੀ ਹੈ। ਪਾਰਲੀਮੈਂਟਮੈਂਬਰ ਪ੍ਰਿੰਸ ਰਾਜ ਉੱਤੇ ਦਰਜ ਕੇਸ ਵਿੱਚ ਬਲਾਤਕਾਰ, ਅਪਰਾਧਕ ਸਾਜ਼ਿਸ਼ ਅਤੇ ਸਬੂਤ ਮਿਟਾਉਣ ਦੀਆਂ ਧਾਰਾਵਾਂ ਲਾਈਆਂ ਗਈਆਂ ਹਨ। ਕੇਸ ਦਰਜ ਹੋਣ ਮਗਰੋਂ ਪ੍ਰਿੰਸ ਨੇ ਕੱਲ੍ਹ ਦਿੱਲੀ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰ ਕੇ ਗ੍ਰਿਫਤਾਰੀ ਤੋਂ ਰਾਹਤ ਮੰਗੀ ਹੈ। ਪਾਰਲੀਮੈਂਟਮੈਂਬਰ ਪ੍ਰਿੰਸ ਰਾਜ ਦੀ ਅਰਜ਼ੀ ਉਤੇ ਸੁਣਵਾਈ ਬਾਅਦ ਵਿੱਚ ਹੋਵੇਗੀ।
ਵਰਨਣ ਯੋਗ ਹੈ ਕਿ ਪ੍ਰਿੰਸ ਰਾਜ ਬਿਹਾਰ ਦੇ ਸਮਸਤੀਪੁਰ ਤੋਂ ਪਾਰਲੀਮੈਂਟਮੈਂਬਰ ਹਨ। ਉਨ੍ਹਾ ਵਿਰੁੱਧ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ 2020 ਵਿੱਚ ਬਲਾਤਕਾਰ ਕਤਿਾ ਸੀ। ਪੁਲਸ ਨੇ ਦੱਸਿਆ ਕਿ ਅਦਾਲਤ ਦੇ ਹੁਕਮ ਨੌਂ ਸਤੰਬਰ ਨੂੰ ਆਏ ਸਨ ਤੇ ਕਨਾਟ ਪਲੇਸ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਜਾਂਚ ਚੱਲ ਰਹੀ ਹੈ ਤੇ ਹਾਲੇ ਕਿਸੇ ਤੋਂ ਵੀ ਪੁੱਛਗਿੱਛ ਨਹੀਂ ਕੀਤੀ ਗਈ। ਪ੍ਰਿੰਸ ਰਾਜ ਲੋਕ ਜਨਸ਼ਕਤੀ ਪਾਰਟੀ ਦੇ ਆਗੂ ਚਿਰਾਗ ਪਾਸਵਾਨ ਦਾ ਰਿਸ਼ਤੇ ਵਿੱਚ ਭਰਾ ਲੱਗਦਾ ਹੈ। ਚਿਰਾਗ ਪਾਸਵਾਨ ਦਾ ਨਾਂਅ ਵੀ ਸਿ਼ਕਾਇਤ ਵਿੱਚ ਹੈ। ਪੀੜਤਾ ਨੇ ਦੋਸ਼ ਲਾਇਆ ਹੈ ਕਿ ਚਿਰਾਗ ਪਾਸਵਾਨ ਨੇ ਉਸ ਉਤੇ ਸ਼ਿਕਾਇਤ ਨਾ ਕਰਨ ਦਾ ਦਬਾਅ ਪਾਇਆ ਸੀ। ਚਿਰਾਗ ਇਸ ਤੋਂ ਪਹਿਲਾਂ ਕਹਿ ਚੁੱਕੇ ਹਨ ਕਿ ਕੇਸ ਸਾਹਮਣੇ ਆਉਣ ਉੱਤੇ ਉਨ੍ਹਾਂ ਆਪਣੇ ਭਰਾ ਤੇ ਸ਼ਿਕਾਇਤ ਕਰਤਾ ਔਰਤ ਨਾਲ ਗੱਲ ਕੀਤੀ ਅਤੇ ਦੋਵਾਂ ਨੂੰ ਕੇਸ ਪੁਲਸ ਅੱਗੇ ਰੱਖਣ ਲਈ ਕਿਹਾ ਸੀ। ਲੋਕ ਜਨਸ਼ਕਤੀ ਪਾਰਟੀ ਦੇ ਬੁਲਾਰੇ ਸ਼੍ਰਵਣ ਕੁਮਾਰ ਨੇ ਪ੍ਰਿੰਸ ਰਾਜ ਦਾ ਬਚਾਅ ਕਰਦਿਆਂ ਕਿਹ ਕਿ ਉਸ ਉਤੇ ਲਾਏ ਗਏ ਦੋਸ਼ ਸਿਆਸੀ ਸਾਜ਼ਿਸ਼ ਦਾ ਹਿੱਸਾ ਹਨ ਤੇ ਸਾਖ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੁਲਾਰੇ ਨੇ ਕਿਹਾ ਕਿ ਪਾਰਲੀਮੈਂਟਮੈਂਬਰ ਪ੍ਰਿੰਸ ਰਾਜ ਨੇ 10 ਫਰਵਰੀ ਨੂੰ ਦਿੱਲੀ ਪੁਲਸ ਕੋਲ ਇਸੇ ਮਹਿਲਾ ਖਿਲਾਫ ਫਿਰੌਤੀ ਅਤੇ ਬਲੇਕਮੇਲ ਕਰਨ ਦੀ ਸ਼ਿਕਾਇਤ ਦਿੱਤੀ ਸੀ। ਸ਼੍ਰਵਣ ਕੁਮਾਰ ਨੇ ਕਿਹਾ ਕਿ ਪੁਲਸ ਨੂੰ ਪਾਰਲੀਮੈਂਟਮੈਂਬਰ ਪ੍ਰਿੰਸ ਰਾਜ ਵੱਲੋਂ ਦਿੱਤੀ ਸ਼ਿਕਾਇਤ ਦੀ ਜਾਂਚ ਵੀ ਤੇਜ਼ੀ ਨਾਲ ਕਰਨੀ ਚਾਹੀਦੀ ਹੈ ਤੇ ਉਨ੍ਹਾਂ ਨੂੰ ਨਿਆਂ ਪਾਲਿਕਾ ਉਤੇ ਪੂਰਾ ਭਰੋਸਾ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ