Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਟੋਰਾਂਟੋ/ਜੀਟੀਏ

ਯਹੂਦੀਆਂ ਵਿਰੋਧੀ ਟਿੱਪਣੀਆਂ ਕਰਨ ਵਾਲੇ ਐਨਡੀਪੀ ਦੇ ਦੋ ਉਮੀਦਵਾਰਾਂ ਨੇ ਦਿੱਤਾ ਅਸਤੀਫਾ

September 16, 2021 02:25 AM

ਟੋਰਾਂਟੋ, 15 ਸਤੰਬਰ (ਪੋਸਟ ਬਿਊਰੋ) : ਐਨਡੀਪੀ ਦੇ ਦੋ ਉਮੀਦਵਾਰਾਂ ਵੱਲੋਂ ਯਹੂਦੀ ਵਿਰੋਧੀ ਟਿੱਪਣੀਆਂ ਕੀਤੇ ਜਾਣ ਕਾਰਨ ਕਾਫੀ ਰੌਲਾ ਪੈ ਜਾਣ ਤੋਂ ਬਾਅਦ ਦੋਵਾਂ ਉਮੀਦਵਾਰਾਂ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ।
ਪਾਰਟੀ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਦੋਵਾਂ ਉਮੀਦਵਾਰਾਂ ਨੋਵਾ ਸਕੋਸ਼ੀਆ ਤੋਂ ਡੈਨ ਓਸਬੌਰਨ ਅਤੇ ਟੋਰਾਂਟੋ ਤੋਂ ਸਿਡਨੀ ਕੋਲਜ਼ ਨੇ ਅਸਤੀਫਾ ਦਿੱਤਾ ਹੈ। ਫੈਡਰਲ ਪਾਰਟੀ ਆਗੂ ਜਗਮੀਤ ਸਿੰਘ ਨੇ ਦੱਖਣਪੱਛਮੀ ਓਨਟਾਰੀਓ ਵਿੱਚ ਕੈਂਪੇਨ ਦੌਰਾਨ ਇਸ ਦਾ ਖੁਲਾਸਾ ਕੀਤਾ। ਬੁੱਧਵਾਰ ਨੂੰ ਐਸੈਕਸ, ਓਨਟਾਰੀਓ ਵਿੱਚ ਜਗਮੀਤ ਸਿੰਘ ਨੇ ਆਖਿਆ ਕਿ ਉਹ ਸਪਸ਼ਟ ਕਰਨਾ ਚਾਹੁੰਦੇ ਹਨ ਕਿ ਉਨ੍ਹਾਂ ਦੋਵਾਂ ਦੀਆਂ ਟਿੱਪਣੀਆਂ ਬਿਲਕੁਲ ਗਲਤ ਸਨ ਤੇ ਅਜਿਹੇ ਵਿਚਾਰਾਂ ਦੀ ਸਾਡੀ ਪਾਰਟੀ ਵਿੱਚ ਕੋਈ ਥਾਂ ਨਹੀਂ।
ਇਸ ਤਰ੍ਹਾਂ ਦੀਆਂ ਟਿੱਪਣੀਆਂ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਇਸ ਲਈ ਬਿਲਕੁਲ ਸਹੀ ਫੈਸਲਾ ਲਿਆ ਗਿਆ ਹੈ। 2019 ਵਿੱਚ ਓਸਬੌਰਨ ਨੇ ਓਪਰਾਹ ਨੂੰ ਟਵੀਟ ਕਰਕੇ ਪੁੱਛਿਆ ਸੀ ਕਿ ਕੀ ਆਸ਼ਵਿਟਜ਼ ਸੱਚੀਂ ਮੁੱਚੀਂ ਦੀ ਕੋਈ ਥਾਂ ਹੈ ਤੇ ਕੀ ਉੱਥੇ ਦੂਜੀ ਵਰਲਡ ਵਾਰ ਦੌਰਾਨ ਪੋਲੈਂਡ ਵਿੱਚ ਨਾਜ਼ੀਆਂ ਵੱਲੋਂ ਕੌਂਸਨਟਰੇਸ਼ਨ ਕੈਂਪ ਚਲਾਇਆ ਗਿਆ ਸੀ। ਐਤਵਾਰ ਨੂੰ ਭੇਜੇ ਟਵੀਟ ਵਿੱਚ ਓਸਬੌਰਨ ਨੇ ਮੁਆਫੀ ਦੀ ਪੇਸ਼ਕਸ਼ ਕੀਤੀ ਸੀ।
ਉਨ੍ਹਾਂ ਆਖਿਆ ਕਿ ਆਸ਼ਵਿਟਜ਼ ਤੇ ਹੋਲੋਕੌਸਟ ਦੇ ਇਤਿਹਾਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਯਹੂਦੀਆਂ ਦੀ ਖਿਲਾਫਤ ਨੂੰ ਰੋਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਇਹ ਉਨ੍ਹਾਂ ਕਦੋਂ ਪੋਸਟ ਕੀਤਾ ਇਸ ਦਾ ਉਨ੍ਹਾਂ ਨੂੰ ਕੋਈ ਚੇਤਾ ਨਹੀਂ। ਉਨ੍ਹਾਂ ਆਖਿਆ ਕਿ ਉਸ ਸਮੇਂ ਉਹ 16 ਸਾਲ ਦੇ ਸਨ ਤੇ ਉਹ ਕਿਸੇ ਨੂੰ ਕੋਈ ਨੁਕਸਾਨ ਨਹੀਂ ਸਨ ਪਹੁੰਚਾਉਣਾ ਚਾਹੁੰਦੇ।ਕੋਲਜ਼ ਵੱਲੋਂ ਮਿਸਿੰਗ ਕੋਵਿਡ-19 ਵੈਕਸੀਨਜ਼ ਦਾ ਸਬੰਧ ਇਜ਼ਰਾਈਲ ਨਾਲ ਹੋਣ ਸਬੰਧੀ ਗਲਤ ਜਾਣਕਾਰੀ ਪੋਸਟ ਕੀਤੀ ਗਈ ਸੀ। ਉਸ ਤੋਂ ਬਾਅਦ ਤੋਂ ਹੀ ਕੋਲਜ਼ ਤੇ ਓਸਬਰਨ ਦੇ ਟਵਿੱਟਰ ਐਕਾਊਂਟ ਡਲੀਟ ਕੀਤੇ ਜਾ ਚੁੱਕੇ ਹਨ।
ਇਸ ਉੱਤੇ ਜਗਮੀਤ ਸਿੰਘ ਨੇ ਆਖਿਆ ਕਿ ਇਸ ਤਰ੍ਹਾਂ ਦੀਆਂ ਟਿੱਪਣੀਆਂ ਗਲਤ ਹਨ ਤੇ ਉਹ ਇਸ ਬਾਰੇ ਦੋਵਾਂ ਤੋਂ ਸਪਸ਼ਟ ਮੁਆਫੀ ਚਾਹੁੰਦੇ ਹਨ ਤੇ ਚਾਹੁੰਦੇ ਹਨ ਕਿ ਅਜਿਹੀਆਂ ਟਿੱਪਣੀਆਂ ਨੂੰ ਮੁਕੰਮਲ ਤੌਰ ਉੱਤੇ ਹਟਾਇਆ ਜਾਵੇ।

 

 

 
Have something to say? Post your comment