Welcome to Canadian Punjabi Post
Follow us on

02

July 2025
 
ਪੰਜਾਬ

ਸਾਢੇ ਤਿੰਨ ਲੱਖ ਦੀ ਫਿਰੌਤੀ ਖਾਤਰ ਬੱਚੇ ਦਾ ਕਤਲ

September 16, 2021 10:17 PM

ਅੰਮਿ੍ਰਤਸਰ, 16 ਸਤੰਬਰ (ਪੋਸਟ ਬਿਊਰੋ)- ਇਸ ਮਹਾਨਗਰ ਵਿੱਚ ਸਾਢੇ ਤਿੰਨ ਲੱਖ ਦੀ ਫਿਰੌਤੀ ਖਾਤਰ ਨਾਬਾਲਗ ਬੱਚੇ ਦਾ ਕਤਲ ਕਰ ਕੇ ਲਾਸ਼ ਬੋਰੀ ਵਿੱਚ ਪਾ ਕੇ ਅਪਰ ਦੁਆਬ ਨਹਿਰ ਵਿੱਚ ਸੁੱਟੀ ਗਈ ਹੈ। ਪੁਲਸ ਨੇ ਕਾਤਲ ਫੜ ਲਿਆ ਹੈ। ਮਿ੍ਰਤਕ ਦੀ ਪਛਾਣ ਰੋਹਿਤ ਉਰਫ ਰੰਜਣ (12) ਵਾਸੀ ਈਸਟ ਮੋਹਨ ਨਗਰ ਅੰਮਿ੍ਰਤਸਰ ਵਜੋਂ ਹੋਈ ਹੈ।
ਗੋਰਖ ਨਾਥ ਪਿੰਡ ਕੜਸੜ ਥਾਣਾ ਨਵਾਂ ਨਗਰ ਜ਼ਿਲਾ ਬਕਸਰ ਬਿਹਾਰ ਅਤੇ ਅੱਜਕੱਲ੍ਹ ਵਾਸੀ ਈਸਟ ਮੋਹਨ ਨਗਰ ਅੰਮਿ੍ਰਤਸਰ ਨੇ ਪੁਲਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਸ ਦਾ ਲੜਕਾ ਰੋਹਿਤ ਉਰਫ ਰੰਜਣ ਕੱਲ੍ਹ ਸ਼ਾਮ ਕਰੀਬ ਸਾਢੇ ਪੰਜ ਬਾਹਰ ਗਿਆ ਸੀ, ਪਰ ਘਰ ਨਹੀਂ ਪਰਤਿਆ। ਅਸੀਂ ਸਾਰੀ ਰਾਤ ਉਸ ਦੀ ਭਾਲ ਕਰਦੇ ਰਹੇ, ਪਰ ਉਸ ਦਾ ਕਿਤੇ ਪਤਾ ਨਹੀਂ ਚੱਲ ਸਕਿਆ। ਕੱਲ੍ਹ ਸਵੇਰੇ 7.30 ਵਜੇ ਫੋਨ ਆਇਆ ਕਿ ਜੇ ਰੰਜਣ ਚਾਹੀਦਾ ਹੈ ਤਾਂ 3.50 ਲੱਖ ਰੁਪਏ ਦਾ ਪ੍ਰਬੰਧ ਕਰ ਲਵੋ। ਡੀ ਸੀ ਪੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਬਾਰੇ ਨਦੰਨ ਨਾਂਅ ਦੇ ਬੰਦੇ ਨੂੰ ਫੜਿਆ ਹੈ। ਉਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਰੰਜਣ ਗਾਲ੍ਹਾਂ ਕੱਢਣ ਲੱਗ ਗਿਆ ਸੀ, ਜਿਸ ਕਾਰਨ ਮੈਂ ਸ਼ਰਾਬ ਦੇ ਨਸ਼ੇ ਵਿੱਚ ਉਸ ਨੂੰ ਗਲਾ ਘੁੱਟ ਕੇ ਮਾਰ ਦਿੱਤਾ ਤੇ ਉਸ ਦੀ ਲਾਸ਼ ਨਹਿਰ ਵਿੱਚ ਸੁੱਟ ਦਿੱਤੀ। ਪੁਲਸ ਵੱਲੋਂ ਕਾਤਲ ਦੀ ਨਿਸ਼ਾਨਦੇਹੀ ਉਤੇ ਗੋਤਾਖੋਰ ਦੀ ਮਦਦ ਨਾਲ ਨਹਿਰ ਵਿੱਚੋਂ ਲਾਸ਼ ਬਰਾਮਦ ਕਰਨ ਦੀ ਕੋਸ਼ਿਸ਼ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ