Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਹਾਈ ਕੋਰਟ ਨੇ ਸਾਬਕਾ ਮੇਅਰ ਸਹਿਗਲ ਦੀ ਜ਼ਮਾਨਤ ਅਰਜ਼ੀ ਰੱਦ ਕੀਤੀ

December 19, 2018 08:56 AM

ਜਲੰਧਰ, 18 ਦਸੰਬਰ (ਪੋਸਟ ਬਿਊਰੋ)- ਸਥਾਨਕ ਨਗਰ ਨਿਗਮ ਦੇ ਇੰਸਪੈਕਟਰ ਦਿਨੇਸ਼ ਜੋਸ਼ੀ ਨਾਲ ਕੁੱਟਮਾਰ ਦੇ ਦੋਸ਼ ਵਿੱਚ ਸਾਬਕਾ ਮੇਅਰ ਸੁਰੇਸ਼ ਸਹਿਗਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਹਾਈ ਕੋਰਟ ਤੋਂ ਰੱਦ ਹੋ ਗਈ ਹੈ।
ਡੇਢ ਮਹੀਨਾ ਪਹਿਲਾਂ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਛੁੱਟੀ ਦੇ ਦਿਨ ਉਸਾਰੀ ਰੋਕਣ ਗਏ ਨਗਰ ਨਿਗਮ ਦੇ ਇੰਸਪੈਕਟਰ ਦਿਨੇਸ਼ ਜੋਸ਼ੀ ਨਾਲ ਕੁੱਟਮਾਰ ਕੀਤੀ ਸੀ, ਜਿਸ ਦੀ ਵੀਡੀਓ ਵਾਇਰਲ ਹੋ ਗਈ ਸੀ। ਇਸ ਦੇ ਬਾਅਦ ਨਗਰ ਨਿਗਮ ਯੂਨੀਅਨ ਹੜਤਾਲ 'ਤੇ ਚਲੀ ਗਈ ਤੇ ਪੁਲਸ ਨੇ ਸੁਰੇਸ਼ ਸਹਿਗਲ ਨੂੰ ਕੇਸ ਦਾ ਦੋਸ਼ੀ ਲਿਖ ਲਿਆ ਸੀ। ਗ੍ਰਿਫਤਾਰੀ ਤੋਂ ਬਚਣ ਲਈ ਸਹਿਗਲ ਨੇ ਸੈਸ਼ਨ ਕੋਰਟ ਵਿੱਚ ਜ਼ਮਾਨਤ ਦੀ ਅਪੀਲ ਕੀਤੀ ਸੀ, ਜਿਥੋਂ ਉਸ ਨੂੰ ਰਾਹਤ ਨਹੀਂ ਮਿਲੀ ਸੀ। ਫਿਰ ਉਨ੍ਹਾਂ ਨੇ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਲੈ ਕੇ ਹਮਾਇਤੀਆਂ ਵੱਲੋਂ ਫੁੱਲ ਪਹਿਨਾਏ ਜਾਣ ਤੋਂ ਬਾਅਦ ਸ਼ਹਿਰ 'ਚ ਪ੍ਰਵੇਸ਼ ਕੀਤਾ ਸੀ। ਸਹਿਗਲ ਨੇ ਖੁਦ ਨੂੰ ਬਜ਼ੁਰਗ ਦੱਸ ਕੇ ਜ਼ਮਾਨਤ ਦੀ ਅਰਜ਼ੀ ਦਿੱਤੀ, ਪਰ ਨਿਗਮ ਦੇ ਇੰਸਪੈਕਟਰ ਦਿਨੇਸ਼ ਜੋਸ਼ੀ ਦੇ ਵਕੀਲਾਂ ਨੇ ਤਰਕ ਦਿੱਤਾ ਕਿ ਉਹ ਕਿਸੇ ਨੌਜਵਾਨ ਵਾਂਗ ਇੰਸਪੈਕਟਰ ਨੂੰ ਕੁੱਟ ਰਹੇ ਹਨ। ਜ਼ਮਾਨਤ ਦੀ ਅਰਜ਼ੀ ਰੱਦ ਤੋਂ ਬਾਅਦ ਸੁਰੇਸ਼ ਸਹਿਗਲ ਦੀਆਂ ਮੁਸ਼ਕਲਾਂ ਇਕ ਵਾਰ ਫਿਰ ਵਧ ਗਈਆਂ ਹਨ। ਉਨ੍ਹਾਂ ਆਪਣੀ ਜ਼ਮਾਨਤ ਲਈ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕਰਨੀ ਪਵੇਗੀ। ਜੇ ਸੁਪਰੀਮ ਕੋਰਟ ਵਿੱਚ ਜ਼ਮਾਨਤ ਅਰਜ਼ੀ ਨਹੀਂ ਲਾਉਂਦੇ ਤਾਂ ਫਿਰ ਉਨ੍ਹਾਂ ਨੂੰ ਪੁਲਸ ਸਾਹਮਣੇ ਪੇਸ਼ ਹੋਣਾ ਪਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ