Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਭਾਜਪਾ ਆਗੂ ਹਰਿੰਦਰ ਕਾਹਲੋਂ ਦੇ ਘਰ ਅੱਗੇ ਕਿਸਾਨਾਂ ਦੇ ਧਰਨੇ ਮੌਕੇ ਘਰ ਉੱਤੇ ਗੋਹਾ ਸੁੱਟਿਆ

September 16, 2021 10:20 PM

ਜਲੰਧਰ, 16 ਸਤੰਬਰ (ਪੋਸਟ ਬਿਊਰੋ)- ਕੱਲ੍ਹ ਏਥੇ ਕਿਸਾਨਾਂ ਨੇ ਭਾਜਪਾ ਆਗੂ ਹਰਿੰਦਰ ਸਿੰਘ ਕਾਹਲੋਂ ਦੇ ਘਰ ਸਾਹਮਣੇ ਸੱਤ ਘੰਟਿਆਂ ਤਕ ਧਰਨਾ ਲਾਇਆ ਅਤੇ ਰੋਸ ਪ੍ਰਦਰਸ਼ਨ ਕਰਦਿਆਂ ਉਸ ਦਾ ਪੁਤਲਾ ਫੂਕਿਆ।
ਵਰਨਣ ਯੋਗ ਹੈ ਕਿ ਕਿਸਾਨਾਂ ਨੂੰ ਡਾਂਗਾਂ ਮਾਰ ਕੇ ਅੰਦੋਲਨ ਵਾਲੀ ਥਾਂ ਤੋਂ ਉਠਾਉਣ ਦਾ ਵਿਵਾਦਤ ਬਿਆਨ ਦੇਣ ਦੇ ਕਾਰਨ ਭਾਜਪਾ ਦੇ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਨੂੰ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪਿਆ ਅਤੇ ਉਸ ਦੇ ਘਰ ਅੱਗੇ ਕਿਸਾਨਾਂ ਨੇ ਗੋਹਾ ਸੁੱਟ ਕੇ ਧਰਨਾ ਸਮਾਪਤ ਕੀਤਾ। ਕਿਸਾਨ ‘ਛੋਟੇ ਹਾਥੀ’ ਵਿੱਚ ਗੋਹਾ ਲੱਦ ਕੇ ਲਿਆਏ ਤੇ ਉਨ੍ਹਾਂ ਨੇ ਜਿੱਥੇ ਕਾਹਲੋਂ ਦੇ ਘਰ ਦੀਆਂ ਕੰਧਾਂ ਉੱਤੇ ਗੋਹਾ ਸੁੱਟਿਆ, ਉਥੇ ਉਸ ਦੇ ਘਰ ਅੰਦਰ ਵੀ ਗੋਹੇ ਦੇ ਬੁੱਕ ਭਰ-ਭਰ ਸੁੱਟੇ।
ਭਾਜਪਾ ਦੇ ਬੁਲਾਰੇ ਕਾਹਲੋਂ ਨੇ ਕਿਸਾਨਾਂ ਨੂੰ ਚੁਣੌਤੀ ਦਿੱਤੀ ਸੀ ਕਿ ਜਿਹੜਾ ਉਸ ਦੇ ਘਰ ਗੋਹੇ ਦੀ ਟਰਾਲੀ ਸੁੱਟਣ ਆਏਗਾ, ਉਹ ਨਾਲ ਮੰਜਾ ਅਤੇ ਚਿੱਟੀ ਚਾਦਰ ਨਾਲ ਲੈ ਕੇ ਆਵੇ, ਕਿਉਂਕਿ ਉਹ ਜਿਊਂਦਾ ਵਾਪਸ ਨਹੀਂ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਅਤੇ ਹੋਰ ਸੰਗਠਨਾਂ ਦੇ ਆਗੂਆਂ ਨੇ ਕਾਹਲੋਂ ਦੀ ਪਿੰਡ ਦਕੋਹਾ ਵਾਲੀ ਰਿਹਾਇਸ਼ ਅੱਗੇ ਦੁਪਹਿਰ ਦੋ ਵਜੇ ਦੇ ਕਰੀਬ ਧਰਨਾ ਲਾਇਆ ਅਤੇ ਸ਼ਾਮ ਨੌਂ ਵਜੇ ਤਕ ਜਾਰੀ ਰਿਹਾ। ਕਿਸਾਨਾਂ ਦੇ ਗੁੱਸੇ ਨੂੰ ਦੇਖਦਿਆਂ ਕਮਿਸ਼ਨਰੇਟ ਪੁਲਸ ਨੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਸਨ, ਪਰ ਕਿਸਾਨ ਭਾਜਪਾ ਆਗੂ ਦੇ ਘਰ ਅੱਗੇ ਪਹੁੰਚ ਗਏ ਤੇ ਗੇਟ ਅੱਗੇ ਉਸ ਦਾ ਪੁਤਲਾ ਟੰਗ ਕੇ ਨਾਅਰੇਬਾਜ਼ੀ ਕੀਤੀ। ਇਸ ਧਰਨੇ ਕਾਰਨ ਕਾਹਲੋਂ ਨੂੰ ਘਰ ਵਿੱਚ ਰਹਿਣ ਨੂੰ ਮਜਬੂਰ ਹੋਣਾ ਪਿਆ। ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮਰਾ ਅਤੇ ਹੋਰਨਾਂ ਨੇ ਕਿਹਾ ਕਿ ਭਾਜਪਾ ਜਾਣਬੁਝ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਲੱਗੀ ਹੋਈ ਹੈ।ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਆਗੂ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਕਿਹਾ ਕਿ ਪੰਜਾਬ ਭਾਜਪਾ ਵਿੱਚ ਨਵੇਂ ਸ਼ਾਮਲ ਹੋਏ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਕਾਹਲੋਂ ਨੂੰ ਦੇਸ਼ ਦੇ ਅੰਨ-ਦਾਤਿਆਂ ਨੂੰ ਡਾਂਗਾਂ ਨਾਲ ਕੁੱਟਣ ਤੋਂ ਪਹਿਲਾਂ ਦੂਜੀ ਵਾਰ ਜਨਮ ਲੈਣਾ ਪਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ