Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਮੋਦੀ ਭਾਰਤ ਦੇ ਤੀਸਰੇ ਆਲ ਟਾਈਮ ਕੱਦਾਵਰ ਨੇਤਾ ਬਣੇ

September 16, 2021 10:27 PM

ਨਿਊ ਯਾਰਕ, 16 ਸਤੰਬਰ (ਪੋਸਟ ਬਿਊਰੋ)- ਅਮਰੀਕਾ ਦੀ ਟਾਈਮ ਮੈਗਜ਼ੀਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਨੀਆ ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸਾਲ 2021 ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ।
ਮੈਗਜ਼ੀਨ ਨੇ ਲਿਖਿਆ ਹੈ ਕਿ ਪੰਡਿਤ ਜਵਾਹਰ ਲਾਲ ਨਹਿਰੂ ਅਤੇ ਇੰਦਰਾ ਗਾਂਧੀ ਦੇ ਬਾਅਦ ਮੋਦੀ ਤੀਸਰੇ ਅਜਿਹੇ ਨੇਤਾ ਹਨ, ਜਿਨ੍ਹਾਂ ਦਾ ਭਾਰਤੀ ਰਾਜਨੀਤੀ ਉੱਤੇ ਕਬਜ਼ਾ ਹੈ। ਮੈਗਜ਼ੀਨ ਲਈ ਪ੍ਰਧਾਨ ਮੰਤਰੀ ਦਾ ਪ੍ਰੋਫਾਈਲ ਸੀ ਐਨ ਐਨ ਦੇ ਪੱਤਰਕਾਰ ਫਰੀਦ ਜ਼ਕਾਰੀਆ ਨੇ ਤਿਆਰ ਕਰਦਿਆਂ ਲਿਖਿਆ ਹੈ ਕਿ ਕੋਰੋਨਾ ਦੌਰ ਵਿੱਚ ਕੁਝ ਗਿਰਾਵਟ ਦੇ ਬਾਅਦ ਵੀ ਮੋਦੀ ਦੀ ਲੋਕਪ੍ਰਿਅਤਾ 71 ਫੀਸਦੀ ਦੇ ਉਚੇ ਪੱਧਰ ਉੱਤੇ ਬਣੀ ਹੋਈ ਹੈ। ਉਨ੍ਹਾਂ ਨੇ ਮੋਦੀ ਸਰਕਾਰ ਦੀਆਂ ਕੁਝ ਨੀਤੀਆਂ ਨਾਲ ਅਸਹਿਮਤੀ ਵੀ ਦੱਸੀ ਹੈ। ਟਾਈਮ ਦੀ ਇਸ ਸੂਚੀ ਵਿੱਚ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਸੀਰਮ ਇੰਸਟੀਚਿਊਟ ਦੇ ਸੀ ਈ ਓ ਅਦਾਰ ਪੂਨਾਵਾਲਾ ਨੂੰ ਵੀ ਸ਼ਾਮਲ ਕੀਤਾ ਹੈ। ਮਮਤਾ ਦੀ ਜਾਣ ਪਛਾਣ ਵਿੱਚ ਲਿਖਿਆ ਹੈ ਕਿ ਉਹ ਆਪਣੀ ਪਾਰਟੀ ਦੀ ਅਗਵਾਈ ਨਹੀਂ ਕਰਦੀ, ਬਲਕਿ ਖੁਦ ਹੀ ਪਾਰਟੀ ਹੈ।ਪੂਨਾਵਾਲਾ ਬਾਰੇ ਟਾਈਮ ਨੇ ਲਿਖਿਆ, ‘‘ਮਹਾਮਾਰੀ ਅਜੇ ਖਤਮ ਨਹੀਂ ਹੋਈ ਅਤੇ ਪੂਨਾਵਾਲਾ ਇਸ ਨੂੰ ਖਤਮ ਕਰਨ ਵਿੱਚ ਮਦਦ ਕਰ ਸਕਦੇ ਹਨ।''
ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ, ਉਪ ਰਾਸ਼ਟਰਪਤੀ ਕਮਲਾ ਹੈਰਿਸ, ਚੀਨੀ ਰਾਸ਼ਟਰਪਤੀ ਸ਼ੀ ਜਿ਼ਨਫਿੰਗ, ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਤਾਲਿਬਾਨ ਦੇ ਮੁੱਲ੍ਹਾ ਅਬਦੁੱਲ ਗਨੀ ਬਰਾਦਰ ਨੂੰ ਵੀ ਇਸ ਸੂਚੀ ਵਿੱਚ ਰੱਖਿਆ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ