Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕਾਂਗਰਸ ਦੇ ਦੋ ਗਰੁੱਪ ਆਪੋ ਵਿੱਚ ਭਿੜੇ, ਕਈ ਲੋਕਾਂ ਦੀਆਂ ਪੱਗਾਂ ਲੱਥੀਆਂ

December 19, 2018 08:57 AM

ਤਰਨ ਤਾਰਨ, 18 ਦਸੰਬਰ (ਪੋਸਟ ਬਿਊਰੋ)- ਪਿੰਡ ਨੌਸ਼ਹਿਰਾ ਪਨੂੰਆਂ ਵਿੱਚ ਬੀ ਡੀ ਓ ਦਫਤਰ ਵਿੱਚ ਕਾਂਗਰਸ ਪਾਰਟੀ ਦੇ ਦੋ ਗਰੁੱਪ ਆਪਸ ਵਿੱਚ ਭਿੜ ਗਏ। ਦੋਵਾਂ ਗਰੁੱਪਾਂ ਨੇ ਇਕ ਦੂਸਰੇ 'ਤੇ ਸ਼ਰੇਆਮ ਥੱਪੜ ਅਤੇ ਮੁੱਕੇ ਮਾਰਦੇ ਰਹੇ। ਇਸ ਦੌਰਾਨ ਕਈਆਂ ਦੀ ਪੱਗ ਉਤਰਨ ਦਾ ਵੀ ਪਤਾ ਲੱਗਾ ਹੈ। ਇਸ ਘਟਨਾ ਨੂੰ ਤੁਰੰਤ ਕੰਟਰੋਲ ਕਰਨ ਲਈ ਪੁਲਸ ਨੂੰ ਹਲਕਾ ਲਾਠੀਚਾਰਜ ਕਰਨਾ ਪਿਆ ਅਤੇ ਫਿਰ ਸਥਿਤੀ ਕਾਬੂ ਵਿੱਚ ਆ ਸਕੀ ਸੀ।
ਇਸ ਗੁੰਡਾਗਰਦੀ ਨੂੰ ਦੇਖਦੇ ਹੋਏ ਲੋਕਾਂ ਵੱਲੋਂ ਪ੍ਰਸ਼ਾਸਨ ਦੀ ਢਿੱਲੀ ਕਾਰਵਾਈ ਬਾਰੇ ਕਈ ਗੱਲਾਂ ਕੀਤੀਆਂ ਜਾ ਰਹੀਆਂ ਹਨ। ਹਥਿਆਰਾਂ ਨਾਲ ਲੈਸ ਗੁੰਡਾ ਅਨਸਰਾਂ ਨੇ ਚੋਣ ਕਮਿਸ਼ਨ ਦੇ ਨਿਯਮਾਂ ਦੀ ਖੁੱਲ੍ਹ ਕੇ ਧੱਜੀਆਂ ਉਡਾਈਆਂ ਹਨ। ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਪਿੰਡ ਨੌਸ਼ਹਿਰਾ ਪਨੂੰਆਂ ਦੇ ਸੀਨੀਅਰ ਕਾਂਗਰਸੀ ਨੇਤਾ ਰਣਜੀਤ ਸਿੰਘ ਬਾਦਲ ਤੇ ਉਨ੍ਹਾਂ ਦੇ ਸਾਥੀਆਂ ਨੇ ਹਲਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ 'ਤੇ ਦੋਸ਼ ਲਾਏ ਸਨ ਕਿ ਉਨ੍ਹਾਂ ਨੂੰ ਵਿਧਾਇਕ ਵੱਲੋਂ ਬਣਾਇਆ ਕਾਂਗਰਸੀ ਨੇਤਾ ਤਰਸੇਮ ਸਿੰਘ ਤੇ ਉਸ ਦੇ ਸਾਥੀ ਬਿਨਾਂ ਵਜ੍ਹਾ ਤੰਗ ਪਰੇਸ਼ਾਨ ਕਰ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਬਾਰੇ ਉਨ੍ਹਾਂ ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਖਤਰੇ ਅਤੇ ਧੱਕੇਸ਼ਾਹੀ ਸਬੰਧਤ ਸ਼ਿਕਾਇਤ ਵੀ ਕੀਤੀ ਗਈ ਹੈ। ਇਸ ਦੌਰਾਨ ਰਣਜੀਤ ਸਿੰਘ ਬਾਦਲ ਤੇ ਉਨ੍ਹਾਂ ਦੇ ਸਾਥੀਆਂ ਕਾਂਗਰਸ ਦੇ ਮੌਜੂਦਾ ਬਲਾਕ ਕਮੇਟੀ ਮੈਂਬਰ ਰਾਜਕਰਨ, ਸਤਨਾਮ ਸਿੰਘ, ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿੰਡ ਨੌਸ਼ਹਿਰਾ ਪਨੂੰਆਂ ਦੀ ਸਰਪੰਚੀ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਬਾਰੇ ਐਨ ਓ ਸੀ ਅਤੇ ਚੁੱਲਾ ਟੈਕਸ ਲੈਣ ਲਈ ਬੀ ਡੀ ਓ ਦਫਤਰ ਵਿੱਚ ਜਾਣ ਦੀ ਤਿਆਰੀ ਕੀਤੀ ਸੀ। ਜਦ ਉਹ ਦਫਤਰ ਦੇ ਨੇੜੇ ਪਹੁੰਚੇ ਤਾਂ ਤਰਸੇਮ ਸਿੰਘ, ਜੋ ਦੂਸਰੇ ਗਰੁੱਪ ਦਾ ਹੈ, ਦੇ ਵੱਡੀ ਗਿਣਤੀ ਸਾਥੀਆਂ ਨੇ ਉਨ੍ਹਾਂ ਦੇ ਕਾਗਜ਼ਾਤ ਖੋਹਣ ਦੀ ਕੋਸ਼ਿਸ਼ ਕੀਤੀ। ਜ਼ਿਲਾ ਚੋਣ ਅਫਸਰ-ਕਮ-ਜ਼ਿਲਾ ਅਧਿਕਾਰੀ ਪ੍ਰਦੀਪ ਸਭਰਵਾਲ ਨੇ ਦੱਸਿਆ ਕਿ ਇਸ ਘਟਨਾ ਦੀ ਉਨ੍ਹਾਂ ਨੇ ਐਸ ਡੀ ਐਮ ਤੋਂ ਰਿਪੋਰਟ ਮੰਗੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਦੇ ਵਿਰੁੱਧ ਕਾਰਵਾਈ ਦੇ ਹੁਕਮ ਦਿੱਤੇ ਜਾਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ