Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਹਾਈ ਕੋਰਟ ਨੇ ਕਿਹਾ: ਆਜ਼ਾਦੀ ਸੰਗਰਾਮੀਆਂ ਦੇ ਵਾਰਸਾਂ ਨੂੰ ਪੈਨਸ਼ਨ ਬਾਰੇ ਕੇਂਦਰ ਵਿਚਾਰ ਕਰੇ

December 19, 2018 08:58 AM

ਚੰਡੀਗੜ੍ਹ, 18 ਦਸੰਬਰ (ਪੋਸਟ ਬਿਊਰੋ)- ਪੰਜਾਬ ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਆਜ਼ਾਦੀ ਸੰਗਰਾਮੀਆਂ ਦੇ ਵਾਰਸਾਂ ਨੂੰ ਸੁਤੰਤਰਤਾ ਸੈਨਿਕ ਸਨਮਾਨ ਪੈਨਸ਼ਨ ਦੇ ਹੱਕ ਬਾਰੇ ਵਿਚਾਰ ਕਰੇ।
ਮਾਲਵਿੰਦਰ ਸਿੰਘ ਵੜੈਚ ਵੱਲੋਂ ਐਡਵੋਕੇਟ ਹਰੀ ਚੰਦ ਅਰੋੜਾ ਰਾਹੀਂ ਦਾਖਲ ਪਟੀਸ਼ਨ ਦੀ ਸੁਣਵਾਈ ਦੌਰਾਨ ਬੈਂਚ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਵਾਰਸਾਂ ਨੂੰ ਪੈਨਸ਼ਨ ਦਾ ਹੱਕ ਦੇਣ ਬਾਰੇ ਕੀਤੇ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰੇ ਤੇ ਇਸ ਮੰਗ ਲਈ ਸਾਲ 2012 ਵਿੱਚ ਦਿੱਤੇ ਹਾਈ ਕੋਰਟ ਦੇ ਫੈਸਲੇ ਦੀ ਪਾਲਣਾ ਕਰੇ। ਵਕੀਲ ਨੇ ਬੈਂਚ ਨੂੰ ਜਾਣੂ ਕਰਵਾਇਆ ਕਿ ਹਾਈ ਕੋਰਟ ਨੇ ਉਸ ਵੇਲੇ ਕੇਂਦਰ ਨੂੰ ਪੈਨਸ਼ਨ ਸਕੀਮ ਵਿੱਚ ਸੋਧ ਕਰਨ ਦੀ ਹਦਾਇਤ ਕੀਤੀ ਸੀ ਤਾਂ ਜੋ ਸੁਤੰਤਰਤਾ ਸੰਗਰਾਮੀਆਂ ਦੇ ਕਾਨੂੰਨੀ ਵਾਰਸਾਂ ਨੂੰ ਉਨ੍ਹਾਂ ਦੇ ਆਸ਼੍ਰਿਤਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਜਾ ਸਕੇ। ਵਰਨਣ ਯੋਗ ਹੈ ਕਿ ਇਸ ਕੇਸ ਵਿੱਚ ਕੇਂਦਰ ਸਰਕਾਰ ਨੇ ਪਟੀਸ਼ਨਰ ਨੂੰ ਜਾਣੂ ਕਰਾਇਆ ਸੀ ਕਿ ਪੈਨਸ਼ਨ ਸਕੀਮ ਵਿੱਚ ਹੋਰ ਲੋਕਾਂ ਨੂੰ ਸ਼ਾਮਲ ਕਰਨ ਦੀ ਗੁੰਜਾਇਸ਼ ਘੱਟ ਹੈ, ਪਰ ਪਟੀਸ਼ਨਰ ਵੱਲੋਂ ਉਲੰਘਣਾ ਪਟੀਸ਼ਨ ਦਾਖਲ ਕਰਨ 'ਤੇ ਕੁਝ ਖਾਸ ਵਾਰਸ਼ਾਂ ਨੂੰ ਪੈਨਸ਼ਨ ਸਕੀਮ ਵਿੱਚ ਪਾ ਲਿਆ ਗਿਆ ਸੀ। ਫਿਰ ਇਕ ਕਮੇਟੀ ਨੇ ਮਤਾ ਪਾਸ ਕਰ ਦਿੱਤਾ ਕਿ ਪੈਨਸ਼ਨ ਸਕੀਮ ਵਿੱਚ ਸੋਧ ਦੀ ਲੋੜ ਨਹੀਂ। ਇਸ 'ਤੇ ਪਟੀਸ਼ਨਰ ਨੇ ਬੈਂਚ ਮੂਹਰੇ ਬੇਨਤੀ ਕੀਤੀ ਹੈ ਕਿ ਇਸ ਤਰ੍ਹਾਂ ਦੀ ਕਾਰਵਾਈ ਨਾਲ ਅੱਗਿਓਂ ਹੋਰ ਉਲੰਘਣਾ ਬਣਦੀ ਜਾ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ