Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਗੈਂਗਸਟਰ ਗੋਪੀ ਨੇ ਕਬੱਡੀ ਖਿਡਾਰੀ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਮਾਰਿਆ

December 19, 2018 08:59 AM

ਅਜਨਾਲਾ, 18 ਦਸੰਬਰ (ਪੋਸਟ ਬਿਊਰੋ)- ਅਜਨਾਲਾ-ਚੌਗਾਵਾਂ ਮੁੱਖ ਮਾਰਗ 'ਤੇ ਭੁੱਲਰ ਪਿੰਡ ਦੇ ਬਾਜ਼ਾਰ ਵਿੱਚ ਕਬੱਡੀ ਖਿਡਾਰੀ ਸੁਖਰਾਜ ਸਿੰਘ ਦੀ ਖਤਰਨਾਕ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਗੋਪੀ ਨੇ ਕੱਲ੍ਹ ਸਵੇਰੇ ਗੋਲੀਆਂ ਮਾਰ ਦਿੱਤੀਆਂ ਸਨ। ਬਹੁਤਾ ਖੂਨ ਨਿਕਲਣ ਕਾਰਨ ਸੁਖਰਾਜ ਨੇ ਕੱਲ੍ਹ ਦੁਪਹਿਰ ਹਸਪਤਾਲ ਵਿੱਚ ਦਮ ਤੋੜ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਦੇ ਕਿਸੇ ਸਾਥੀ ਨਾਲ ਸੁਖਰਾਜ ਦੀ ਕੁਝ ਦਿਨ ਪਹਿਲਾਂ ਮਾਮੂਲੀ ਝੜਪ ਹੋਈ ਸੀ। ਲੋਪੋਕੇ ਥਾਣੇ ਪੁਲਸ ਨੇ ਪਿੰਡ ਮਾਹਲ ਦੇ ਗੁਰਪ੍ਰੀਤ ਸਿੰਘ ਉਰਫ ਗੋਪੀ, ਉਸ ਦੇ ਭਰਾ ਗੁਰਬੀਰ ਸਿੰਘ, ਭੁੱਲਰ ਪਿੰਡ ਦੇ ਸੁਖਮਨ ਸਿੰਘ, ਭਿੰਦਰ ਸਿੰਘ, ਮੇਜਰ ਸਿੰਘ ਤੇ ਦੋ ਅਣਪਛਾਤੇ ਦੋਸ਼ੀਆਂ ਖਿਲਾਫ ਹੱਤਿਆ ਅਤੇ ਹੋਰਨਾਂ ਧਾਰਾਵਾਂ ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਸਬ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਦੇ ਲਈ ਪੁਲਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।
ਪਿੰਡ ਭੁੱਲਰ ਦੇ ਕਸ਼ਮੀਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਿੰਡ ਦੇ ਖੇਡ ਮੈਦਾਨ ਵਿੱਚ ਸੁਖਮਨ ਦੇ ਬੇਟੇ ਸੁਖਰਾਜ ਦੀ ਟੀਮ ਦਾ ਕਿਸੇ ਗੱਲ ਤੋਂ ਝਗੜਾ ਹੋ ਗਿਆ। ਦੋਸ਼ੀ ਸੁਖਮਨ ਨੇ ਉਨ੍ਹਾਂ ਦੇ ਬੇਟੇ ਨੂੰ ਸਬਕ ਸਿਖਾਉਣ ਦੀ ਧਮਕੀ ਦਿੱਤੀ ਅਤੇ ਚਲਾ ਗਿਆ। ਕਸ਼ਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਸੁਖਰਾਜ ਸਿੰਘ ਐਤਵਾਰ ਸਵੇਰੇ ਦੋਸਤਾਂ ਨਾਲ ਬਾਜ਼ਾਰ ਗਿਆ ਸੀ। ਸਵੇਰੇ 8.25 'ਤੇ ਸੁਖਮਨ ਖਤਰਨਾਕ ਗੈਂਗਸਟਰ ਗੁਰਪ੍ਰੀਤ ਸਿੰਘ ਗੋਪੀ ਤੇ ਉਸ ਦੇ ਸਾਥੀਆਂ ਨਾਲ ਬਾਜ਼ਾਰ ਵਿੱਚ ਪਹੁੰਚ ਗਿਆ। ਗੈਂਗਸਟਰ ਗੁਰਪ੍ਰੀਤ ਗੋਪੀ ਨੇ ਕਾਰ 'ਚੋਂ ਉਤਰਦੇ ਸਾਰ ਸਾਹਮਣੇ ਖੜ੍ਹੇ ਸੁਖਰਾਜ ਸਿੰਘ 'ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਦੋ ਗੋਲੀਆਂ ਉਸ ਦੇ ਬੇਟੇ ਦੇ ਪੇਟ ਵਿੱਚ, ਇੱਕ ਗੋਲੀ ਲੱਤ ਉੱਤੇ ਅਤੇ ਇੱਕ ਬਾਂਹ ਦੇ ਆਰਪਾਰ ਹੋ ਗਈ। ਸੁਖਰਾਜ ਸਿੰਘ ਖੂਨ ਨਾਲ ਲਥਪਥ ਹੋ ਕੇ ਸੜਕ ਤੇ ਡਿੱਗ ਪਿਆ ਅਤੇ ਦੋਸ਼ੀ ਕਾਰ ਵਿੱਚ ਸਵਾਰ ਹੋ ਕੇ ਫਰਾਰ ਹੋ ਗਏ। ਉਸ ਨੂੰ ਕਿਸੇ ਤਰ੍ਹਾਂ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ, ਪਰ ਜ਼ਿਆਦਾ ਖੂਨ ਵਗਣ ਕਾਰਨ ਕੱਲ੍ਹ ਦੁਪਹਿਰ ਸੁਖਰਾਜ ਸਿੰਘ ਦੀ ਮੌਤ ਹੋ ਗਈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ