Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

5 ਤੋਂ 11 ਸਾਲ ਦੇ ਬੱਚਿਆਂ ਉੱਤੇ ਵੀ ਅਸਰਦਾਰ ਹੈ ਫਾਈਜ਼ਰ ਦੀ ਕੋਵਿਡ-19 ਵੈਕਸੀਨ

September 20, 2021 06:40 PM

ਓਟਵਾ, 20 ਸਤੰਬਰ (ਪੋਸਟ ਬਿਊਰੋ) : ਫਾਈਜ਼ਰ ਨੇ ਸੋਮਵਾਰ ਨੂੰ ਆਖਿਆ ਕਿ ਉਸ ਦੀ ਕੋਵਿਡ-19 ਵੈਕਸੀਨ 5 ਸਾਲ ਤੋਂ 11 ਸਾਲਾਂ ਦੇ ਉਮਰ ਦੇ ਬੱਚਿਆਂ ਉੱਤੇ ਵੀ ਕੰਮ ਕਰਦੀ ਹੈ। ਕੰਪਨੀ ਦਾ ਕਹਿਣਾ ਹੈ ਕਿ ਜਲਦ ਹੀ ਉਹ ਅਮਰੀਕਾ ਤੋਂ ਇਸ ਉਮਰ ਵਰਗ ਲਈ ਵੀ ਮਨਜ਼ੂਰੀ ਲੈਣਗੇ। ਇਹ ਬੱਚਿਆਂ ਦੀ ਵੈਕਸੀਨੇਸ਼ਨ ਲਈ ਅਹਿਮ ਕਦਮ ਹੋਵੇਗਾ।
ਫਾਈਜ਼ਰ ਤੇ ਜਰਮਨੀ ਦੀ ਕੰਪਨੀ ਬਾਇਓਐਨਟੈਕ ਦੀ ਭਾਈਵਾਲੀ ਸਦਕਾ ਤਿਆਰ ਇਹ ਵੈਕਸੀਨ 12 ਸਾਲ ਤੇ ਇਸ ਤੋਂ ਵੱਧ ਉਮਰ ਦੇ ਬੱਚਿਆਂ ਲਈ ਪਹਿਲਾਂ ਹੀ ਉਪਲਬਧ ਸੀ।ਪਰ ਹੁਣ ਬੱਚੇ ਸਕੂਲਾਂ ਵਿੱਚ ਪਰਤ ਆਏ ਹਨ ਤੇ ਡੈਲਟਾ ਵੇਰੀਐਂਟ ਵੀ ਤੇਜ਼ੀ ਨਾਲ ਫੈਲ ਰਿਹਾ ਹੈ ਜਿਸ ਕਾਰਨ ਪੀਡੀਐਟ੍ਰਿਕ ਇਨਫੈਕਸ਼ਨਜ਼ ਵਿੱਚ ਕਾਫੀ ਵਾਧਾ ਹੋਇਆ ਹੈ। ਬਹੁਤ ਸਾਰੇ ਮਾਪੇ ਬੜੀ ਬੇਸਬਰੀ ਨਾਲ ਵੈਕਸੀਨੇਸ਼ਨ ਦੀ ਉਡੀਕ ਕਰ ਰਹੇ ਹਨ।
ਐਲੀਮੈਂਟਰੀ ਸਕੂਲ ਵਾਲੇ ਬੱਚਿਆਂ ਲਈ ਫਾਈਜ਼ਰ ਨੇ ਕਿਤੇ ਘੱਟ ਡੋਜ਼ ਨਾਲ ਟੈਸਟ ਕੀਤਾ ਹੈ। ਇਹ ਹੁਣ ਦਿੱਤੀ ਜਾਣ ਵਾਲੀ ਵੈਕਸੀਨ ਦੀ ਡੋਜ਼ ਦਾ ਇੱਕ ਤਿਹਾਈ ਹੈ। ਫਾਈਜ਼ਰ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਡਾ· ਬਿੱਲ ਗਰਬਰ ਨੇ ਆਖਿਆ ਕਿ ਇਸ ਵੈਕਸੀਨ ਦੀ ਦੂਜੀ ਡੋਜ਼ ਲੈਣ ਤੋਂ ਬਾਅਦ ਬੱਚਿਆਂ ਵਿੱਚ ਵੀ ਕਰੋਨਾਵਾਇਰਸ ਨਾਲ ਲੜਨ ਲਈ ਐਂਟੀਬੌਡੀ ਦਾ ਪੱਧਰ ਟੀਨੇਜਰਜ਼ ਤੇ ਬਾਲਕਾਂ ਵਾਂਗ ਮਜ਼ਬੂਤ ਹੋ ਜਾਵੇਗਾ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼