Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਪੇਸ਼ਾਵਰ ਹਾਈ ਕੋਰਟ ਨੇ ਗੁਰਦੁਆਰੇ ਦੀ ਨਿਲਾਮੀ ਉਤੇ ਰੋਕ ਲਾਈ

December 19, 2018 09:02 AM

ਲਾਹੌਰ, 18 ਦਸੰਬਰ (ਪੋਸਟ ਬਿਊਰੋ)- ਪਿਸ਼ਾਵਰ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਇਕ ਵੱਡੇ ਹਿੱਸੇ ਦੀ ਪਾਕਿਸਤਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ ਟੀ ਪੀ ਬੀ) ਵੱਲੋਨ ਕਰਵਾਈ ਜਾ ਰਹੀ ਨਿਲਾਮੀ ਉੱਤੇ ਪਿਸ਼ਾਵਰ ਹਾਈ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਈ ਟੀ ਪੀ ਬੀ ਵੱਲੋਂ ਗੁਰਦੁਆਰਾ ਭਾਈ ਬੀਬਾ ਸਿੰਘ ਦਾ ਇਕ ਹਿੱਸਾ ਵਪਾਰਕ ਕੰਮਾਂ ਲਈ ਬਾਹਰੀ ਵਿਅਕਤੀ ਨੂੰ ਵੇਚਿਆ ਜਾ ਰਿਹਾ ਸੀ, ਜਿਸ 'ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬ ਸਿੰਘ, ਗੁਰਪਾਲ ਸਿੰਘ, ਦਰਸ਼ਨ ਸਿੰਘ ਅਤੇ ਹਰਦਿਆਲ ਸਿੰਘ ਨੇ ਨਿਲਾਮੀ ਦੀ ਕਾਰਵਾਈ ਨੂੰ ਅਯੋਗ ਦੱਸਦਿਆਂ ਪਿਸ਼ਾਵਰ ਹਾਈ ਕੋਰਟ 'ਚ ਇਸ ਬਾਰੇ ਅਪੀਲ ਦਾਇਰ ਕੀਤੀ ਸੀ। ਵਰਨਣ ਯੋਗ ਹੈ ਕਿ ਪਿਸ਼ਾਵਰ ਦੇ ਹਸ਼ਤਨਗਰੀ ਵਾਲੇ ਇਲਾਕੇ ਦੇ ਮੁਹੱਲਾ ਝੁੱਗੀਵਾੜਾ ਦੀ ਚੱਕੀ ਗਲੀ ਵਿੱਚ ਉਕਤ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਜੀ ਦੇ ਸਿੱਖ ਭਾਈ ਬੀਬਾ ਸਿੰਘ ਨਾਲ ਸਬੰਧਤ ਹੈ। ਕੇਸ ਦੀ ਸੁਣਵਾਈ ਕਰ ਰਹੇ ਜਸਟਿਸ ਇਕਰਮੁੱਲਾ ਖਾਨ ਅਤੇ ਜਸਟਿਸ ਮੁਸੱਰਤ ਹਿਲਾਲੀ ਦੇ ਬੈਂਚ ਨੇ ਪਿਸ਼ਾਵਰ ਪੁਲਸ ਅਤੇ ਈ ਟੀ ਪੀ ਬੀ ਨੂੰ ਤੁਰੰਤ ਗੁਰਦੁਆਰਾ ਭਾਈ ਬੀਬਾ ਸਿੰਘ ਦੇ ਇਕ ਹਿੱਸੇ ਉਤੇ ਬਾਹਰੀ ਵਿਅਕਤੀ ਦਾ ਕਬਜ਼ਾ ਹੋਣ ਤੋਂ ਰੋਕਣ ਦੇ ਹੁਕਮ ਜਾਰੀ ਕਰ ਕੇ ਕੇਂਦਰ ਸਰਕਾਰ, ਖੈਬਰ ਪਖਤੂਨਖਵਾ ਸੂਬਾ ਸਰਕਾਰ, ਈ ਟੀ ਪੀ ਬੀ ਦੇ ਚੇਅਰਮੈਨ, ਡਿਪਟੀ ਸਕੱਤਰ ਤੇ ਪਿਸ਼ਾਵਰ ਦੇ ਡਿਪਟੀ ਪ੍ਰਬੰਧਕ ਨੂੰ ਨੋਟਿਸ ਜਾਰੀ ਕੀਤੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ