Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਰੂਸ ਅਤੇ ਅਮਰੀਕਾ ਦੀ ਇੱਕ-ਇੱਕ ਯੂਨੀਵਰਸਿਟੀ ਵਿੱਚ ਗੋਲੀਬਾਰੀ

September 21, 2021 09:15 AM

* ਰੂਸੀ ਗੋਲੀ ਕਾਂਡ ਵਿੱਚ 8 ਲੋਕਾਂ ਦੀ ਮੌਤ, ਅਮਰੀਕਾ ਵਿੱਚ ਦੋ ਮੌਤਾਂ


ਮਾਸਕੋ, 20 ਸਤੰਬਰ, (ਪੋਸਟ ਬਿਊਰੋ)-ਅੱਜ ਇੱਕੋ ਦਿਨ ਸੰਸਾਰ ਦੀਆਂ ਦੋ ਮਹਾ ਸ਼ਕਤੀਆਂ ਰੂਸ ਅਤੇ ਅਮਰੀਕਾ ਵਿੱਚ ਯੂਨੀਵਰਸਿਟੀਜ਼ ਵਿੱਚ ਗੋਲੀ ਕਾਂਡ ਅਤੇ ਇਸ ਦੌਰਾਨ ਮੌਤਾਂ ਹੋਣ ਦੀ ਖਬਰ ਆਈ ਹੈ।
ਰੂਸ ਦੀ ਪਰਮ ਸਟੇਟ ਯੂਨੀਵਰਸਿਟੀਵਿੱਚ ਇਕ ਅਣਪਛਾਤੇ ਹਮਲਾਵਰ ਨੇ ਗੋਲੀਬਾਰੀ ਕੀਤੀ ਹੈ, ਜਿਸ ਵਿਚ 8 ਲੋਕਾਂ ਦੀ ਮੌਤ ਹੋ ਗਈ ਤੇ 6 ਹੋਰ ਜ਼ਖਮੀ ਹੋ ਗਏ ਹਨ।ਪਰਮ ਖੇਤਰ ਦੇ ਸਿਹਤ ਮੰਤਰਾਲੇ ਨੇ 14 ਲੋਕ ਜ਼ਖਮੀ ਹੋਏ ਦੱਸੇ ਹਨ। ਪਰਮ ਸਟੇਟ ਯੂਨੀਵਰਸਿਟੀ ਦੀ ਪ੍ਰੈੱਸ ਸਰਵਿਸ ਮੁਤਾਬਕ ਅਣਪਛਾਤੇ ਅਪਰਾਧੀ ਤੋਂ ਆਪਣੀਆਂ ਜਾਨਾਂ ਬਚਾਉਣ ਦੇ ਲਈ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਖੁਦ ਨੂੰ ਕਮਰਿਆਂ ਵਿਚ ਬੰਦ ਕਰ ਲਿਆ ਤੇ ਯੂਨੀਵਰਸਿਟੀ ਨੇ ਉਨ੍ਹਾਂ ਲੋਕਾਂ ਨੂੰ ਕੰਪਲੈਕਸ ਛੱਡਣ ਨੂੰ ਕਿਹਾ, ਜਿਹੜਾ ਇਸ ਤਰ੍ਹਾਂ ਕਰ ਸਕਦੇ ਸਨ। ਇਸ ਬਾਰੇ ਰੂਸ ਦੇ ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਬੰਦੂਕਧਾਰੀ ਨੂੰ ਬਾਅਦ ਵਿਚ ਘੇਰ ਲਿਆ ਗਿਆ ਅਤੇ ਜਾਂਚ ਕਮੇਟੀ ਨੇ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਰਕਾਰੀ ਤਾਸ ਸਮਾਚਾਰ ਏਜੰਸੀ ਨੇ ਇਕ ਕਾਨੂੰਨੀ ਸਰੋਤ ਦੇ ਹਵਾਲੇ ਨਾਲ ਦੱਸਿਆ ਕਿ ਕੁਝ ਵਿਦਿਆਰਥੀਆਂ ਨੇ ਜਾਨ ਬਚਾਉਣ ਲਈ ਇਕ ਇਮਾਰਤ ਦੀਆਂ ਖਿੜਕੀਆਂ ਤੋਂ ਬਾਹਰ ਛਾਲ ਮਾਰ ਦਿੱਤੀਆਂ ਸਨ ਅਤੇ ਖੇਤਰੀ ਸਿਹਤ ਮੰਤਰਾਲੇ ਦੇ ਮੁਤਾਬਕ ਜ਼ਖਮੀਆਂ ਨੂੰ ਗੋਲੀਬਾਰੀ ਅਤੇ ਭੱਜਣ ਦੀ ਕੋਸ਼ਿਸ਼ ਵਿਚ ਸੱਟਾਂ ਲੱਗੀਆਂ ਹਨ।
ਦੂਸਰੇ ਪਾਸੇ ਅਮਰੀਕਾ ਵਿੱਚ ਫਰਿਜ਼ਨੋ (ਕੈਲੀਫੋਰਨੀਆ) ਦੀ ਨਾਰਥ ਕੈਰੋਲੀਨਾ ਸੈਂਟਰਲ ਯੂਨੀਵਰਸਿਟੀ (ਐੱਨ ਸੀ ਸੀ ਯੂ) ਵਿੱਚਗੋਲੀਬਾਰੀਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਪੁਲਸ ਨੇ ਦੱਸਿਆ ਕਿ ਸ਼ਨੀਵਾਰ ਰਾਤ ਨੂੰ ਡਰਹਮ ਦੀ ਨਾਰਥ ਕੈਰੋਲੀਨਾ ਸੈਂਟਰਲ ਯੂਨੀਵਰਸਿਟੀ ਦੀ ਪਾਰਕਿੰਗ ਵਿੱਚ ਦੋ ਲੋਕਾਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ। ਡਰਹਮ ਪੁਲਸ ਵਿਭਾਗ ਅਨੁਸਾਰ ਗੋਲੀ ਲੱਗੇ ਦੋ ਜਣਿਆਂ ਨੂੰ ਹਸਪਤਾਲ ਪੁੱਜਦੇ ਸਾਰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਇਸ ਬਾਰੇ ਯੂਨੀਵਰਸਿਟੀ, ਪੁਲਸ ਅਤੇ ਪਬਲਿਕ ਸੇਫਟੀ ਵਿਭਾਗ ਨੇ ਕਿਹਾ ਕਿ ਪੀੜਤ, ਜਿਨ੍ਹਾਂ ਦਾ ਨਾਮ ਨਹੀਂ ਦੱਸਿਆ ਗਿਆ, ਇਸ ਯੂਨੀਵਰਸਿਟੀ ਦੇ ਵਿਦਿਆਰਥੀ ਨਹੀਂ ਸਨ। ਇਸ ਗੋਲੀਬਾਰੀ ਸਮੇਂ ਓ'ਕੇਲੀ-ਰਿਡਿਕ ਸਟੇਡੀਅਮ ਵਿਖੇ ਵਿੰਸਟਨ-ਸਲੇਮ ਸਟੇਟ ਯੂਨੀਵਰਸਿਟੀ ਦੇ ਵਿਰੁੱਧ ਇਸ ਯੂਨੀਵਰਸਿਟੀ ਦੇ ਮੈਚ ਦੌਰਾਨ 5,600 ਤੋਂ ਵੱਧ ਲੋਕ ਇਕੱਠੇ ਹੋਏ ਸਨ। ਇਸ ਗੋਲੀਬਾਰੀ ਦੇ ਕਾਰਨ ਜਾਂ ਸੰਭਾਵਤ ਸ਼ੱਕੀ ਲੋਕਾਂ ਬਾਰੇ ਪੁਲਸ ਨੇ ਹਾਲੇਕੋਈਜਾਣਕਾਰੀ ਨਹੀਂ ਦਿੱਤੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ