Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਕੈਪਟਨ ਅਮਰਿੰਦਰ ਸਿੰਘ ਸਰਬੱਤ ਖਾਲਸਾ ਦੇ ਜੱਥੇਦਾਰਾਂ ਮੂਹਰੇ ਫਿਰ ਪੇਸ਼ ਨਹੀਂ ਹੋਏ

September 21, 2021 09:17 AM

* ਅਗਲੀ ਪੇਸ਼ੀ 4 ਅਕਤੂਬਰ ਦੀ ਰੱਖੀ ਗਈ


ਅੰਮ੍ਰਿਤਸਰ, 20 ਸਤੰਬਰ, (ਪੋਸਟ ਬਿਊਰੋ)- ਅਕਾਲੀ-ਭਾਜਪਾ ਰਾਜ ਵੇਲੇ ਸਾਲ 2015 ਵਿੱਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਸ਼ਾਂਤਮਈ ਧਰਨਾ ਦੇਂਦੀ ਸੰਗਤ ਉੱਤੇ ਪੁਲਸ ਵੱਲੋਂ ਗੋਲੀ ਚਲਾਉਣ ਦੀ ਘਟਨਾ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਲਈ ਸਰਬੱਤ ਖਾਲਸਾ ਵਾਲੇ ਜਥੇਦਾਰ ਧਿਆਨ ਸਿੰਘ ਮੰਡਦੀ ਅਗਵਾਈ ਵਿੱਚ ਲੱਗੇ ਮੋਰਚੇ ਨੂੰ ਚੁਕਵਾਉਣ ਲਈ ਕਾਂਗਰਸ ਸਰਕਾਰ ਨੇ ਤਿੰਨ ਮੰਤਰੀ ਅਤੇ ਤਿੰਨ ਵਿਧਾਇਕਭੇਜ ਕੇ ਕਾਰਵਾਈ ਦਾ ਵਾਅਦਾ ਕੀਤਾ ਸੀ। ਪੰਜਾਬ ਦੇ ਓਦੋਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘਦੇ ਇਸ ਵਾਅਦੇ ਅਨੁਸਾਰ ਬਹੁਤ ਛੇਤੀ ਦੋਸ਼ੀਆਂ ਨੂੰ ਸਰਕਾਰ ਵੱਲੋਂ ਸਜ਼ਾਵਾਂ ਦਿੱਤੀਆਂ ਜਾਣੀਆਂ ਸਨ, ਪਰ ਕੋਈ ਇਨਸਾਫ਼ ਨਹੀਂ ਮਿਲਿਆ। ਇਸ ਬਾਰੇ ਕੁਝ ਸਮਾਂ ਪਹਿਲਾਂ ਸਰਬੱਤ ਖਾਲਸਾ ਦੇ ਪੰਜ ਸਿੰਘ ਸਾਹਿਬਾਨ ਨੇ ਦੋਂਹ ਮੰਤਰੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਧਾਇਕਾਂਕੁਲਬੀਰ ਸਿੰਘ ਜ਼ੀਰਾ, ਹਰਮਿੰਦਰ ਸਿੰਘ ਗਿੱਲ ਅਤੇ ਹੋਰਨਾਂ ਨੂੰ ਸ੍ਰੀ ਅਕਾਲ ਤਖ਼ਤ ਉੱਤੇ ਪੇਸ਼ ਹੋਣ ਲਈ ਕਿਹਾ ਸੀ।ਇਨ੍ਹਾਂ ਸਾਰਿਆਂ ਨੇ ਪੇਸ਼ ਹੋ ਕੇ ਆਪਣਾ ਲਿਖਤੀ ਸਪੱਸ਼ਟੀਕਰਨ ਦਿੰਦਿਆਂ ਕਿਹਾ ਸੀ ਕਿ ਕਾਰਵਾਈ ਨਾ ਹੋਣ ਦੇ ਜਿ਼ੰਮੇਵਾਰਉਹ ਨਹੀਂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਨ।
ਇਸ ਦੇ ਬਾਅਦ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਸਮੇਤ ਪੰਜ ਸਿੰਘ ਸਾਹਿਬਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਵਿਖੇ 20 ਸਤੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ, ਪਰ ਉਹ ਨਹੀਂ ਹੋਏ। ਅੱਜ ਇਸ ਦੇ ਬਾਰੇ ਜਥੇਦਾਰ ਧਿਆਨ ਸਿੰਘ ਮੰਡ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਫਿਰ ਹਦਾਇਤ ਕੀਤੀ ਕਿ ਉਹ 4 ਅਕਤੂਬਰ ਨੂੰ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇ ਕੇ ਗੁਰੂਤੇ ਸੰਗਤ ਦੀਆਂ ਖੁਸ਼ੀਆਂ ਲੈਣ। ਪੱਤਰਕਾਰਾਂ ਦੇ ਕੁਝ ਸਵਾਲਾਂ ਦੇ ਜਵਾਬ ਦਿੰਦਿਆਂ ਜਥੇਦਾਰ ਮੰਡ ਨੇ ਕਿਹਾ ਕਿ ਜਿਸ ਕਿਸੇ ਨੇ ਵੀ ਗੁਰੂ ਨਾਲ ਮੱਥਾ ਲਾਇਆ, ਉਸ ਦਾ ਕੱਖ ਨਹੀਂ ਰਹਿਣਾ। ਪਿਛਲੀਆਂਚੋਣ ਵਿੱਚ ਸੁਖਬੀਰ ਸਿੰਘ ਬਾਦਲ ਜਦੋਂ ਵੋਟਾਂ ਮੰਗਦਾ ਫਿਰਦਾ ਸੀ, ਮੈਂ ਸੰਗਤਾਂ ਨੂੰ ਕਿਹਾ ਸੀ ਕਿ ਇਸ ਨੇ ਗੁਰੂ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਇਆ ਹੈ, ਇਸ ਨੂੰ ਵੋਟਾਂ ਨਾ ਪਾਉਅਤੇ ਉਹ ਹਾਰ ਗਿਆ ਸੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋ ਕੇ ਆਪਣਾ ਗੁਨਾਹ ਕਬੂਲ ਲੈਣਾ ਚਾਹੀਦਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ