Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਚਰਨਜੀਤ ਸਿੰਘ ਚੰਨੀ ਨੇ ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਪੰਜਾਬ ਦੀ ਕਮਾਨ ਸੰਭਾਲੀ

September 21, 2021 09:19 AM

* ਸੁਖਜਿੰਦਰ ਸਿੰਘ ਰੰਧਾਵਾ ਤੇ ਸੋਨੀ ਡਿਪਟੀ ਮੁੱਖ ਮੰਤਰੀ ਬਣੇ
* ਦੋ ਅਕਤੂਬਰ ਤੋਂ ਗਰੀਬ ਪੱਖੀ ਪਹਿਲ ਕਦਮੀਆਂ ਸ਼ੁਰੂ ਕਰਨ ਦਾ ਐਲਾਨ


ਚੰਡੀਗੜ੍ਹ, 20 ਸਤੰਬਰ, (ਪੋਸਟ ਬਿਊਰੋ)- ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਰਾਜ ਸਰਕਾਰ ਦੀ ਕਮਾਨ ਸੰਭਾਲ ਲਈ ਹੈ। ਅੱਜ ਸਵੇਰੇ ਰਾਜ ਭਵਨ ਵਿੱਚ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ। ਉਨ੍ਹਾਂ ਦੇ ਨਾਲ ਦੋ ਡਿਪਟੀ ਮੁੱਖ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਨੇ ਵੀ ਸਹੁੰ ਚੁੱਕੀ। ਇਸ ਸਮਾਗਮ ਵਿੱਚ ਪੰਜਾਬ ਕਾਂਗਰਸ ਦੇ ਵੱਡੇ ਲੀਡਰਾਂ ਦੇ ਇਲਾਵਾ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਵੀ ਆਏ ਹੋਏ ਸਨ, ਪਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀ ਇਸ ਸਮਾਗਮ ਤੋਂ ਲਾਂਭੇ ਰਹੇ। ਇਸ ਦੇ ਬਾਅਦ ਬਹੁਤ ਸਾਰੇ ਹੋਰ ਲੋਕਾਂ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਨਵੇਂ ਮੁੱਖ ਮੰਤਰੀ ਨੂੰ ਵਧਾਈ ਸੰਦੇਸ਼ ਭੇਜਿਆ ਹੈ।
ਸਹੁੰ ਚੁੱਕ ਸਮਾਗਮ ਦੇ ਜਲਦੀ ਬਾਅਦ ਧਰਮ ਅਸਥਾਨਾਂ ਵਿਖੇ ਹਾਜ਼ਰੀ ਭਰਨ ਪਿੱਛੋਂ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਪਹਿਲੀ ਮੀਟਿੰਗ ਕੀਤੀ ਤੇ2 ਅਕਤਬਰਨੂੰ ਮਹਾਤਮਾ ਗਾਂਧੀ ਦੇ ਜਨਮ ਦਿਨ ਤੋਂ ਗਰੀਬ ਪੱਖੀ ਪਹਿਲਕਦਮੀਆਂ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਦਾਫੈਸਲਾ ਕੀਤਾ।ਮੰਤਰੀ ਮੰਡਲ ਨੇ ਸਸਤੀਆਂ ਅਤੇ ਚੰਗੀਆਂ ਸਿਹਤ ਤੇ ਸਿੱਖਿਆ ਸਹੂਲਤਾਂ ਦੇਣ ਲਈ ਇਨ੍ਹਾਂ ਦੋ ਖੇਤਰਾਂਮੁੱਖ ਖੇਤਰਾਂ ਉੱਤੇ ਵਿਸ਼ੇਸ਼ ਧਿਆਨ ਦੇਣਉੱਤੇ ਜ਼ੋਰ ਦਿੱਤਾ ਹੈ। ਇਸ ਮੌਕੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਲਈ 32000 ਘਰਾਂ ਦੀ ਉਸਾਰੀ ਦਾ ਕੰਮ ਪਹਿਲ ਦੇ ਅਧਾਰ ਉੱਤੇ ਸ਼ੁਰੂ ਕਰਨ ਨੂੰ ਕਿਹਾ ਹੈ।ਇਹ ਘਰ ਆਰਥਿਕ ਪੱਖੋਂ ਗਰੀਬ ਵਰਗ ਦੇ ਲੋਕਾਂ ਨੂੰ ਸਸਤੀਆਂ ਕਿਸ਼ਤਾਂ ਉੱਤੇ ਦਿੱਤੇ ਜਾਣਗੇ।
ਨਵੇਂ ਮੰਤਰੀ ਮੰਡਲ ਨੇ ਜ਼ਮੀਨ ਮਾਲਕਾਂ ਵੱਲੋਂ ਰੇਤ ਦੀ ਮੁਫਤ ਖੁਦਾਈ ਵਾਲੀ ਨੀਤੀ ਬਦਲਣ ਦਾ ਫੈਸਲਾ ਕੀਤਾ ਹੈਤੇ ਨਵੀਂ ਪ੍ਰਣਾਲੀ ਅਧੀਨ ਕੋਈ ਵੀ ਜ਼ਮੀਨ ਮਾਲਕ ਆਪਣੀ ਜ਼ਮੀਨ ਤੋਂ ਰੇਤ ਦੀ ਖੁਦਾਈ ਕਰ ਸਕਦਾ ਹੈ, ਤਾਂ ਜੋ ਲੋਕਾਂ ਨੂੰ ਇਹ ਸਸਤੀਆਂ ਦਰਾਂ ਉੱਤੇ ਮਿਲ ਸਕੇ।ਸਰਕਾਰ ਨੇ ਐਸਸੀ/ਬੀਸੀ/ਬੀਪੀ ਐਲ ਘਰੇਲੂ ਖਪਤਕਾਰਾਂ ਦੇਲਈ ਮੁਫਤ ਬਿਜਲੀਮੌਜੂਦਾ 200 ਯੂਨਿਟਾਂ ਤੋਂ ਵਧਾ ਕੇ 300 ਯੂਨਿਟ ਕਰਨ ਦੀਵਿਚਾਰ ਕੀਤੀ ਤੇ ਬਿਜਲੀ ਵਿਭਾਗ ਦੇ ਐਡੀਸ਼ਨਲ ਚੀਫ ਸੈਕਟਰੀ ਨੂੰ ਕਿਹਾ ਕਿ ਉਹ ਗਰੀਬਾਂ ਅਤੇ ਲੋੜਵੰਦਾਂ ਨੂੰ ਰਾਹਤ ਦੀ ਇਸ ਸਕੀਮ ਬਾਰੇ ਅਗਲੀ ਕੈਬਨਿਟ ਮੀਟਿੰਗ ਵਿੱਚਤਜਵੀਜ਼ ਲਿਆਉਣ। ਇਸ ਮੌਕੇ ਪੇਂਡੂ ਜਲ ਸਪਲਾਈ ਸਕੀਮਾਂ ਵਾਲੇ ਟਿਊਬਵੈੱਲਾਂ ਦੇ ਬਿਜਲੀ ਬਿੱਲ ਬਕਾਏ ਮਾਫ ਕਰਨ ਅਤੇ ਪੇਂਡੂ ਖੇਤਰਾਂ ਵਿੱਚ ਪਾਣੀ ਦੀ ਮੁਫਤ ਸਪਲਾਈ ਬਾਰੇ ਲੋਕਲ ਬਾਡੀਜ਼ ਵਿਭਾਗ ਨੂੰ ਅਗਲੀ ਕੈਬਨਿਟ ਮੀਟਿੰਗ ਵਿੱਚਤਜਵੀਜ਼ ਲਿਆਉਣ ਨੂੰ ਕਿਹਾ ਹੈ। ਅੱਜ ਦੀ ਮੀਟਿੰਗ ਨੇ ਹੁਸਿ਼ਆਰਪੁਰ ਜਿ਼ਲੇਵਿਚਲੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਦੀ ਪ੍ਰਬੰਧਕ ਕਮੇਟੀ ਦੀ ਮੰਗ ਉੱਤੇ ਇਸ ਕੰਪਲੈਕਸ ਵਿੱਚ ਨਵੇਂ ਟਿਊਬਵੈੱਲ ਲਾਉਣ ਦੀ ਪ੍ਰਵਾਨਗੀ ਵੀ ਦਿੱਤੀਗਈ ਹੈ।ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹੁਦਾ ਸਾਂਭਦੇ ਸਾਰਰਾਜ ਦੇ ਸਰਕਾਰੀ ਮੁਲਾਜ਼ਮਾਂ ਦੀ ਤਨਖਾਹ ਵਿਚ 15 ਫੀਸਦੀ ਵਾਧੇ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ, ਜਿਸਅਨੁਸਾਰ ਇਹ ਵਾਧਾ ਬੇਸਿਕ ਪੇਅ + 113 ਫੀਸਦੀ ਡੀਏ ਦੇ ਅਧਾਰ ਉੱਤੇ 31 ਦਸੰਬਰ 2015 ਤੋਂ ਲਾਗੂ ਕੀਤਾ ਜਾਣਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ