Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਪੋਪ ਫਰਾਂਸਿਸ ਨੇ ਕਿਹਾ: ਕੁਝ ਲੋਕ ਚਾਹੁੰਦੇ ਸਨ ਕਿ ਮੈਂ ਮਰ ਜਾਵਾਂ

September 22, 2021 08:52 AM

ਰੋਮ, 21 ਸਤੰਬਰ, (ਪੋਸਟ ਬਿਊਰੋ)- ਈਸਾਈ ਧਰਮ ਲਈ ਜਗਤ ਗੁਰੂ ਪੋਪ ਫਰਾਂਸਿਸ ਨੇ ਆਪਣੇ ਵਿਰੁੱਧ ਰੂੜੀਵਾਦੀ ਆਲੋਚਕਾਂ ਉੱਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੀਆਂ ਅਸ਼ਲੀਲ ਟਿੱਪਣੀਆਂ ਸ਼ੈਤਾਨ ਦਾ ਕੰਮ ਹਨ ਅਤੇ ਪਿਛਲੇ ਦਿਨੀਂ ਹੋਈ ਮੇਰੀ ਅੰਤੜੀਆਂ ਦੀ ਸਰਜਰੀ ਤੋਂ ਬਾਅਦ ਕੁਝ ਲੋਕ ਚਾਹੁੰਦੇ ਸਨ ਕਿ ਮੈਂ ਮਰ ਜਾਵਾਂ।
ਪੋਪ ਫਰਾਂਸਿਸ ਨੇ ਸਲੋਵਾਕ ਦੀ ਰਾਜਧਾਨੀ ਬ੍ਰਾਤਿਸਲਾਵਾ ਵਿੱਚ ਪਹੁੰਚਣ ਤੋਂ ਤੁਰੰਤ ਬਾਅਦ ਏਥੇ ਸਲੋਵਾਕੀਆ ਦੇ ਜੇਸੂਆਈਟਸ ਨਾਲ ਹੋਈ ਇਕ ਬੈਠਕ ਵਿੱਚ ਇਹ ਗੱਲ ਕਹੀ ਹੈ। ਇਸ ਬੈਠਕ ਵਿੱਚ ਹੋਈ ਗੱਲਬਾਤ ਦੇ ਕੁਝ ਖਾਸ ਅੰਸ਼ ਮੰਗਲਵਾਰ ਨੂੰ ਜੈਸੂਆਈਟ ਜਰਨਲ ਲਾਅ ਸਿਵਿਲਟਾ ਕੈਟੋਲੀਆ ਵਿੱਚਛਾਪੇ ਗਏ ਹਨ।ਇਸ ਗੱਲਬਾਤ ਮੌਕੇ ਪਾਦਰੀ ਨੇ ਉਨ੍ਹਾਂ ਤੋਂ ਪੁੱਛਿਆ ਕਿ ਉਹ ਕਿੱਦਾਂ ਮਹਿਸੂਸ ਕਰਦੇ ਹਨ ਤਾਂ ਪੋਪ ਨੇ ਮਜ਼ਾਕੀਆ ਲਹਿਜ਼ੇ ਵਿੱਚ ਕਿਹਾ ਅਜੇ ਮੈਂ ਜਿੰਦਾ ਹਾਂ। ਉਨ੍ਹਾਂ ਕਿਹਾ ਕਿ ਕੁਝ ਲੋਕ ਚਾਹੁੰਦੇ ਸਨ ਕਿ ਮੈਂ ਮਰ ਜਾਵਾਂ, ਮੈਨੂੰ ਪਤਾ ਹੈ ਕਿ ਪਾਦਰੀ ਲੋਕ ਬੈਠਕਾਂ ਕਰਨ ਲੱਗੇ ਸਨ ਅਤੇ ਕਹਿ ਰਹੇ ਸਨ ਕਿ ਪੋਪ ਦੀ ਹਾਲਤ ਜਿਹੜੀ ਦੱਸੀ ਜਾਂਦੀ ਹੈ, ਅਸਲ ਵਿੱਚ ਉਹ ਉਸ ਤੋਂ ਵੱਧ ਖਰਾਬ ਹੈ, ਉਹ ਅੱਗੇ ਦੀ ਤਿਆਰੀ ਕਰ ਰਹੇ ਸਨ। ਸਬਰ ਰੱਖੋ, ਰੱਬ ਦਾ ਸ਼ੁਕਰ ਹੈ ਮੈਂ ਠੀਕ ਹਾਂ।
ਅਸਲ ਵਿੱਚ ਪੋਪ ਫਰਾਂਸਿਸ ਦੀ ਜੁਲਾਈ ਵਿੱਚ ਸਰਜਰੀ ਹੋਈ ਸੀ, ਜਿਸ ਵਿੱਚ ਉਨ੍ਹਾਂ ਦੀ ਵੱਡੀ ਅੰਤੜੀ ਦਾ 33 ਸੈਂਟੀਮੀਟਰ (13 ਇੰਚ) ਹਿੱਸਾ ਕੱਢਿਆ ਗਿਆ ਸੀ। ਇਸ ਪਿੱਛੋਂ ਪੋਪ ਨੇ 12 ਤੋਂ 15 ਸਤੰਬਰ ਨੂੰ ਹੰਗਰੀ-ਸਲੋਵਾਕੀਆ ਦੀ ਯਾਤਰਾ ਕੀਤੀ ਸੀ, ਜੋ ਸਰਜਰੀ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਅੰਤਰਰਾਸ਼ਟਰੀ ਯਾਤਰਾ ਸੀ। ਪੋਪ ਦੇ 10 ਦਿਨ ਤੱਕ ਹਸਪਤਾਲਰਹਿਣ ਉੱਤੇ ਇਟਲੀ ਦਾ ਮੀਡੀਆ ਕਿਆਸ ਲਾਈ ਜਾਂਦਾ ਸੀ ਕਿ ਸ਼ਾਇਦ ਪੋਪ ਅਸਤੀਫਾ ਦੇ ਦੇਣਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ