Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਕਿਸਾਨ ਸੰਗਠਨਾਂ ਦੇ ਸੱਦੇ ਉੱਤੇ 27 ਸਤੰਬਰ ਨੂੰ ‘ਭਾਰਤ ਬੰਦ’ ਰਹੇਗਾ

September 22, 2021 08:57 AM

ਨਵੀਂ ਦਿੱਲੀ, 21 ਸਤੰਬਰ, (ਪੋਸਟ ਬਿਊਰੋ)- ਭਾਰਤ ਵਿਚ ਇਕ ਵਾਰ ਫਿਰ ਕਿਸਾਨ ਮੁੱਦਿਆਂ ਉੱਤੇ ‘ਭਾਰਤ ਬੰਦ’ ਹੋਣ ਲੱਗਾ ਹੈ। ਭਾਰਤ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਇਸ ਵਾਰ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦੇਸ਼ ਭਰ ਦੇ ਕਿਸਾਨਾਂ ਵੱਲੋਂ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।
ਵਰਨਣ ਯੋਗ ਹੈ ਕਿ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਬਣਾਏ ਤਿੰਨਾਂ ਨਵੇਂ ਖੇਤੀ ਕਾਨੂੰਨ ਪਾਸ ਹੋਣ ਅਤੇ ਰਾਸ਼ਟਰਪਤੀ ਵੱਲੋਂ ਦਸਖਤ ਕਰਨ ਦੇ ਪਿੱਛੋਂ ਕਾਨੂੰਨ ਬਣਨ ਨੂੰ 27 ਸਤੰਬਰ ਨੂੰ ਇਕ ਸਾਲ ਹੋ ਜਾਵੇਗਾ। ਕਿਸਾਨ ਇਨ੍ਹਾਂ ਕਾਨੂੰਨਾਂ ਦੇ ਖਿਲਾਫ਼ ਦਿੱਲੀਦੇ ਬਾਰਡਰਾਂ ਉੱਤੇਪਿਛਲੇ 26 ਨਵੰਬਰ ਤੋਂ ਧਰਨੇ ਲਾਈ ਬੈਠੇ ਅਤੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਦੇਸ਼ ਵਿੱਚ ਵੀ ਕਿਸਾਨ ਵੱਖ-ਵੱਖ ਥਾਈਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
ਇਸ ਸੰਬੰਧ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ 27 ਸਤੰਬਰ ਨੂੰ ਸਾਰੇ ਦੇਸ਼ ਵਿਚ ਭਾਰਤ ਬੰਦ ਦਾ ਐਲਾਨ ਕੀਤਾ ਹੈ। ਦੇਸ਼ ਦੇ ਕਈ ਹੋਰ ਕਿਸਾਨ ਸੰਗਠਨ ਵੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੀਤੇ ਜਾ ਰਹੇ ਇਸ ਪ੍ਰਦਰਸ਼ਨ ਵਿਚ ਸ਼ਾਮਲ ਹੋਣਗੇ ਅਤੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗਾ।ਇਹ ਉਸ ਦਿਨ ਸਵੇਰੇ 6 ਵਜੇ ਤੋਂ ਸ਼ੁਰੂ ਸ਼ਾਮ ਚਾਰ ਵਜੇ ਤੱਕ ਰਹੇਗਾ, ਜਿਸ ਦੌਰਾਨ ਹਰ ਤਰ੍ਹਾਂ ਦੀ ਆਵਾਜਾਈਰੋਕੀ ਜਾਵੇਗੀ। ਇਸ ਬੰਦ ਦੌਰਾਨ ਕੇਂਦਰ ਤੇ ਰਾਜ ਸਰਕਾਰਾਂ ਦੇ ਦਫ਼ਤਰ, ਬਾਜ਼ਾਰ, ਦੁਕਾਨਾਂ, ਕਾਰਖਾਨੇ, ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਦੀ ਇਜਾਜ਼ਤ ਨਹੀਂ ਹੋਵੇਗੀ, ਪਰ ਬੰਦ ਦੌਰਾਨ ਐਂਬੂਲੈਂਸ ਤੇ ਫਾਇਰ ਬ੍ਰਿਗੇਡ ਸੇਵਾਵਾਂ ਸਣੇ ਐਮਰਜੈਂਸੀ ਸੇਵਾਵਾਂ ਚੱਲਦੀਆਂ ਰਹਿਣਗੀਆਂ। ਕਿਤੇਕੋਈ ਸਰਕਾਰੀ ਜਾਂ ਗ਼ੈਰ-ਸਰਕਾਰੀ ਜਨਤਕ ਪ੍ਰੋਗਰਾਮ ਨਹੀਂ ਹੋਣ ਦਿੱਤਾ ਜਾਵੇਗਾ, ਪਰ ਨਿੱਜੀ ਐਮਰਜੈਂਸੀ (ਮੌਤ, ਬਿਮਾਰੀ, ਵਿਆਹ ਆਦਿ) ਬਾਰੇ ਕੋਈ ਰੋਕ ਨਹੀਂ ਲਾਈ ਜਾਵੇਗੀ। ਇਸ ਤੋਂ ਇਲਾਵਾ ਸਥਾਨਕ ਸੰਗਠਨਾਂ ਵੱਲੋਂ ਹੋਰ ਕੋਈ ਛੋਟ ਵੀ ਦਿੱਤੀ ਜਾ ਸਕਦੀ ਹੈ। ਸੰਯੁਕਤ ਕਿਸਾਨ ਮੋਰਚੇ ਨੇ ਆਪਣੇ ਵਰਕਰਾਂਨੂੰ ਕਿਹਾ ਹੈ ਕਿ ਬੰਦ ਦੌਰਾਨ ਲੋਕਾਂ ਨੂੰ ਸਵੈ-ਇੱਛਾ ਨਾਲ ਸਭ ਕੁਝ ਬੰਦ ਕਰਨ ਲਈ ਅਪੀਲ ਕੀਤੀ ਜਾਵੇ, ਕੋਈ ਜ਼ਬਰਦਸਤੀ ਨਾ ਕੀਤੀ ਜਾਵੇ ਅਤੇ ਅੰਦੋਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਾਂ ਜਾਂ ਭੰਨਤੋੜ ਨਾ ਹੋਵੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ