Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਅਕਾਲੀ ਆਗੂਆਂ ਦੀ ਸਲਾਹ: ਬਲਬੀਰ ਸਿੰਘ ਰਾਜੇਵਾਲ ਕਿਸਾਨ ਅੰਦੋਲਨ ਨੂੰ ਸਿਆਸਤ ਤੋਂ ਉੱਪਰ ਰੱਖਣ

September 22, 2021 08:57 AM

ਚੰਡੀਗੜ੍ਹ, 21 ਸਤੰਬਰ, (ਪੋਸਟ ਬਿਊਰੋ)- ਕਿਸਾਨਾਂ ਦੀ ਹਮਾਇਤ ਵਿੱਚ ਬਾਦਲ ਅਕਾਲੀ ਦਲ ਵੱਲੋਂ ਦਿੱਲੀ ਦੇ ਸਤਾਰਾਂ ਸਤੰਬਰ ਦੇ ਮਾਰਚ ਕਾਰਨ ਪੈਦਾ ਹੋਈ ਕੁੜੱਤਣ ਪਿੱਛੋਂ ਅੱਜ ਇਸ ਦਲ ਦੇ ਆਗੂਆਂ ਨੇ ਸੀਨੀਅਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਆਖਿਆ ਕਿ ਉਹ ਕਿਸਾਨ ਅੰਦੋਲਨ ਨੂੰ ਸਿਆਸਤ ਤੋਂ ਉੱਪਰ ਰੱਖਣ ਅਤੇ ਕਿਸਾਨਾਂ ਦੇ ਨਾਂਅ ਉੱਤੇ ਜਿਹੜੇ ਸ਼ਰਾਰਤੀ ਅਨਸਰਾਂ ਨੇ ਦਿੱਲੀ ਜਾਂਦੇ ਅਕਾਲੀ ਆਗੂਆਂ ਉੱਤੇ ਹਮਲੇ ਕੀਤੇ ਹਨ, ਉਨ੍ਹਾਂ ਦੇਖਿਲਾਫ ਠੋਸ ਕਾਰਵਾਈ ਕਰਨ।ਇਸ ਮੌਕੇ ਉਨ੍ਹਾਂ ਨੇ ਆਪਣੀ ਪਾਰਟੀ ਦੇ ਪੱਖ ਦੀ ਸਫਾਈ ਵੀ ਪੇਸ਼ ਕੀਤੀ।
ਅੱਜ ਏਥੇ ਅਕਾਲੀ ਦਲ ਦੇ ਮੁੱਖ ਦਫਤਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਤਿੰਨੇ ਸਾਬਕਾ ਮੰਤਰੀਆਂਨੇ ਕਿਹਾ ਕਿ ਇਹ ਬਹੁਤ ਮੰਦ-ਭਾਗਾ ਹੈ ਕਿ ਬਲਬੀਰ ਸਿੰਘ ਰਾਜੇਵਾਲ ਨੇ ਇਹ ਮੰਨਿਆ ਕਿ ਮਾੜੇ ਅਨਸਰ ਕਿਸਾਨ ਸੰਘਰਸ਼ ਨੂੰ ਬਦਨਾਮ ਕਰਨਾ ਚਾਹੁੰਦੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾ ਨੇ ਨਾ ਅਜਿਹੇ ਦੋਸ਼ੀਆਂ ਤੋਂ ਘਟੀਆ ਵਤੀਰੇ ਦੀ ਬਿਨਾਂ ਸ਼ਰਤ ਮੁਆਫੀ ਮੰਗਵਾਈ ਤੇ ਨਾ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਹੈ। ਪ੍ਰੋ. ਚੰਦੂਮਾਜਰਾ ਤੇ ਗਰੇਵਾਲ ਨੇ ਬਲਬੀਰ ਸਿੰਘ ਰਾਜੇਵਾਲ ਦੇ ਉਸ ਬਿਆਨ ਦਾ ਵੀ ਗੰਭੀਰ ਨੋਟਿਸ ਲਿਆ, ਜਿਸ ਵਿੱਚ ਉਨ੍ਹਾਂਕਿਹਾ ਸੀ ਕਿ ਅਕਾਲੀ ਵਿਧਾਇਕਾਂ ਅਤੇ ਪਾਰਲੀਮੈਂਟ ਮੈਂਬਰਾਂ ਨੂੰ ਹੀ ਦਿੱਲੀ ਵਿੱਚ ਰੋਸ ਮਾਰਚ ਵਿਚ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਮਝ ਨਹੀਂ ਆਉਂਦਾ ਕਿ ਉਨ੍ਹਾਂ ਨੂੰ ਹਜ਼ਾਰਾਂ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕਰਨ ਉੱਤੇ ਕੀ ਇਤਰਾਜ਼ ਹੈ, ਪਹਿਲਾਂ ਵੀ ਹਜ਼ਾਰਾਂ ਕਿਸਾਨਾਂ ਨੇ ਪਾਰਲੀਮੈਂਟ ਤੱਕ ਮਾਰਚ ਕਰ ਕੇ ਏਕੇ ਅਤੇ ਮਜ਼ਬੂਤੀ ਦਾ ਸੰਦੇਸ਼ ਦੇ ਕੇ ਦੁਨੀਆ ਦਾ ਧਿਆਨ ਖਿੱਚਿਆ ਸੀ। ਅਕਾਲੀ ਆਗੂਆਂ ਨੇ ਕਿਹਾ ਕਿ ਉਹ ਰਾਜੇਵਾਲ ਦਾ ਬਹੁਤ ਸਤਿਕਾਰ ਕਰਦੇ ਹਨ, ਪਰ ਰਾਜੇਵਾਲ ਨੂੰ ਸਿਆਸੀ ਬਿਆਨਾਂ ਨਾਲ ਆਪਣਾ ਸਤਿਕਾਰ ਨਹੀਂ ਘਟਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅਸੀਂ ਸਿਆਸੀ ਮੁੱਦਆਂਦੀ ਵੱਖਰੀ ਬਹਿਸ ਲਈ ਤਿਆਰ ਹਾਂ ਤੇ ਕਿਸਾਨ ਫੋਰਮ ਦੀ ਵਰਤੋਂ ਇਸ ਲਈਨਹੀਂ ਕਰਨੀ ਚਾਹੀਦੀ। ਉਨ੍ਹਾਂ ਦੱਸਿਆ ਕਿ ਲੋਕ ਸਭਾ ਵਿੱਚਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਬਿਆਨ ਰਿਕਾਰਡ ਦਾ ਹਿੱਸਾ ਹਨ ਤੇ ਬੀਬੀ ਬਾਦਲ ਪੰਜਾਬ ਦੇ ਇਤਿਹਾਸਦੇ ਇਕਲੌਤੇ ਕੇਂਦਰੀ ਮੰਤਰੀ ਹਨ, ਜਿਨ੍ਹਾਂ ਨੇ ਸੰਘਰਸ਼ ਕਰਦੇ ਕਿਸਾਨਾਂ ਦੇ ਸਮਰਥਨ ਵਿੱਚਕੇਂਦਰ ਸਰਕਾਰ ਦੇ ਮੰਤਰੀ ਅਹੁਦੇ ਤੋਂ ਅਸਤੀਫਾ ਦਿੱਤਾ ਹੈ।
ਇਸ ਦੌਰਾਨ ਡਾ. ਦਲਜੀਤ ਸਿੰਘ ਚੀਮਾ ਨੇ ਬਲਬੀਰ ਸਿੰਘ ਰਾਜੇਵਾਲ ਦਾ ਇਹ ਦਾਅਵਾ ਰੱਦ ਕੀਤਾ ਕਿ ਅਕਾਲੀ ਦਲ ਵੀਡੀਓ ਰਿਲੀਜ਼ ਕਰ ਕੇ ਕਿਸਾਨ ਅੰਦੋਲਨ ਨੂੰ ਬਦਨਾਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਇਨ੍ਹਾਂ ਵੀਡੀਓ ਵਿੱਚ ਅਕਾਲੀ ਆਗੂਆਂ ਅਤੇ ਸਗੋਂ ਔਰਤਾਂ ਨਾਲ ਵੀ ਮਾੜਾ ਸਲੂਕ ਹੁੰਦਾ ਦਿੱਸ ਰਿਹਾ ਹੈ, ਇਨ੍ਹਾਂ ਨੂੰ ਡਰਾਇਆ, ਧਮਕਾਇਆ ਅਤੇ ਲੁੱਟਿਆਂ ਤੇ ਇਨ੍ਹਾਂ ਦੇ ਵਾਹਨਾਂ ਦਾ ਨੁਕਸਾਨ ਕੀਤਾ ਜਾਂਦਾ ਦਿੱਸ ਪੈਂਦਾ ਹੈ ਅਤੇ ਇਹ ਵੀਡੀਓ ਇਹ ਕੁਝ ਕਰਨ ਵਾਲਿਆਂ ਨੇ ਖੁਦ ਪਾਈਆਂ ਹਨ, ਪੀੜਤਾਂ ਨੇ ਨਹੀਂ ਪਾਈਆਂ। ਉਨ੍ਹਾਂ ਨੇ ਬਲਬੀਰ ਸਿੰਘ ਰਾਜੇਵਾਲ ਨੂੰ ਪੁੱਛਿਆ ਕਿ ਉਨ੍ਹਾਂ ਨੇ ਇਸ ਅਪਰਾਧੀ ਹਰਕਤ ਦਾ ਕੀ ਨੋਟਿਸ ਲਿਆ ਹੈ। ਡਾ. ਚੀਮਾ ਨੇ ਇਹ ਵੀ ਕਿਹਾ ਕਿ ਇਹ ਬਹੁਤ ਮੰਦ-ਭਾਗਾ ਹੈ ਕਿ ਬਲਬੀਰ ਸਿੰਘ ਰਾਜੇਵਾਲ ਨੇ ਸਾਰੇ ਮੁੱਦੇ ਦਾ ਸਿਆਸੀਕਰਨ ਕਰਨ ਅਤੇ ਅਕਾਲੀ ਦਲ, ਜਿਸ ਨੇ ਕੇਂਦਰੀ ਮੰਤਰਾਲਾ ਵੀ ਛੱਡਿਆ ਸੀ ਅਤੇ ਐੱਨ ਡੀ ਏ ਗੱਠਜੋੜ ਤੋਂ ਸੰਬੰਧ ਵੀ ਤੋੜਿਆ ਸੀ, ਨੂੰ ਬਦਨਾਮ ਕਰਨ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜੇਵਾਲ ਆਰਡੀਨੈਂਸ ਤਿਆਰ ਕਰਨ ਵਿੱਚ ਕਾਂਗਰਸ ਪਾਰਟੀ ਦੇ ਰੋਲਅਤੇ ਕਾਂਗਰਸ ਸਰਕਾਰ ਵੱਲੋਂ 2017 ਵਿਚ ਏ ਪੀ ਐੱਮ ਸੀ ਐਕਟ ਵਿੱਚ ਕੀਤੀਆਂ ਸੋਧਾਂ ਦੀਗੱਲ ਕਰਨ ਤੋਂ ਨਾਕਾਮ ਰਹੇ ਹਨ।
ਇਨ੍ਹਾਂ ਅਕਾਲੀ ਆਗੂਆਂ ਨੇ ਸਾਫ ਕਿਹਾ ਕਿ 17 ਸਤੰਬਰ ਦੇ ਉਨ੍ਹਾਂ ਦੇ ਰੋਸ ਮਾਰਚ ਸਿਰਫ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਸੀ ਅਤੇ ਰਾਜੇਵਾਲ ਨੂੰ ਇਸ ਦੀ ਸ਼ਲਾਘਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੇ ਮਾਰਚ ਵਿਚ ਵੀਸਾਫ ਕਿਹਾਸੀ ਕਿ ਉਹ ਤਿੰਨ ਖੇਤੀ ਕਾਨੁੰਨ ਰੱਦ ਕਰਵਾਉਣ, ਫਸਲਾਂ ਲਈ ਘੱਟੋ-ਘੱਟ ਖਰੀਦ ਕੀਮਤ (ਐੱਮ ਐੱਸ ਪੀ) ਨੂੰ ਕਾਨੂੰਨੀ ਅਧਿਕਾਰ ਦਿਵਾਉਣ ਤੇ ਸਾਰੀਆਂ ਪ੍ਰਮੁੱਖ ਫਸਲਾਂ ਦੀ ਯਕੀਨੀ ਸਰਕਾਰੀ ਖਰੀਦ ਬਾਰੇ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਨੇ ਦਿੱਲੀ ਰੋਸ ਮਾਰਚ ਵਿੱਚ ਇਨ੍ਹਾਂ ਮੰਗਾਂ ਬਾਰੇ ਹੀ ਨਾਅਰੇਬਾਜ਼ੀ ਕੀਤੀ ਸੀ ਤੇ ਉਹ ਇਹ ਮੰਗਾਂ ਪ੍ਰਵਾਨ ਹੋਣ ਤੱਕ ਅਕਾਲੀ ਦਲ ਵੱਲੋਂ ਇਨ੍ਹਾਂ ਮੰਗਾਂ ਨੂੰ ਏਸੇ ਤਰ੍ਹਾਂ ਚੁੱਕਦੇ ਰਹਿਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ