Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਤਿੰਨ ਪਾਰਟੀਆਂ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ ਉਭਾਰਨ ਦੇ ਹੱਕ ਵਿੱਚ ਨਹੀਂ

December 19, 2018 09:05 AM

ਕੋਲਕਾਤਾ, 18 ਦਸੰਬਰ (ਪੋਸਟ ਬਿਊਰੋ)- ਡੀ ਐਮ ਕੇ ਪਾਰਟੀ ਦੇ ਪ੍ਰਧਾਨ ਐਮ ਕੇ ਸਟਾਲਿਨ ਵੱਲੋਂ ਅਗਲੀਆਂ ਲੋਕ ਸਭਾ ਚੋਣਾਂ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਰਾਹੁਲ ਗਾਂਧੀ ਦੇ ਨਾਂ ਦਾ ਪ੍ਰਸਤਾਵ ਦੇਣ ਤੋਂ ਇਕ ਦਿਨ ਬਾਅਦ ਕੱਲ੍ਹ ਤਿ੍ਰਣਮੂਲ ਕਾਂਗਰਸ, ਐਨ ਸੀ ਪੀ ਅਤੇ ਸੀ ਪੀ ਆਈ ਨੇ ਇਸ ਬਿਆਨ ਤੋਂ ਕਿਨਾਰਾ ਕਰਦੇ ਹੋਏ ਕਿਹਾ ਹੈ ਕਿ ਇਸ ਦੀ ਫਿਲਹਾਲ ਕੋਈ ਲੋੜ ਨਹੀਂ ਹੈ। ਇਨ੍ਹਾਂ ਪਾਰਟੀਆਂ ਦੇ ਇਸ ਐਲਾਨ ਤੋਂ ਤੈਅ ਹੋ ਗਿਆ ਹੈ ਕਿ ਰਾਹੁਲ ਗਾਂਧੀ ਦੀ ਰਾਹ ਆਸਾਨ ਨਹੀਂ ਹੈ। ਤਿੰਨੇ ਪਾਰਟੀਆਂ ਦੇ ਐਲਾਨ ਤੋਂ ਸਾਬਤ ਹੁੰਦਾ ਹੈ ਕਿ ਹੋਰ ਆਗੂ ਵੀ ਪ੍ਰਧਾਨ ਮੰਤਰੀ ਵਾਲੇ ਅਹੁਦੇ ਦੇ ਦਾਅਵੇਦਾਰ ਹੋ ਸਕਦੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਜੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਚੋਣਾਂ ਤੋਂ ਪਹਿਲਾਂ ਕਰ ਦਿੱਤਾ ਗਿਆ ਤਾਂ ਗੱਠਜੋੜ ਨੂੰ ਢਾਹ ਲੱਗ ਸਕਦੀ ਹੈ।
ਤਿ੍ਰਣਮੂਲ ਕਾਂਗਰਸ ਦੇ ਇਕ ਸੀਨੀਅਰ ਆਗੂ ਨੇ ਕਿਹਾ ਟੀ ਐਮ ਸੀ ਇਕੱਲੀ ਨਹੀਂ, ਬਾਕੀ ਵਿਰੋਧੀ ਪਾਰਟੀਆਂ ਦੀ ਵੀ ਮੱਤ ਹੈ ਕਿ ਪ੍ਰਧਾਨ ਮੰਤਰੀ ਦੇ ਉਮੀਦਵਾਰ ਬਾਰੇ ਕੋਈ ਫੈਸਲਾ ਲੋਕ ਸਭਾ ਚੋਣ ਨਤੀਜੇ ਆਉਣ ਤੋਂ ਬਾਅਦ ਕੀਤਾ ਜਾਣਾ ਚਾਹੀਦਾ ਹੈ। ਐਨ ਸੀ ਪੀ ਦੇ ਆਗੂ ਨਵਾਬ ਮਲਿਕ ਨੇ ਆਖਿਆ ਕਿ ਕਾਂਗਰਸ ਖੁਦ ਪਹਿਲਾਂ ਕਹਿ ਚੁੱਕੀ ਹੈ ਕਿ ਵਿਰੋਧੀ ਧਿਰ ਦੀਆਂ ਪਾਰਟੀਆਂ ਆਮ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਤੈਅ ਕਰਨਗੀਆਂ, ਇਸ ਕਰਕੇ ਇਸ ਵਕਤ ਇਸ ਮੁੱਦੇ 'ਤੇ ਬਹਿਸ ਦੀ ਲੋੜ ਨਹੀਂ ਹੈ। ਉਂਜ ਜੇ ਸਟਾਲਿਨ ਨੇ ਕਾਂਗਰਸ ਦੀ ਹਮਾਇਤ ਕੀਤੀ ਹੈ ਤਾਂ ਇਹ ਚੰਗਾ ਹੀ ਹੈ। ਸੀ ਪੀ ਆਈ ਦੇ ਜਨਰਲ ਸਕੱਤਰ ਐਸ ਸੁਧਾਕਰ ਰੈਡੀ ਨੇ ਕਿਹਾ ਕਿ ਪਾਰਟੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿਰੋਧੀ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਨੂੰ ਉਭਾਰਨ ਦੇ ਹੱਕ ਵਿੱਚ ਨਹੀਂ ਹੈ ਕਿਉਂਕਿ ਇਸ ਤਰ੍ਹਾਂ ਕਈ ਉਮੀਦਵਾਰ ਸਾਹਮਣੇ ਆ ਸਕਦੇ ਹਨ ਜਿਸ ਨਾਲ ਚੋਣਾਂ 'ਤੇ ਅਸਰ ਪੈ ਸਕਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼