Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕੋਟਕਪੂਰਾ ਗੋਲ਼ੀ ਕਾਂਡ ਦੀ ਜਾਂਚ ਟੀਮ ਦੇ ਏਡੀਜੀਪੀ ਪ੍ਰਬੋਧ ਕੁਮਾਰ ਨੇ ਕੇਂਦਰੀ ਡੈਪੂਟੇਸ਼ਨ ਮੰਗਿਆ

September 23, 2021 09:29 AM

ਚੰਡੀਗੜ੍ਹ, 22 ਸਤੰਬਰ, (ਪੋਸਟ ਬਿਊਰੋ)- ਅਕਾਲੀ ਭਾਜਪਾ ਸਰਕਾਰ ਦੌਰਾਨ ਹੋਏ ਕੋਟਕਪੂਰਾ ਤੇ ਬਹਿਬਲਕਲਾਂ ਗੋਲ਼ੀਕਾਂਡ ਦੀ ਜਾਂਚ ਲਈ ਬਣਾਈ ਗਈ ਪੰਜ ਮੈਂਬਰੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐੱਸ ਆਈ ਟੀ) ਦੇ ਮੁਖੀ ਰਹਿ ਚੁੱਕੇ ਐਡੀਸ਼ਨਲ ਡੀ ਜੀ ਪੀ ਪ੍ਰਬੋਧ ਕੁਮਾਰ ਨੇ ਕੇਂਦਰੀ ਡੈਪੂਟੇਸ਼ਨ ਉੱਤੇ ਜਾਣ ਦੀ ਇਜਾਜ਼ਤ ਮੰਗੀ ਹੈ।
ਪੰਜਾਬ ਸਰਕਾਰ ਦੇ ਹੋਮ ਡਿਪਾਰਟਮੈਂਟ ਰਾਹੀਂ ਭੇਜੀ ਗਈ ਚਿੱਠੀ ਨੂੰ ਇਸ ਵਿਭਾਗ ਨੇ ਆਪਣੀ ਨੋਟ ਲਾ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰਭੇਜ ਦਿੱਤਾ ਹੈ।ਐੱਸ ਆਈ ਟੀ ਦੇ ਇੱਕ ਹੋਰ ਸਾਬਕਾ ਮੈਂਬਰ ਅਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਮਤਭੇਦਾਂ ਕਾਰਨ ਪ੍ਰਬੋਧ ਕੁਮਾਰ ਨੇ ਐੱਸ ਆਈ ਟੀ ਛੱਡ ਦਿੱਤੀ ਸੀ। ਉਨ੍ਹਾਂ ਦਾ ਇਸ ਵੇਲੇ ਕੇਂਦਰੀ ਡੈਪੂਟੇਸ਼ਨ ਉੱਤੇ ਜਾਣ ਦੀ ਇਜਾਜ਼ਤ ਮੰਗਣਾ ਇਸ ਲਈ ਖਾਸ ਹੈ ਕਿ ਨਵੇਂਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਪ੍ਰਬੋਧ ਕੁਮਾਰ ਦਾ ਵਿਰੋਧ ਕਰਨ ਵਾਲੇ ਸੁਖਜਿੰਦਰ ਸਿੰਘ ਰੰਧਾਵਾ ਡਿਪਟੀ ਮੁੱਖ ਮੰਤਰੀ ਬਣ ਗਏ ਹਨ, ਜਿਨ੍ਹਾਂ ਨੂੰ ਗ੍ਰਹਿ ਵਿਭਾਗ ਦੇਣ ਦੀ ਗੱਲ ਚੱਲ ਰਹੀ ਹੈ।ਜਾਣਕਾਰ ਸੂਤਰਾਂ ਮੁਤਾਬਕ ਪ੍ਰਬੋਧ ਕੁਮਾਰ ਕੇਂਦਰੀ ਡੈਪੂਟੇਸ਼ਨ ਉੱਤੇਭਾਰਤ ਸਰਕਾਰ ਦੇ ਨੈਸ਼ਨਲ ਕ੍ਰਾਈਮ ਬਿਊਰੋ ਵਿੱਚ ਜਾਣ ਦੇ ਚਾਹਵਾਨ ਹਨ।
ਵਰਨਣ ਯੋਗ ਹੈ ਕਿ 2015 ਵਿੱਚ ਬਹਿਬਲਕਲਾਂ ਅਤੇ ਕੋਟਕਪੂਰਾ ਗੋਲ਼ੀ ਕਾਂਡ ਨੂੰ ਮੁੱਦਾ ਬਣਾ ਕੇ ਕਾਂਗਰਸ ਸੱਤਾ ਵਿੱਚ ਆਈ ਤਾਂ ਪਹਿਲਾਂ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਿੱਚ ਜਾਂਚ ਕਮਿਸ਼ਨ ਬਣਾਇਆ ਸੀ ਤੇ ਫਿਰ ਉਨ੍ਹਾਂ ਦੀ ਰਿਪੋਰਟ ਉੱਤੇ ਪ੍ਰਬੋਧ ਕੁਮਾਰ ਦੀ ਅਗਵਾਈਹੇਠਐੱਸ ਆਈ ਟੀ ਬਣਾਈ ਗਈ ਸੀ, ਜਿਸ ਵਿਚ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਸ਼ਾਮਲ ਸਨ। ਇਸ ਜਾਂਚ ਦਾ ਬਹੁਤਾ ਕੰਮ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਕੋਲ ਸੀ। ਉਨ੍ਹਾਂ ਜਿਹੜੀ ਰਿਪੋਰਟ ਤਿਆਰ ਕੀਤੀ, ਉਸ ਉੱਤੇ ਪ੍ਰਬੋਧ ਕੁਮਾਰ ਅਤੇ ਹੋਰ ਜਾਂਚਕਰਤਾਵਾਂ ਨੇ ਦਸਖ਼ਤ ਨਹੀਂ ਸੀ ਕੀਤੇ, ਕਿਉਂਕਿ ਪ੍ਰਬੋਧ ਕੁਮਾਰ ਇਸ ਨਾਲ ਸਹਿਮਤ ਨਹੀਂ ਸਨ।ਓਦੋਂ ਉਨ੍ਹਾਂ ਪੰਜਾਬ ਪੁਲਸ ਦੇ ਮੁਖੀ ਦਿਨਕਰ ਗੁਪਤਾ ਨੂੰ ਇਸ ਬਾਰੇ ਅਸਹਿਮਤੀ ਪੱਤਰ ਲਿਖਿਆ ਸੀ, ਜਿਹੜਾ ਲੀਕ ਹੋ ਗਿਆ ਸੀ।ਓਦੋਂ ਦਿਨਕਰ ਗੁਪਤਾ ਛੁੱਟੀ ਉੱਤੇ ਸਨ ਅਤੇ ਡੀਜੀਪੀ ਚਾਰਜ ਡੀਜੀਪੀ ਇੰਟੈਲੀਜੈਂਸ ਵੀ ਕੇ ਭਵਰਾ ਕੋਲ ਸੀ ਅਤੇ ਉਨ੍ਹਾਂ ਨੇ ਸਾਰੇ ਐੱਸ ਆਈ ਟੀ ਅਧਿਕਾਰੀ ਬਿਠਾ ਕੇ ਗੱਲ ਕਰਵਾਈ ਸੀ।
ਇਸ ਦੇ ਬਾਅਦ ਐੱਸ ਆਈ ਟੀ ਦੀ ਰਿਪੋਰਟ ਬਾਰੇ ਪੰਜਾਬ ਸਰਕਾਰ ਨੂੰ ਅਸਲੀ ਝਟਕਾ ਮਾਰਚ ਵਿੱਚ ਲੱਗਾ ਸੀ, ਜਦੋਂ ਹਾਈ ਕੋਰਟ ਨੇ ਇਹ ਰਿਪੋਰਟ ਰੱਦ ਕਰ ਦਿੱਤੀਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਬਗੈਰ ਇੱਕ ਨਵੀਂ ਐੱਸ ਆਈ ਟੀ ਬਣਾਉਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਦੇ ਇਨ੍ਹਾਂ ਆਦੇਸ਼ਾਂ ਕਾਰਨ ਕੈਪਟਨ ਸਰਕਾਰ ਵਿੱਚ ਬਗਾਵਤ ਸ਼ੁਰੂ ਹੋ ਗਈ, ਜਿਸ ਦੀ ਅਗਵਾਈ ਸੁਖਜਿੰਦਰ ਸਿੰਘ ਰੰਧਾਵਾ ਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੀਤੀ ਤੇ ਰੰਧਾਵਾ ਤਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਤੋਂ ਲਗਾਤਾਰ ਪ੍ਰਬੋਧ ਕੁਮਾਰ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕਰਰਹੇ ਸਨ। ਕੈਬਨਿਟ ਮੀਟਿੰਗ ਵਿੱਚ ਜਦੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ, ਉਦੋਂ ਵੀ ਰੰਧਾਵਾ ਨੇ ਇਹ ਮੁੱਦਾ ਚੁੱਕ ਕੇ ਕਿਹਾ ਸੀ ਕਿ ਪ੍ਰਬੋਧ ਕੁਮਾਰ ਦੇ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ, ਜਿਸ ਦੇ ਕਾਰਨਐੱਸ ਆਈ ਟੀ ਦੀ ਰਿਪੋਰਟ ਕਮਜ਼ੋਰ ਹੋਈ ਹੈ। ਦੂਸਰੇ ਪਾਸੇ ਕੁੰਵਰ ਵਿਜੇ ਪ੍ਰਤਾਪ ਸਿੰਘ ਪੁਲਿਸ ਸੇਵਾ ਤੋਂ ਅਸਤੀਫ਼ਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ