Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕੇਸਗੜ੍ਹ ਸਾਹਿਬ ਬੇਅਦਬੀ ਮਾਮਲਾ : ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਵਿਰੁੱਧ ਤਬਾਦਲੇ ਦੀ ਕਾਰਵਾਈ

September 23, 2021 09:30 AM

ਅਨੰਦਪੁਰ ਸਾਹਿਬ, 22 ਸਤੰਬਰ, (ਪੋਸਟ ਬਿਊਰੋ)- ਤਖਤ ਕੇਸਗੜ੍ਹ ਸਾਹਿਬ ਦੇ ਬੇਅਦਬੀ ਕੇਸ ਦੇ ਵਿਵਾਦ ਵਿੱਚ ਸਿੱਖ ਸੰਗਤਾਂ ਦੇ ਵਿਰੋਧ ਪਿੱਛੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਤਖ਼ਤ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਤਬਾਦਲਾ ਕਰ ਦਿੱਤਾਹੈ।
ਵਰਨਣ ਯੋਗ ਹੈ ਕਿ ਬੀਤੀ 13 ਸਤੰਬਰ ਨੂੰ ਤਖ਼ਤ ਸਾਹਿਬ ਵਿਖੇ ਹੋਈ ਬੇਅਦਬੀ ਵਾਲੀ ਘਟਨਾ ਪਿੱਛੋਂ ਜਥੇਦਾਰ ਸਾਹਿਬ, ਹੈੱਡ ਗ੍ਰੰਥੀ ਅਤੇ ਮੈਨੇਜਰ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਭਾਰੀ ਵਿਰੋਧ ਕਰ ਰਹੀਆਂ ਸਨ ਅਤੇ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅੱਜ ਇਨ੍ਹਾਂ ਦੋਵਾਂਦੀ ਬਦਲੀ ਨੂੰ ਰੁਟੀਨ ਕਾਰਵਾਈ ਦੱਸਦੇ ਰਹੇ, ਪਰ ਭਰੋਸੇ ਯੋਗ ਸੂਤਰਾਂ ਮੁਤਾਬਕ ਬੇਅਦਬੀ ਕੇਸ ਦੀ ਜਾਂਚਵਿੱਚ ਸ਼੍ਰੋਮਣੀ ਕਮੇਟੀ ਟੀਮ ਨੇ ਹੈੱਡ ਗ੍ਰੰਥੀ ਅਤੇ ਮੈਨੇਜਰ ਬਾਰੇ ਅਸੰਤੁਸ਼ਟੀ ਜ਼ਾਹਰ ਕੀਤੀ ਸੀ।ਅੱਜ ਸ਼੍ਰੋਮਣੀ ਕਮੇਟੀ ਹੈੱਡ ਕੁਆਰਟਰ ਤੋਂ ਜਾਰੀ ਹੋਏ ਹੁਕਮਾਂ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੂੰ ਏਥੋਂ ਬਦਲ ਕੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਹੈੱਡ ਗ੍ਰੰਥੀ ਤੇ ਉਥੋਂ ਦੇ ਹੈੱਡ ਗ੍ਰੰਥੀ ਗਿਆਨੀ ਪਰਨਾਮ ਸਿੰਘ ਨੂੰ ਤਖ਼ਤ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਲਾਇਆ ਗਿਆ ਹੈ। ਇਸੇ ਤਰ੍ਹਾਂ ਤਖ਼ਤ ਸਾਹਿਬ ਦਾ ਮੈਨੇਜਰ ਮਲਕੀਤ ਸਿੰਘ ਗੁਰਦੁਆਰਾ ਨਾਢਾ ਸਾਹਿਬ ਪੰਚਕੂਲਾ ਭੇਜ ਕੇ ਉੱਥੋਂ ਦੇ ਮੈਨੇਜਰ ਭਗਵੰਤ ਸਿੰਘ ਨੂੰ ਤਖ਼ਤ ਕੇਸਗੜ੍ਹ ਸਾਹਿਬ ਦਾ ਮੈਨੇਜਰ ਲਾਇਆ ਗਿਆ ਹੈ।ਇਨ੍ਹਾਂ ਬਦਲੀਆਂ ਬਾਰੇ ਸ਼੍ਰੋਮਣੀ ਕਮੇਟੀ ਦੇਚੀਫ ਸੈਕਟਰੀ ਹਰਜਿੰਦਰ ਸਿੰਘ ਧਾਮੀ ਨੇ ਪੁਸ਼ਟੀ ਕਰਦਿਆਂ ਮੰਨਿਆ ਕਿ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਅਤ ਸਿੰਘ ਦੀ ਬਦਲੀ ਕਰ ਦਿੱਤੀ ਗਈ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ