Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਦਿੱਲੀ ਗੁਰਦੁਆਰਾ ਚੋਣ ਮਾਮਲਾ: ਮਨਜੀਤ ਸਿੰਘ ਜੀ ਕੇ ਨੇ ਸ੍ਰ਼ੋਮਣੀ ਕਮੇਟੀ ਦੀ ਪ੍ਰਧਾਨ ਜਗੀਰ ਕੌਰ ਕੋਲੋਂ ਅਸਤੀਫ਼ਾ ਮੰਗਿਆ

September 23, 2021 09:31 AM

* ਕਾਰਗੁਜ਼ਾਰੀ ਬਾਰੇ ਗੰਭੀਰ ਦੋਸ਼ ਲਾਏ


ਨਵੀਂ ਦਿੱਲੀ, 22 ਸਤੰਬਰ, (ਪੋਸਟ ਬਿਊਰੋ)- ਮਨਜਿੰਦਰ ਸਿੰਘ ਸਿਰਸਾ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰੀ ਦੇ ਅਯੋਗ ਐਲਾਨੇ ਜਾਣ ਪਿੱਛੋਂ ‘ਜੱਗ ਆਸਰਾ ਗੁਰੂ ਓਟ’ (ਜਾਗੋ) ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਦੋਸ਼ ਲਾਇਆ ਹੈ ਕਿ ਸ਼੍ਰੋਮਣੀ ਕਮੇਟੀ ਨੇ ਗ਼ਲਤ ਤਰੀਕੇ ਨਾਲ ਸਿਰਸਾ ਨੂੰ ਦਿੱਲੀ ਗੁਰਦੁਅਰਾ ਕਮੇਟੀ ਵਿੱਚ ਆਪਣਾ ਮੈਂਬਰ ਨਾਮਜ਼ਦ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੇ ਲਈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਸ਼੍ਰੋਮਣੀ ਕਮੇਟੀ ਦੀ ਪੂਰੀ ਕਾਰਜਕਾਰਨੀ ਦਾ ਅਸਤੀਫ਼ਾ ਚਾਹੀਦਾ ਹੈ, ਨਹੀਂ ਤਾਂ ਉਹ ਅਦਾਲਤ ਜਾਣਗੇ।
ਅੱਜ ਏਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਆਖਿਆ ਕਿ 25 ਅਗਸਤ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਨਤੀਜੇ ਆਉਣ ਤੋਂ ਕੁਝ ਦੇਰ ਬਾਅਦ ਹੀ ਬਾਦਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਦਿੱਲੀ ਗੁਰਦੁਅਰਾ ਕਮੇਟੀ ਦਾ ਪ੍ਰਧਾਨ ਬਣਾਉਣ ਦਾ ਐਲਾਨ ਕਰ ਦਿੱਤਾ ਅਤੇ ਉਨ੍ਹਾਂ ਦੇ ਇਸ਼ਾਰੇ ਉੱਤੇ ਸ਼੍ਰੋਮਣੀ ਕਮੇਟੀ ਨੇ ਆਪਣਾ ਮੈਂਬਰ ਨਾਮਜ਼ਦ ਕਰਨ ਦਾ ਪੱਤਰ ਜਾਰੀ ਕਰ ਦਿੱਤਾ ਸੀ। ਉਸ ਪੱਤਰ ਵਿੱਚ 23 ਅਗਸਤ ਨੂੰ ਹੋਈ ਸ਼੍ਰੋਮਣੀ ਕਮੇਟੀ ਦੀ ਬੈਠਕ ਵਿੱਚ ਇਸ ਬਾਰੇ ਮਤਾ ਪਾਸ ਕਰਨ ਦੀ ਗੱਲ ਕਹੀ ਗਈ ਹੈ, ਜਦਕਿ ਚੋਣ ਨਤੀਜਾ 25 ਅਗਸਤ ਨੂੰ ਆਇਆ ਹੈ ਅਤੇ ਉਸ ਤੋਂ ਪਹਿਲਾਂ ਏਦਾਂ ਦਾ ਮਤਾ ਪਾਸ ਕਰਨ ਦੀ ਲੋੜ ਹੀ ਨਹੀਂ ਸੀ। ਮਨਜੀਤ ਸਿੰਘ ਜੀ ਕੇ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਦੋਂਹ ਮੈਂਬਰਾਂ ਨੇ ਅਦਾਲਤ ਵਿੱਚ ਕਿਹਾ ਹੈ ਕਿ ਉਸ ਬੈਠਕ ਵਿੱਚਏਦਾਂ ਦਾ ਕੋਈ ਮਤਾ ਪਾਸ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀਦੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਕਾਰਜਕਾਰਨੀ ਦੇ ਖ਼ਿਲਾਫ਼ ਉਹ ਅਦਾਲਤ ਵਿੱਚਧੋਖਾਧੜੀ ਦੀ ਸ਼ਿਕਾਇਤ ਕਰਨਗੇ।ਉਨ੍ਹਾਂ ਕਿਹਾ ਕਿ ਬਾਦਲ ਅਕਾਲੀ ਦਲ ਦੇ ਦਸ ਹੋਰ ਮੈਂਬਰਾਂ ਦੇ ਖਿਲਾਫ਼ ਵੀ ਪੰਜਾਬੀ ਦਾ ਅੱਖਰ ਗਿਆਨ ਨਾ ਹੋਣ ਦੀ ਸ਼ਿਕਾਇਤ ਅਦਾਲਤ ਵਿੱਚ ਕਰਨਗੇ ਗੁਰਦੁਆਰਾ ਚੋਣ ਡਾਇਰੈਕਟਰ ਤੋਂ ਦਿੱਲੀ ਗੁਰਦੁਅਰਾ ਕਮੇਟੀਵਾਸਤੇ ਚੁਣੇ ਹੋਏ ਸਾਰੇ 46 ਮੈਂਬਰਾਂ ਦਾ ਪੰਜਾਬੀ ਟੈਸਟ ਕਰਾਉਣ ਦੀ ਮੰਗ ਕੀਤੀਜਾਵੇਗੀ।
ਇਸ ਮੌਕੇ ਦਿੱਲੀ ਸਿੱਖ ਗੁਰਦੁਅਰਾ ਕਮੇਟੀ ਦੇ ਸਾਬਕਾ ਮੈਂਬਰ ਕੁਲਵੰਤ ਸਿੰਘ ਬਾਠ ਨੇ ਕਿਹਾ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਵੱਲੋਂ ਨਿੱਜੀ ਅਦਾਲਤੀ ਕੇਸਾਂ ਵਿੱਚ ਗੁਰੂ ਕੀ ਗੋਲਕ ਦੇ ਪੈਸੇ ਖਰਚ ਕਰ ਕੇ ਵਕੀਲ ਰੱਖੇ ਜਾ ਰਹੇ ਹਨ। ਜਾਗੋ ਪਾਰਟੀ ਦੇਜਨਰਲ ਸੈਕਟਰੀ ਪਰਮਿੰਦਰ ਪਾਲ ਸਿੰਘ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਆਪਣੀ ਬੀਏ (ਪੰਜਾਬੀ ਆਨਰਸ) ਦੀ ਡਿਗਰੀ ਵਿਖਾਉਣ ਲਈ ਚੁਣੌਤੀ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ) ਦੇ ਜਨਰਲ ਸੈਕਟਰੀ ਹਰਵਿੰਦਰ ਸਿੰਘ ਸਰਨਾ ਨੇ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ ਨੂੰ ਅਯੋਗ ਐਲਾਨੇ ਜਾਣ ਨਾਲ ਪੂਰੀ ਦੁਨੀਆ ਵਿੱਚ ਦਿੱਲੀ ਗੁਰਦੁਅਰਾ ਕਮੇਟੀ ਦੀ ਬਦਨਾਮੀ ਹੋਈ ਅਤੇ ਇਹ ਸੰਦੇਸ਼ ਗਿਆ ਕਿ ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਦੇ ਮੁਖੀ ਨੂੰ ਪੰਜਾਬੀ ਦਾ ਗਿਆਨ ਹੀ ਨਹੀਂ। ਉਨ੍ਹਾਂ ਕਿਹਾ ਕਿ ਸਿਰਸਾ ਨੂੰ ਨਾ ਪੰਜਾਬੀ ਤੇ ਨਾ ਸਿੱਖ ਇਤਿਹਾਸ ਦੀ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਜੇ ਮਨਜਿੰਦਰ ਸਿੰਘ ਸਿਰਸਾ ਬੀਏ (ਪੰਜਾਬੀ ਆਨਰਸ) ਦੀ ਡਿਗਰੀ ਦਿਖਾ ਦੇਣ ਤਾਂ ਉਹ ਉਨ੍ਹਾਂ ਦੇ ਖ਼ਿਲਾਫ਼ ਕੀਤੇ ਸਾਰੇ ਕੇਸ ਵਾਪਸ ਲੈਣ ਦੇ ਨਾਲ ਕਮੇਟੀ ਦੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦੇ ਦੇਣਗੇ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼