Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਸੰਯੁਕਤ ਕਿਸਾਨ ਮੋਰਚੇ ਦੇ 'ਭਾਰਤ ਬੰਦ' ਦੇ ਸੱਦੇ ਦੀ ਹਮਾਇਤ ਵਿਚ ਕਿਸਾਨ ਸਪੋਰਟ ਕਮੇਟੀ ਬਰੈਂਪਟਨ ਵੱਲੋਂ ਰੈਲੀ 27 ਸਤੰਬਰ ਨੂੰ

September 23, 2021 11:52 AM

ਬਰੈਂਪਟਨ, (ਡਾ. ਝੰਡ) -ਭਾਰਤ ਵਿਚ ਚੱਲ ਰਹੇ ਕਿਸਾਨ ਸੰਘਰਸ਼ ਦੀ ਹਮਾਇਤ ਵਿਚ ਬਰੈਂਪਟਨ ਵਿਚ ਵਿਚਰ ਰਹੀ ਕਿਸਾਨ ਸਪੋਰਟ ਕਮੇਟੀ ਦੀ ਕਾਰਜਕਾਰਨੀ ਦੇ 11 ਸਤੰਬਰ ਦੇ ਫ਼ੈਸਲੇ ਅਨੁਸਾਰ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਦੇ 'ਭਾਰਤ ਬੰਦ' ਦੇ ਸੱਦੇ 'ਤੇ ਅਮਲ ਕਰਦੇ ਹੋਏ ਉਸ ਦਿਨ ਸ਼ਾਮ ਦੇ 6.00 ਵਜੇ ‘ਸ਼ੌਪਰਜ਼ ਵੱਰਲਡ’ ਦੇ ਸਾਹਮਣੇ ਪਾਰਕਿੰਗ ਵਿਚ ਵੱਡੀ ਰੈਲੀ ਕੀਤੀ ਜਾਏਗੀ। ਕਮੇਟੀ ਦੇ ਨੁਮਾਇੰਦੇ ਪ੍ਰੋ. ਜਗੀਰ ਸਿੰਘ ਕਾਹਲੋਂ ਨੇ ਇਸ ਬਾਰੇ ਗੱਲਬਾਤ ਕਰਦਿਆਂ ਹੋਇਆਂ ਦੱਸਿਆ ਕਿ ਕੈਨੇਡਾ ਵਿਚ 20 ਸਤੰਬਰ ਨੂੰ ਫ਼ੈੱਡਰਲ ਚੋਣਾਂ ਹੋ ਜਾਣ ਉਪਰੰਤ ਕਿਸਾਨ ਸਪੋਰਟ ਕਮੇਟੀ ਨਾਲ ਸਬੰਧਿਤ ਜੱਥੇਬੰਦੀਆਂ ਦੇ ਮੈਂਬਰਾਂ ਵੱਲੋਂ ਇਸ ਸਬੰਧੀ ਹੁਣ ਸਰਗ਼ਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਵੱਲੋਂ ਇਸ ਦੀ ਜਾਣਕਾਰੀ ਵੱਖ-ਵੱਖ ਪ੍ਰਕਾਰ ਦੇ ਮੀਡੀਏ ਅਤੇ ਸੋਸ਼ਲ ਮੀਡੀਏ ਉੱਪਰ ਸਾਂਝੀ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਲੋਕਾਂ ਨੂੰ ਇਸ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਬੇਨਤੀਆਂ ਕੀਤੀਆਂ ਜਾ ਰਹੀਆਂ ਹਨ।
ਮੀਟਿੰਗ ਵਿਚ ਲਏ ਗਏ ਫ਼ੈਸਲੇ ਅਨੁਸਾਰ ਦਵਿੰਦਰ ਤੂਰ ਅਤੇ ਡਾ. ਹਰਦੀਪ ਸਿੰਘ ਵੱਲੋਂ ਤਿਆਰ ਕੀਤਾ ਗਿਆ ਪੋਸਟਰ ਵੱਡੀ ਗਿਣਤੀ ਵਿਚ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਹਰਿੰਦਰਪਾਲ ਹੁੰਦਲ ਵੱਲੋਂ ਫੇਸਬੁੱਕ ਈਵੈਂਟ ਤਿਆਰ ਕਰ ਦਿੱਤੀ ਗਈ ਹੈ। ਕਾਮਰੇਡ ਸ਼ਮਸ਼ਾਦ ਸ਼ਮਸ ਵੱਲੋਂ ਪੁਲੀਸ ਨੂੰ ਲੋੜੀਂਦੀ ਜਾਣਕਾਰੀ ਦੇ ਦਿੱਤੀ ਗਈ ਹੈ। ਬੁਲਾਰਿਆਂ ਨੂੰ ਵਾਰੀ ਸਿਰ ਬੁਲਾਉਣ ਦੀ ਜਿੰ਼ਮੇਂਵਾਰੀ ਪ੍ਰੋ. ਜਗੀਰ ਸਿੰਘ ਕਾਹਲੋਂ ਨੂੰ ਸੌਂਪੀ ਗਈ ਹੈ। ਕਮੇਟੀ ਨੇ ਇਕ ਪ੍ਰੈਸ ਬਿਆਨ ਰਾਹੀਂ ਜੀ.ਟੀ.ਏ. ਦੇ ਸਮੂਹ ਕਿਸਾਨ ਸੰਘਰਸ਼ ਹਮਾਇਤੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਇਸ ਰੈਲੀ ਵਿਚ ਸ਼ਾਮਲ ਹੋਣ। ਇਨ੍ਹਾਂ ਦਿਨਾਂ ਵਿਚ ਇਲੈੱਕਟ੍ਰਾਨਿਕ ਮੀਡੀਏ ਰਾਹੀਂ ਵੀ ਇਸ ਸਬੰਧੀ ਅਪੀਲਾਂ ਕੀਤੀਆਂ ਜਾਣਗੀਆਂ।
ਇਸ ਦੇ ਬਾਰੇ ਵਧੇਰੇ ਜਾਣਕਾਰੀ ਲਈ ਦਵਿੰਦਰ ਤੂਰ (416-902-9372), ਹਰਪ੍ਰਮਿੰਦਰ ਗ਼ਦਰੀ (416-625-4363), ਬਲਦੇਵ ਸਿੰਘ ਬਰਾੜ (437-982-5202), ਸੁਰਜੀਤ ਕੌਰ (416-605-3784), ਹਰਜਸਪ੍ਰੀਤ ਕੌਰ (416-930-5676), ਦੇਵ ਢੀਂਡਸਾ (416-560-5641), ਹਰਜੀਤ ਸਿੰਘ ਗਿੱਲ (647-542-0007) ਅਤੇ ਹਰਿੰਦਰਪਾਲ (647-818-6880) ਨੂੰ ਸੰਪਰਕ ਕੀਤਾ ਜਾ ਸਕਦਾ ਹੈ।ੰ

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ