Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਟੋਰਾਂਟੋ/ਜੀਟੀਏ

ਟੀਕਾਕਰਣ ਨਾ ਕਰਵਾਉਣ ਵਾਲੇ 140 ਮੁਲਾਜ਼ਮਾਂ ਨੂੰ ਵਿੰਡਸਰ ਹਸਪਤਾਲ ਨੇ ਛੁੱਟੀ ਉੱਤੇ ਭੇਜਿਆ

September 23, 2021 06:46 PM

ਵਿੰਡਸਰ, 23 ਸਤੰਬਰ (ਪੋਸਟ ਬਿਊਰੋ) : ਵਿੰਡਸਰ, ਓਨਟਾਰੀਓ ਹਸਪਤਾਲ ਦੇ 100 ਤੋਂ ਵੀ ਵੱਧ ਸਟਾਫ ਮੈਂਬਰਾਂ ਨੂੰ ਨਿਰਧਾਰਤ ਸਮੇਂ ਤੱਕ ਕੋਵਿਡ-19 ਵੈਕਸੀਨ ਦੀ ਪਹਿਲੀ ਡੋਜ਼ ਨਾ ਲਵਾਏ ਜਾਣ ਕਾਰਨ ਬਿਨਾਂ ਤਨਖਾਹ ਛੁੱਟੀ ਉੱਤੇ ਭੇਜ ਦਿੱਤਾ ਗਿਆ।
ਵਿੰਡਸਰ ਰੀਜਨਲ ਹਸਪਤਾਲ ਦਾ ਕਹਿਣਾ ਹੈ ਕਿ ਉਨ੍ਹਾਂ ਦੇ 140 ਸਟਾਫ ਮੈਂਬਰਜ਼, ਜਿਨ੍ਹਾਂ ਨੇ 22 ਸਤੰਬਰ ਤੱਕ ਆਪਣੀ ਕੋਵਿਡ-19 ਵੈਕਸੀਨ ਦੀ ਪਹਿਲੀ ਡੋਜ਼ ਨਹੀਂ ਲਵਾਈ ਹੈ ਹੁਣ ਉਨ੍ਹਾਂ ਕੋਲ ਅਜਿਹਾ ਕਰਨ ਲਈ 7 ਅਕਤੂਬਰ ਤੱਕ ਦਾ ਸਮਾਂ ਹੈ। ਹਸਪਤਾਲ ਦਾ ਕਹਿਣਾ ਹੈ ਕਿ ਇਸ ਤਰੀਕ ਤੋਂ ਬਾਅਦ ਜਿਹੜੇ ਮੁਲਾਜ਼ਮ ਵੈਕਸੀਨੇਸ਼ਨ ਨਹੀਂ ਕਰਵਾਉਣਗੇ ਉਨ੍ਹਾਂ ਦੀ ਨੌਕਰੀ ਚਲੀ ਜਾਵੇਗੀ ਜਾਂ ਫਿਰ ਉਨ੍ਹਾਂ ਦੀਆਂ ਸਹੂਲਤਾਂ ਮੁਲਤਵੀ ਕਰ ਦਿੱਤੀਆਂ ਜਾਣਗੀਆਂ।
ਹਸਪਤਾਲ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਆਖਿਆ ਗਿਆ ਕਿ ਗੈਰਵੈਕਸੀਨੇਟਿਡ ਸਟਾਫ ਦੀ ਫਾਈਨਲ ਗਿਣਤੀ 7 ਅਕਤੂਬਰ ਤੋਂ ਬਾਅਦ ਜਾਰੀ ਕੀਤੀ ਜਾਵੇਗੀ। ਹਸਪਤਾਲ ਨੇ ਆਖਿਆ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਤਰੀਕ ਤੋਂ ਬਾਅਦ ਇਹ ਗਿਣਤੀ ਘੱਟ ਜਾਵੇਗੀ ਕਿਉਂਕਿ ਬੁੱਧਵਾਰ ਨੂੰ ਕਈ ਸਟਾਫ ਮੈਂਬਰਾਂ ਦੇ ਟੀਕਾਕਰਣ ਕਰਵਾਏ ਜਾਣ ਦੀ ਸੰਭਾਂਵਨਾ ਹੈ।

 

 

 
Have something to say? Post your comment