Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਅਨਿਰੁਧ ਤਿਵਾੜੀ ਨੇ ਪੰਜਾਬ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

September 23, 2021 08:24 PM

ਚੰਡੀਗੜ੍ਹ, 23 ਸਤੰਬਰ (ਪੋਸਟ ਬਿਊਰੋ): 1990 ਬੈਚ ਦੇ ਆਈ.ਏ.ਐਸ. ਅਧਿਕਾਰੀ ਅਨਿਰੁੱਧ ਤਿਵਾੜੀ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਉਨ੍ਹਾਂ ਨੇ ਵਿੰਨੀ ਮਹਾਜਨ ਦੀ ਥਾਂ ਨਵੇਂ ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਿਆ ਹੈ ਜਿਨ੍ਹਾਂ ਨੂੰ ਹੁਣ ਵਿਸ਼ੇਸ਼ ਮੁੱਖ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ।
ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਉਹ ਪ੍ਰਸੋਨਲ ਅਤੇ ਵਿਜੀਲੈਂਸ ਦੇ ਪ੍ਰਮੁੱਖ ਸਕੱਤਰ ਤੋਂ ਇਲਾਵਾ ਵਿਕਾਸ ਦੇ ਵਿੱਤ ਕਮਿਸ਼ਨਰ ਅਤੇ ਫੂਡ ਪ੍ਰੋਸੈਸਿੰਗ, ਬਾਗਬਾਨੀ, ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ ਹੋਣਗੇ।

ਤਿਵਾੜੀ ਨੇ ਸੂਬੇ ਦੇ ਨਾਲ-ਨਾਲ ਕੇਂਦਰ ਸਰਕਾਰ ਵਿੱਚ ਵੀ ਵੱਖ-ਵੱਖ ਅਹੁਦਿਆਂ ‘ਤੇ ਸੇਵਾਵਾਂ ਨਿਭਾਈਆਂ ਹਨ। ਮੌਜੂਦਾ ਸਮੇਂ ਉਹ ਪੰਜਾਬ ਸਰਕਾਰ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਸ਼ਾਸਨਿਕ ਸੁਧਾਰਾਂ ਦੇ ਵਧੀਕ ਮੁੱਖ ਸਕੱਤਰ (ਏਸੀਐਸ) ਵਜੋਂ ਸੇਵਾ ਨਿਭਾਅ ਰਹੇ ਸਨ। ਇਸ ਤੋਂ ਪਹਿਲਾਂ, ਉਹਨਾਂ ਨੇ ਬਿਜਲੀ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦੇ ਵਧੀਕ ਮੁੱਖ ਸਕੱਤਰ ਅਤੇ ਬਿਜਲੀ, ਵਿੱਤ, ਯੋਜਨਾ, ਉਦਯੋਗ ਅਤੇ ਵਣਜ ਦੇ ਪ੍ਰਮੁੱਖ ਸਕੱਤਰ ਅਤੇ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ (ਇਨਵੈਸਟ ਪੰਜਾਬ) ਦੇ ਸੀਈਓ ਵਜੋਂ ਵੀ ਸ਼ਾਨਦਾਰ ਸੇਵਾ ਨਿਭਾਈ ਹੈ।
ਤਿਵਾੜੀ ਭਾਰਤ ਸਰਕਾਰ ਦੇ ਆਰਥਿਕ ਮਾਮਲਿਆਂ ਵਿਭਾਗ ਵਿੱਚ ਬਤੌਰ ਡਾਇਰੈਕਟਰ ਅਤੇ ਇੰਟਰਨੈਸ਼ਨਲ ਫੰਡ ਫਾਰ ਐਗਰੀਕਲਚਰਲ ਡਿਵੈਲਪਮੈਂਟ (ਆਈਐਫਏਡੀ) (ਸੰਯੁਕਤ ਰਾਸ਼ਟਰ ਦੀ ਇੱਕ ਏਜੰਸੀ) ਲਈ ਕੰਟਰੀ ਕੋਆਰਡੀਨੇਟਰ ਵਜੋਂ ਵੀ ਸੇਵਾ ਨਿਭਾਅ ਚੁੱਕੇ ਹਨ। ਉਹਨਾਂ ਨੇ ਇਲੈਕਟ੍ਰੌਨਿਕਸ ਅਤੇ ਇਲੈਕਟ੍ਰੀਕਲ ਕਮਿਊਨੀਕੇਸ਼ਨਜ਼ ਇੰਜੀਨੀਅਰਿੰਗ ਵਿੱਚ ਗ੍ਰੈਜੂਏਸ਼ਨ ਅਤੇ ਪੰਜਾਬ ਯੂਨੀਵਰਸਿਟੀ ਤੋਂ ਅਰਥ ਸ਼ਾਸਤਰ ਵਿੱਚ ਪੋਸਟ ਗ੍ਰੈਜੂਏਸ਼ਨ ਕੀਤੀ। ਉਹਨਾਂ ਨੇ ਡਿਊਕ ਯੂਨੀਵਰਸਿਟੀ, ਡਰਹਮ, ਯੂ.ਐਸ.ਏ. ਤੋਂ ਇੰਟਰਨੈਸ਼ਨਲ ਡਿਵੈਲਪਮੈਂਟ ਪਾਲਿਸੀ ਵਿੱਚ ਵੀ ਮਾਸਟਰ ਡਿਗਰੀ ਹਾਸਲ ਕੀਤੀ ਹੈ।
ਤਿਵਾੜੀ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਪੰਜਾਬ ਰਾਜ ਬਿਜਲੀ ਬੋਰਡ ਦੇ ਸਕੱਤਰ ਤੋਂ ਇਲਾਵਾ ਫਿਰੋਜ਼ਪੁਰ ਦੇ ਏਡੀਸੀ ਸਮੇਤ ਅਬੋਹਰ ਤੇ ਸੰਗਰੂਰ ਦੇ ਐਸਡੀਐਮ ਵਜੋਂ ਵੀ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ।
ਉਹਨਾਂ ਦਾ ਟਰੈਕ ਰਿਕਾਰਡ ਕਾਫ਼ੀ ਪ੍ਰਭਾਵਸ਼ਾਲੀ ਰਿਹਾ ਹੈ ਜਿਸ ਕਰਕੇ ਉਹਨਾਂ ਨੂੰ ਸਰਕਾਰ ਨੇ ਨਵੀਂ ਜਿੰਮੇਵਾਰੀ ਸੌਂਪੀ ਹੈ।
ਅਹੁਦਾ ਸੰਭਾਲਣ ਉਪਰੰਤ ਸੂਬੇ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ, ਸ੍ਰੀ ਤਿਵਾੜੀ ਨੇ ਕਿਹਾ ਕਿ ਉਹ ਵੱਖ-ਵੱਖ ਖੇਤਰਾਂ ਵਿੱਚ ਸਾਰੇ ਕਾਰਜਾਂ ਨੂੰ ਮੁਕੰਮਲ ਕਰਨ ਲਈ ਇੱਕ ਟੀਮ ਵਜੋਂ ਕੰਮ ਕਰਦੇ ਰਹਿਣਗੇ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਖ਼ਤ ਮਿਹਨਤ ਕਰਨਗੇ।
ਇੱਕ ਗੈਰ-ਰਸਮੀ ਮੀਟਿੰਗ ਵਿੱਚ ਪੰਜਾਬ ਆਈਏਐਸ ਆਫਿਸਰਜ਼ ਐਸੋਸੀਏਸ਼ਨ ਦੇ ਨਾਲ-ਨਾਲ ਹੋਰਨਾਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੇ ਵੀ ਨਵੇਂ ਮੁੱਖ ਸਕੱਤਰ ਦਾ ਅਹੁਦਾ ਸੰਭਾਲ਼ਣ ਮੌਕੇ ਸਵਾਗਤ ਕੀਤਾ। ਉਨ੍ਹਾਂ ਨੇ ਆਪਣੀ ਥਾਂ ਵਧੀਕ ਮੁੱਖ ਸਕੱਤਰ ਕਰ ਅਤੇ ਚੇਅਰਮੈਨ ਪੀਐਸਪੀਸੀਐਲ ਏ. ਵੇਣੂ ਪ੍ਰਸਾਦ ਨੂੰ ਪੰਜਾਬ ਆਈਏਐਸ ਆਫਿਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਸੌਂਪਣ ਦਾ ਐਲਾਨ ਕੀਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ