Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਡਾ. ਭੀਮ ਰਾਓ ਅੰਬੇਦਕਰ ਮਿਊਜ਼ੀਅਮ ਆਉਣ ਵਾਲੀਆਂ ਪੀੜ੍ਹੀਆਂ ਲਈ ਚਾਨਣ ਮੁਨਾਰਾ ਸਾਬਤ ਹੋਵੇਗਾ : ਮੁੱਖ ਮੰਤਰੀ

September 23, 2021 08:26 PM

-ਬਾਬਾ ਸਾਹਿਬ ਦੀ ਮਹਾਨ ਵਿਰਾਸਤ ਦਾ ਪਸਾਰ ਕਰੇਗੀ ਇਹ ਯਾਦਗਾਰ

-ਸੂਬਾ ਸਰਕਾਰ ਵੱਲੋਂ ਕਪੂਰਥਲਾ ਵਿਖੇ ਉਸਾਰੇ ਜਾਣ ਵਾਲੇ ਇਸ ਅਜਾਇਬ ਘਰ 'ਤੇ 150 ਕਰੋੜ ਰੁਪਏ ਖਰਚੇ ਜਾਣਗੇ*

-ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਤਹਿਤ ਨੌਜਵਾਨਾਂ ਨੂੰ ਨੌਕਰੀ ਦੇ ਸਰਟੀਫਿਕੇਟ ਵੰਡੇ

ਕਪੂਰਥਲਾ, 23 ਸਤੰਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਨਾਂ 'ਤੇ ਕਪੂਰਥਲਾ ਵਿਖੇ ਉਸਾਰਿਆ ਜਾਣ ਵਾਲਾ ਅਤਿ ਆਧੁਨਿਕ ਅਜਾਇਬ ਘਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਬਾਬਾ ਸਾਹਿਬ ਦੀ ਸ਼ਾਨਾਮਤੀ ਦੇਣ ਦਾ ਪ੍ਰਚਾਰ ਕਰਨ ਵਾਲਾ ਸਿੱਧ ਹੋਵੇਗਾ।
ਸਥਾਨਕ ਆਈ.ਕੇ.ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਇਸ ਮਿਊਜ਼ੀਅਮ ਦਾ ਨੀਂਹ ਪੱਥਰ ਰੱਖਣ ਅਤੇ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਮੌਕੇ ਨੌਜਵਾਨਾਂ ਨੂੰ ਨੌਕਰੀ ਦੇ ਸਰਟੀਫਿਕੇਟ ਵੰਡਣ ਮਗਰੋਂ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਮਾਣਮਤੇ ਪ੍ਰਾਜੈਕਟ 'ਤੇ 150 ਕਰੋੜ ਰੁਪਏ ਖਰਚੇ ਜਾਣਗੇ ਅਤੇ ਇਹ ਪ੍ਰਾਜੈਕਟ ਇਸ ਮਹਾਨ ਆਗੂ ਲਈ ਇਕ ਨਿਮਾਣੀ ਪਰ ਢੁੱਕਵੀ ਸ਼ਰਧਾਂਜਲੀ ਸਿੱਧ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਯਾਦਗਾਰ ਨਾਲ ਬਾਬਾ ਸਾਹਿਬ, ਜਿਨ੍ਹਾਂ ਨੇ ਗਰੀਬਾਂ ਵਿਚੋਂ ਅਤਿ ਗਰੀਬ ਵਰਗ ਦੀ ਭਲਾਈ ਵਿੱਚ ਅਹਿਮ ਰੋਲ ਅਦਾ ਕੀਤਾ, ਦੇ ਜੀਵਨ ਅਤੇ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਿੱਚ ਬਹੁਤ ਮਦਦ ਮਿਲੇਗੀ। ਸ. ਚੰਨੀ ਨੇ ਅੱਗੇ ਕਿਹਾ ਕਿ ਇਹ ਮਿਊਜ਼ੀਅਮ ਡਾ. ਅੰਬੇਦਕਰ ਦੇ ਜੀਵਨ, ਕਾਰਜ ਅਤੇ ਵਿਚਾਰਧਾਰਾ ਨਾਲ ਸਬੰਧਤ ਵਿਸ਼ਿਆਂ ਦੇ ਤੱਥਾਂ ਦਾ ਇੱਕ ਨਿਵੇਕਲਾ ਸੁਮੇਲ ਹੋਵੇਗਾ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੁਹਜਾਤਮਕ ਢੰਗ ਨਾਲ ਡਿਜ਼ਾਈਨ ਕੀਤੇ ਜਾਣ ਵਾਲੇ ਇਸ ਮਿਊਜ਼ੀਅਮ ਦਾ ਦਾਇਰਾ 25 ਏਕੜ ਰਕਬੇ ਵਿੱਚ ਫੈਲਿਆ ਹੋਵੇਗਾ ਅਤੇ ਇਸ ਦੀ ਉਸਾਰੀ 150 ਕਰੋੜ ਰੁਪਏ ਦੇ ਨਿਵੇਸ਼ ਨਾਲ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਿਊਜ਼ੀਅਮ ਨੂੰ 5 ਗੈਲਰੀਆਂ ਵਿਚਾਲੇ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ ਬਾਬਾ ਸਾਹਿਬ ਦੇ ਜੀਵਨ, ਫਲਸਫੇ, ਕਾਰਜ, ਨਿੱਜੀ ਜ਼ਿੰਦਗੀ ਅਤੇ ਵਿਚਾਰਧਾਰਾ ਦੇ ਸਮਾਜਿਕ ਤੇ ਆਰਥਿਕ ਅਸਰ ਨੂੰ ਰੂਪਮਾਨ ਕੀਤਾ ਜਾਵੇਗਾ। ਡਾ. ਅੰਬੇਦਕਰ ਨੂੰ ਨਿੱਘੀ ਸ਼ਰਧਾਂਜਲੀ ਦਿੰਦੇ ਹੋਏ ਸ. ਚੰਨੀ ਨੇ ਉਨ੍ਹਾਂ ਨੂੰ ਇਕ ਮਹਾਨ ਵਿਦਵਾਨ, ਕਾਨੂੰਨੀ ਮਾਮਲਿਆਂ ਦੇ ਮਾਹਿਰ, ਅਰਥਸ਼ਾਸਤਰੀ, ਸਮਾਜ ਸੁਧਾਰਕ ਅਤੇ ਕੂਟਨੀਤੀਵਾਨ ਦੱਸਿਆ।
ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਦੇ ਇਤਿਹਾਸ ਵਿਚ ਡਾ.ਅੰਬੇਦਕਰ ਮਹਾਨ ਸਖਸ਼ੀਅਤ ਸਨ। ਉਹ ਬਹੁਤ ਹੀ ਨਿਮਰ ਪਰਿਵਾਰ ਨਾਲ ਸਬੰਧਿਤ ਸਨ ਪਰ ਉਨ੍ਹਾਂ ਦੀਆਂ ਪ੍ਰਾਪਤੀਆਂ ਨੇ ਉਨ੍ਹਾਂ ਨੂੰ ਵਿਸ਼ਵ ਆਗੂ ਵਜੋਂ ਸਥਾਪਿਤ ਕੀਤਾ । ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਡਾ.ਅੰਬੇਦਕਰ ਦੀ ਮਿਹਨਤ, ਸਮਰਪਣ ਦਾ ਨਤੀਜਾ ਸੀ ਅਤੇ ਉਨ੍ਹਾਂ ਨੇ ਇਸ ਰਾਹੀਂ ਪੂਰੀ ਮਨੁੱਖਤਾ ਦੀ ਨੁਮਾਇੰਦਗੀ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਡਾ.ਅੰਬੇਦਕਰ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ ਕਿ ਕਿਵੇਂ ਔਖੇ ਹਾਲਾਤਾਂ ਵਿੱਚ ਵੀ ਉੱਚੇ ਮੁਕਾਮ ਹਾਸਲ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵਲੋਂ ਸਿੱਖਿਆ ਦੀ ਮਹੱਤਤਾ ਬਾਰੇ ਦਿੱਤਾ ਗਿਆ ਸੰਦੇਸ਼ ਤਕਦੀਰਾਂ ਬਦਲਣ ਦੇ ਸਮਰੱਥ ਹੈ।
ਨਵੇਂ ਨਿਯੁਕਤ ਹੋਏ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਚੰਗੀ ਸ਼ੁਰੂਆਤ ਹੈ ਪਰ ਉਨ੍ਹਾਂ ਨੂੰ ਐਨੇ ਨਾਲ ਹੀ ਸੰਤੁਸ਼ਟ ਨਹੀਂ ਹੋ ਜਾਣਾ ਚਾਹੀਦਾ ਸਗੋਂ ਲਗਾਤਾਰ ਤਰੱਕੀ ਵੱਲ ਸੇਧਿਤ ਹੋਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੰਜਾਬ ਸਰਕਾਰ ਵਲੋਂ ਨਵੇਂ ਪੰਜਾਬ ਦੀ ਸਿਰਜਣਾ ਲਈ ਸਾਰਥਕ ਮਾਹੌਲ ਅਤੇ ਸਹਾਇਤਾ ਪੰਜਾਬ ਸਰਕਾਰ ਵਲੋਂ ਪ੍ਰਦਾਨ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਇਕ ਮਾਤਰ ਉਦੇਸ਼ ਪੰਜਾਬ ਨੂੰ ਖੁਸ਼ਹਾਲ ਬਣਾਉਣਾ ਹੈ ਜਿਸ ਲਈ ਉਨ੍ਹਾਂ ਭ੍ਰਿਸ਼ਟਾਚਾਰ ਮੁਕਤ ਪੰਜਾਬ ਲਈ ਨੌਜਵਾਨਾਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਇਸ ਲਈ ਸਰਗਰਮ ਭੂਮਿਕਾ ਨਿਭਾਉਣੀ ਪਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਪੂਰਥਲਾ ਵਿਖੇ ਡਾ.ਬੀ.ਆਰ ਅੰਬੇਦਕਰ ਮੈਨੇਜਮੈਂਟ ਇਸੰਟੀਚਿਊਟ ਸਥਾਪਿਤ ਕਰਨ ਦਾ ਐਲਾਨ ਕੀਤਾ। ਇਸ ਲਈ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ ਅੰਮ੍ਰਿਤਸਰ ਦੀ ਸਹਾਇਤਾ ਲਈ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਸਕੂਲ ਆਫ ਅੰਬੇਦਕਰ ਥਾਟਸ ਅਤੇ ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਸੈਂਟਰ ਫਾਰ ਰਿਸਰਚ ਦੀ ਦੁਆਬਾ ਵਿਖੇ ਸਥਾਪਨਾ ਦਾ ਐਲਾਨ ਕੀਤਾ। ਉਨ੍ਹਾਂ ਮੈਡੀਕਲ ਕਾਲਜ ਕਪੂਰਥਲਾ ਅਤੇ ਹੁਸ਼ਿਆਰਪੁਰ ਦਾ ਨੀਂਹ ਪੱਥਰ ਜਲਦ ਰੱਖਣ ਦਾ ਐਲਾਨ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇਗੀ।
ਉਨ੍ਹਾਂ ਕਪੂਰਥਲਾ ਸ਼ਹਿਰ ਨੂੰ ਵਿਸ਼ੇਸ਼ ਤੌਰ ‘ਤੇ 10 ਕਰੋੜ ਰੁਪਏ ਵਿਕਾਸ ਕਾਰਜਾਂ ਲਈ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਹਾਈ ਟੈਂਸ਼ਨ ਤਾਰਾਂ ਹਟਾਉਣ ਲਈ ਵੀ 4 ਕਰੋੜ ਰੁਪਏ ਦਾ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਸੁਲਤਾਨਪੁਰ ਲੋਧੀ ਵਿਖੇ ਆਈ.ਟੀ.ਆਈ. ਦੀ ਸਥਾਪਨਾ ਅਤੇ ਇਸੇ ਸੈਸ਼ਨ ਦੌਰਾਨ ਕਲਾਸਾਂ ਸ਼ੁਰੂ ਕਰਨ ਤੋਂ ਇਲਾਵਾ ਭੁਲੱਥ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਆਈ.ਟੀ.ਆਈ. ਦੀ ਸਥਾਪਨਾ ਦਾ ਐਲਾਨ ਕੀਤਾ।
ਇਸ ਤੋਂ ਪਹਿਲਾਂ ਕਪੂਰਥਲਾ ਹਲਕੇ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਮੁੱਖ ਮੰਤਰੀ ਨੂੰ ਜੀ ਆਇਆ ਕਹਿਦਿੰਆਂ ਮੁੱਖ ਮੰਤਰੀ ਵਲੋਂ ਅਨੇਕਾਂ ਵਿਕਾਸ ਪ੍ਰਾਜੈੱਕਟਾਂ ਦੇ ਐਲਾਨ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਕਾਂਗਰਸ ਪਾਰਟੀ ਵਲੋਂ ਸ.ਚੰਨੀ ਨੂੰ ਮੁੱਖ ਮੰਤਰੀ ਨਿਯੁਕਤ ਕਰਕੇ ਡਾ.ਅੰਬੇਦਕਰ ਦੀ ਸੋਚ ਅਨੁਸਾਰ ਐਸ.ਸੀ. ਭਾਈਚਾਰੇ ਦਾ ਸਸ਼ਕਤੀਕਰਨ ਕੀਤਾ ਗਿਆ ਹੈ।

ਖਡੂਰ ਸਾਹਿਬ ਤੋ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਚੌਧਰੀ ਸੰਤੋਖ ਸਿੰਘ ਤੇ ਮੁਹੰਮਦ ਸਦੀਕ, ਵਿਧਾਇਕ ਰਾਣਾ ਗੁਰਜੀਤ ਸਿੰਘ, ਸੁਖਪਾਲ ਸਿੰਘ ਖਹਿਰਾ, ਨਵਤੇਜ ਸਿੰਘ ਚੀਮਾ, ਡਾ. ਰਾਜ ਕੁਮਾਰ ਵੇਰਕਾ, ਸੁਸ਼ੀਲ ਕੁਮਾਰ ਰਿੰਕੂ, ਰਜਿੰਦਰ ਬੇਰੀ, ਚੌਧਰੀ ਸੁਰਿੰਦਰ ਸਿੰਘ, ਅਵਤਾਰ ਸਿੰਘ ਬਾਵਾ ਹੈਨਰੀ, ਸੰਤੋਖ ਸਿੰਘ ਭਲਾਈਪੁਰ, ਬਲਵਿੰਦਰ ਸਿੰਘ ਲਾਡੀ, ਚੌਧਰੀ ਦਰਸ਼ਨ ਲਾਲ ਮੰਗੂਪੁਰ, ਅੰਗਦ ਸਿੰਘ, ਬਲਵਿੰਦਰ ਸਿੰਘ ਧਾਲੀਵਾਲ ਤੇ ਡਾ. ਹਰਜੋਤ ਕਮਲ, ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ, ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇ ਪੀ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਸ਼ਵਨੀ ਸੇਖੜੀ, ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਨਗਰ ਨਿਗਮ ਜਲੰਧਰ ਦੇ ਮੇਅਰ ਜਗਦੀਸ਼ ਰਾਜ ਰਾਜਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ