Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਗੁਰਦੁਆਰਾ ਕਮੇਟੀ ’ਚ ਕੋ-ਆਪਸ਼ਨ ਲਈ ਮਨਜਿੰਦਰ ਸਿੰਘ ਸਿਰਸਾ ਨੂੰ ਅਯੋਗ ਕਰਾਰ ਦੇਣ ’ਤੇ ਆਪ ਸਰਕਾਰ ਦੀ ਕੀਤੀ ਨਿਖੇਧੀ

September 23, 2021 08:29 PM

-ਆਗੂਆਂ ਨੇ ਕਿਹਾ ਕਿ ਕਿਸੇ ਨੂੰ ਵੀ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ’ਚ ਦਖਲ ਦੀ ਆਗਿਆ ਨਹੀਂ ਦਿੱਤੀ ਜਾਵੇਗੀ
-ਤਖਤ ਸ੍ਰੀ ਪਟਨਾ ਸਾਹਿਬ ’ਤੇ ਦੋ ਸਾਲਾਂ ਬਾਅਦ ਪੁਰਾਣੇ ਜਥੇਦਾਰ ਬਹਾਲ ਹੋਣ ਦੇ ਯਤਨਾਂ ਦੀ ਕੀਤੀ ਨਿਖੇਧੀ


ਚੰਡੀਗੜ੍ਹ, 23 ਸਤੰਬਰ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਵਜੋਂ ਪਾਰਟੀ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਕੋ-ਆਪਸ਼ਨ ਰੋਕਣ ਲਈ ਆਮ ਆਦਮੀ ਪਾਰਟੀ ਸਰਕਾਰ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਅਤੇ ਉਸ ਨੂੰ ਕਿਹਾ ਕਿ ਹੈ ਕਿ ਉਹ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਨਾ ਦਵੇ।
ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਜਥੇ. ਅਵਤਾਰ ਸਿੰਘ ਹਿਤ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਆਪ ਸਰਕਾਰ ਨੇ ਆਪਣੀ ਤਾਕਤ ਨਜਾਇਜ਼ ਵਰਤ ਕੇ ਡਾਇਰੈਕਟੋਰੇਟ ਗੁਰਦੁਆਰਾ ਚੋਣਾਂ ਦੇ ਡਾਇਰੈਕਟਰ ਤੋਂ ਸ਼੍ਰੀ ਸਿਰਸਾ ਦੀ ਨਾਮਜ਼ਦੀ ਰੱਦ ਕਰਵਾਈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਸਿਰਸਾ ਦਿੱਲੀ ਗੁਰਦੁਆਰਾ ਕਮੇਟੀ ਐਕਟ 1971 ਦੀ ਵਿਵਸਥਾ ਅਨੁਸਾਰ ਕੋ-ਆਪਟਿਡ ਮੈਂਬਰ ਵਜੋਂ ਨਾਮਜ਼ਦਗੀ ਲਈ ਬਿਲਕੁਲ ਯੋਗ ਸਨ। ਉਨ੍ਹਾਂ ਕਿਹਾ ਕਿ ਸਿਰਸਾ ਨੇ ਆਪਣੀ ਅਰਜੀ ਵੀ ਪੰਜਾਬੀ ਭਰੀ ਅਤੇ ਵਿਵਸਥਾ ਇਹ ਹੈ ਕਿ ਉਮੀਦਵਾਰ ਆਪਣੇ ਹਸਤਾਖ਼ਰ ਪੰਜਾਬੀ ਵਿਚ ਕਰ ਸਕਦਾ ਹੋਵੇ।
ਇਨ੍ਹਾਂ ਆਗੂਆਂ ਨੇ ਕਿਹਾ ਕਿ ਇਸ ਦੇ ਬਾਵਜੂਦ ਉਸ ਡਾਇਰੈਕਟਰ ਨੇ ਸਿਰਸਾ ਨੂੰ ਕੋ-ਆਪਸ਼ਨ ਲਈ ਅਯੋਗ ਕਰਾਰ ਦਿੱਤਾ ਜੋ ਆਪ ਗੁਰਮੁਖੀ ਲਿਖ ਤੇ ਪੜ੍ਹ ਨਹੀਂ ਸਕਦਾ ਜਦੋਂ ਕਿ ਸਿਰਸਾ ਨੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦਿੱਲੀ ਯੂਨੀਵਰਸਿਟੀ ਤੋਂ 1990 ਤੋਂ 1993 ਤੱਕ ਬੀ. ਏ. ਆਨਰਜ਼ ਪੰਜਾਬੀ ਦੀ ਪੜ੍ਹਾਈ ਕਰਕੇ ਡਿਗਰੀ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁੱਖੋ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵੀਂ ਦਿੱਲੀ ਦੇ ਪ੍ਰਿੰਸੀਪਲ ਨੇ ਵੀ ਇਸ ਗੱਲ ਦਾ ਸਰਟੀਫਿਕੇਟ ਜਾਰੀ ਕੀਤਾ ਹੈ ਕਿ ਸਿਰਸਾ ਨੇ ਗੁਰਮੁਖੀ ਵਿਚ ਗੁਰਬਾਣੀ ਪੜ੍ਹੀ ਅਤੇ ਉਹ ਗੁਰਮੁਖੀ ਵਿਚ ਲਿਖ ਸਕਦੇ ਹਨ।
ਇਸ ਦੌਰਾਨ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਹਿਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਮੁੜ ਤੋਂ ਜਥੇ. ਬਣਵਾਉਣ ਦੀਆਂ ਕੋਸ਼ਿਸ਼ਾਂ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਗਿਆਨੀ ਇਕਬਾਲ ਸਿੰਘ ਨੇ ਉਨ੍ਹਾਂ ਖਿਲਾਫ ਅਨੈਤਿਕ ਹੋਣ ਦੇ ਦੋਸ਼ ਲੱਗਣ ਤੇ ਸੰਗਤਾਂ ਵਲੋਂ ਬੇਨਿਯਮਿਆਂ ਦੇ ਦੋਸ਼ ਲਾਉਣ ਮਗਰੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਦੋ ਸਾਲ ਬਾਅਦ ਉਨ੍ਹਾਂ ਨੇ ਨਿਆਇਕ ਰਾਹਤ ਹਾਸਲ ਕੀਤੀ ਹੈ ਤੇ ਉਹ ਆਪਣੀ ਪੁਰਾਣੀ ਪੋਸਟ ’ਤੇ ਮੁੜ ਲੱਗਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਪੰਥ ਕਿਸੇ ਵੀ ਹਾਲਤ ਵਿਚ ਇਹ ਬਰਦਾਸ਼ਤ ਨਹੀਂ ਕਰੇਗਾ ਅਤੇ ਗਿਆਨੀ ਇਕਬਾਲ ਸਿੰਘ ਵਲੋਂ ਮੁੜ ਜਥੇਦਾਰ ਬਣਨ ਦਾ ਕੋਈ ਵੀ ਯਤਨ ਅਮਨ ਸ਼ਾਂਤੀ ਭੰਗ ਕਰ ਸਕਦਾ ਹੈ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ