Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਐਸਐਨਸੀ ਲਾਵਾਲਿਨ ਦੇ ਦੋ ਸਾਬਕਾ ਐਗਜ਼ੈਕਟਿਵ ਰਿਸ਼ਵਤ ਦੇਣ ਦੇ ਦੋਸ਼ ਵਿੱਚ ਚਾਰਜ

September 24, 2021 02:15 AM

ਮਾਂਟਰੀਅਲ, 23 ਸਤੰਬਰ (ਪੋਸਟ ਬਿਊਰੋ) : ਆਰਸੀਐਮਪੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਐਸਐਨਸੀ-ਲਾਵਾਲਿਨ ਦੇ ਦੋ ਸਾਬਕਾ ਐਗਜ਼ੈਕਟਿਵਜ਼ ਨੂੰ ਕਾਂਟਰੈਕਟ ਹਾਸਲ ਕਰਨ ਬਦਲੇ ਕਥਿਤ ਤੌਰ ਉੱਤੇ ਰਿਸ਼ਵਤ ਦੇਣ ਦੇ ਸਬੰਧ ਵਿੱਚ ਚਾਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਿਊਬਿਕ ਦੀ ਇੰਜੀਨੀਅਰਿੰਗ ਕੰਪਨੀ ਦੇ ਨਾਲ ਨਾਲ ਇਸ ਦੀ ਕੌਮਾਂਤਰੀ ਬ੍ਰਾਂਚ ਖਿਲਾਫ ਵੀ ਚਾਰਜਿਜ਼ ਲਾਏ ਗਏ ਹਨ।
ਮਾਊਂਟੀਜ਼ ਵੱਲੋਂ ਇਹ ਨਹੀਂ ਦੱਸਿਆ ਗਿਆ ਕਿ ਕਾਂਟਰੈਕਟ ਕਿਸ ਤਰ੍ਹਾਂ ਦਾ ਸੀ। ਪਰ ਪੁਲਿਸ ਨੇ ਇਸ ਮਾਮਲੇ ਵਿੱਚ ਚਾਰਜ ਕੀਤੇ ਗਏ ਵਿਅਕਤੀਆਂ ਦੇ ਨਾਂ ਐਸਐਨਸੀ-ਲਾਵਾਲਿਨ ਦੇ ਦੋ ਸਾਬਕਾ ਐਗਜ਼ੈਕਟਿਵਜ਼ ਵਾਈਸ ਪ੍ਰੈਜ਼ੀਡੈਂਟ ਨੌਰਮੈਂਡ ਮੌਰਿਨ ਤੇ ਐਸਐਨਸੀ ਲਾਵਾਲਿਨ ਇੰਟਰਨੈਸ਼ਨਲ ਇੰਕਾਰਪੋਰੇਸ਼ਨ ਦੇ ਸਾਬਕਾ ਵਾਈਸ ਪ੍ਰੈਜ਼ੀਡੈਂਟ ਕਮਲ ਫਰਾਂਸਿਜ਼, ਦੱਸੇ ਹਨ। ਇਨ੍ਹਾਂ ਦੋਵਾਂ ਨੂੰ ਜਾਅਲਸਾਜ਼ੀ, ਜਾਅਲਸਾਜ਼ੀ ਕਰਨ ਲਈ ਸਾਜਿ਼ਸ਼ ਰਚਣ, ਫਰੌਡ ਕਰਨ, ਫਰੌਡ ਕਰਨ ਦੀ ਸਾਜਿ਼ਸ਼ ਰਚਨ, ਸਰਕਾਰ ਖਿਲਾਫ ਫਰੌਡ ਕਰਨ ਤੇ ਸਰਕਾਰ ਖਿਲਾਫ ਫਰੌਡ ਦੀ ਸਾਜਿ਼ਸ਼ ਕਰਨ ਲਈ ਚਾਰਜ ਕੀਤਾ ਗਿਆ ਹੈ।
ਇਨ੍ਹਾਂ ਦੋਵਾਂ ਸਾਬਕਾ ਐਗਜ਼ੈਕਟਿਵਸ ਨੂੰ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਨੂੰ 27 ਸਤੰਬਰ ਨੂੰ ਮਾਂਟਰੀਅਲ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤੇ ਉਨ੍ਹਾਂ ਦੇ ਨਾਲ ਐਸਐਨਸੀ ਲਾਵਾਲਿਨ ਤੇ ਐਸਐਨਸੀ ਲਾਵਾਲਿਨ ਇੰਟਰਨੈਸ਼ਨਲ ਦੇ ਨੁਮਾਇੰਦੇ ਵੀ ਹੋਣਗੇ।
ਇਸ ਤੋਂ ਪਹਿਲਾਂ ਐਸਐਨਸੀ-ਲਾਵਾਲਿਨ ਨੂੰ ਲਿਬੀਆ ਵਿੱਚ ਕੀਤੇ ਗਏ ਕੰਮ ਬਦਲੇ ਰਿਸ਼ਵਤ ਦੇਣ ਦੇ ਮਾਮਲੇ ਵਿੱਚ ਚਾਰਜ ਕੀਤਾ ਗਿਆ ਸੀ। 2019 ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਤਤਕਾਲੀ ਅਟਾਰਨੀ ਜਨਰਲ ਜੋਡੀ ਵਿਲਸਨ ਰੇਅਬੋਲਡ ਦਰਮਿਆਨ ਝਗੜੇ ਦਾ ਗੜ੍ਹ ਦੀ ਇਹੋ ਮਾਮਲਾ ਬਣਿਆ ਸੀ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ