Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਤੁਰਕੀ ਨੇ ਕਸ਼ਮੀਰ ਦਾ ਮੁੱਦਾ ਯੂ ਐੱਨ ਓ ਵਿੱਚ ਮੁੜ ਕੇ ਉਠਾਇਆ

September 24, 2021 02:28 AM

ਯੂ ਐੱਨ ਓ, 23 ਸਤੰਬਰ (ਪੋਸਟ ਬਿਊਰੋ)- ਤੁਰਕੀ ਦੇ ਰਾਸ਼ਟਰਪਤੀ ਰਿਸਿਪ ਤਈਅਪ ਅਰਦੋਗਾਂ ਨੇ ਯੂ ਐੱਨ ਓਦੇ ਆਮ ਇਜਲਾਸ ਦੇ ਇੱਕ ਉਚ ਪੱਧਰੀ ਸੈਸ਼ਨ ਵਿੱਚ ਦੁਨੀਆ ਭਰ ਦੇ ਆਗੂਆਂ ਸਾਹਮਣੇ ਆਪਣੇ ਸੰਬੋਧਨ ਵਿੱਚ ਇੱਕ ਵਾਰ ਫਿਰ ਕਸ਼ਮੀਰ ਦਾ ਮੁੱਦਾ ਉਠਾਇਆ ਹੈ। ਪਿਛਲੇ ਸਾਲ ਵੀ ਉਨ੍ਹਾਂ ਆਮ ਚਰਚਾ ਲਈ ਆਪਣੇ ਪਹਿਲਾਂ ਤੋਂ ਰਿਕਾਰਡ ਕੀਤੇ ਗਏ ਵੀਡੀਓ ਬਿਆਨ ਵਿੱਚ ਜੰਮੂ ਕਸ਼ਮੀਰ ਦਾ ਜ਼ਿਕਰ ਕੀਤਾ ਸੀ। ਭਾਰਤ ਨੇ ਉਸ ਵੇਲੇ ਇਸ ਨੂੰ ‘ਪੂਰੀ ਤਰ੍ਹਾਂ ਨਕਾਰ’ ਦਿੱਤਾ ਅਤੇ ਕਿਹਾ ਸੀ ਕਿ ਤੁਰਕੀ ਦੀ ਟਿੱਪਣੀ ਸਵੀਕਾਰਨ ਯੋਗ ਨਹੀਂ।
ਉਸ ਵਕਤ ਭਾਰਤ ਨੇ ਕਿਹਾ ਸੀ ਕਿ ਤੁਰਕੀ ਨੂੰ ਦੂਜੇ ਦੇਸ਼ਾਂ ਦੀ ਖੁਦਮੁਖਤਿਆਰੀ ਦਾ ਸਨਮਾਨ ਕਰਨਾ ਚਾਹੀਦਾ ਤੇ ਆਪਣੀਆਂ ਨੀਤੀਆਂ ਉਤੇ ਗਹਿਰਾਈ ਨਾਲ ਵਿਚਾਰ ਕਰਨਾ ਚਾਹੀਦਾ ਹੈ। ਤੁਰਕੀ ਦੇ ਰਾਸ਼ਟਰਪਤੀ ਨੇ ਕਿਹਾ, ‘74 ਸਾਲਾਂ ਤੋਂ ਉਨ੍ਹਾਂ ਦਾ ਕਸ਼ਮੀਰ ਬਾਰੇ ਰੁਖ ਉਹੀ ਹੈ, ਉਹ ਮੁੱਦੇ ਦਾ ਹੱਲ ਚਾਹੁੰਦੇ ਹਨ। ਇਹ ਧਿਰਾਂ ਵਿਚਾਲੇ ਗੱਲਬਾਤ ਰਾਹੀਂ ਅਤੇ ਯੂ ਐੱਨ ਓ ਮਤਿਆਂ ਦੇ ਘੇਰੇ ਵਿੱਚ ਹੱਲ ਹੋ ਸਕਦਾ ਹੈ।' ਪਾਕਿਸਤਾਨ ਦੇ ਨੇੜਲੇ ਸਹਿਯੋਗੀ ਤੁਰਕੀ ਦੇ ਰਾਸ਼ਟਰਪਤੀ ਉਚ ਪੱਧਰੀ ਆਮ ਚਰਚਾ ਵਿੱਚ ਆਪਣੇ ਸੰਬੋਧਨ ਵਿੱਚ ਵਾਰ-ਵਾਰ ਕਸ਼ਮੀਰ ਦਾ ਮੁੱਦਾ ਉਠਾਉਂਦੇ ਰਹਿੰਦੇ ਹਨ। ਉਨ੍ਹਾਂ ਪਿਛਲੇ ਸਾਲ ਪਾਕਿਸਤਾਨ ਦੀ ਆਪਣੀ ਯਾਤਰਾ ਦੌਰਾਨ ਵੀ ਕਸ਼ਮੀਰ ਦਾ ਮੁੱਦਾ ਚੁੱਕਿਆ ਸੀ। ਓਦੋਂ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਅਰਦੋਗਾਂ ਦੀ ਟਿੱਪਣੀ ਨਾ ਇਤਿਹਾਸ ਦੀ ਸਮਝ ਤੇ ਨਾ ਕੂਟਨੀਤੀ ਦੇ ਸੰਚਾਲਨ ਨੂੰ ਦਰਸਾਉਂਦੀ ਹੈ। ਇਸ ਦਾ ਤੁਰਕੀ ਦੇ ਭਾਰਤ ਨਾਲ ਸੰਬੰਧਾਂ ਉਤੇ ਡੂੰਘਾ ਅਸਰ ਪਏਗਾ।
ਤੁਰਕੀ ਦੇ ਰਾਸ਼ਟਰਪਤੀ ਰਿਸਿਪ ਤਈਅਪ ਅਰਦੋਗਾਂ ਨੇ ਆਪਣੇ ਸੰਬੋਧਨ ਦੌਰਾਨ ਸ਼ਿਨਜਿਆਂਗ ਵਿੱਚ ਚੀਨ ਦੇ ਘੱਟ-ਗਿਣਤੀ ਮੁਸਲਿਮ ਉਈਗਰਾਂ ਅਤੇ ਮਿਆਂਮਾਰ ਦੇ ਰੋਹਿੰਗਿਆ ਘੱਟਗਿਣਤੀਆਂ ਦਾ ਵੀ ਜ਼ਿਕਰ ਕੀਤਾ। ਅਰਦੋਗਾਂ ਨੇ ਕਿਹਾ ਕਿ ‘ਚੀਨ ਦੀ ਖੇਤਰੀ ਅਖੰਡਤਾ ਦੇ ਸੰਦਰਭ ਵਿੱਚ ਅਸੀਂ ਮੰਨਦੇ ਹਾਂ ਕਿ ਮੁਸਲਿਮ ਉਈਗਰ ਤੁਰਕਾਂ ਦੇ ਮੂਲ ਹੱਕਾਂ ਦੀ ਰਾਖੀ ਬਾਰੇ ਹੋਰ ਯਤਨਾਂ ਦੀ ਲੋੜ ਹੈ।' ਉਨ੍ਹਾਂ ਕਿਹਾ ਕਿ ‘ਅਸੀਂ ਰੋਹਿੰਗਿਆ ਮੁਸਲਮਾਨਾਂ ਦੀ ਉਨ੍ਹਾਂ ਦੀ ਜਨਮ ਭੂਮੀ ਵਿੱਚ ਸੁਰੱਖਿਅਤ, ਸਨਮਾਨਜਨਕ ਤੇ ਉਨ੍ਹਾਂ ਦੀ ਇੱਛਾ ਮੁਤਾਬਕ ਵਾਪਸੀ ਯਕੀਨੀ ਬਣਾਉਣ ਦਾ ਸਮਰਥਨ ਕਰਦੇ ਹਾਂ, ਜੋ ਕਿ ਬੰਗਲਾ ਦੇਸ਼ ਤੇ ਮਿਆਂਮਾਰ ਦੇ ਕੈਂਪਾਂ ਵਿੱਚ ਬੇਹੱਦ ਮਾੜੀਆਂ ਸਥਿਤੀਆਂ ਵਿੱਚ ਜਿਊ ਰਹੇ ਹਨ।'
ਪਾਕਿਸਤਾਨ ਦਾ ਦਾਅਵਾ ਹੈ ਕਿ ਨਿਊ ਯਾਰਕ ਵਿੱਚ ਯੂ ਐਨ ਆਮ ਸਭਾ ਤੋਂ ਇੱਕ ਪਾਸੇ ਸਾਰਕ ਮੈਂਬਰ ਮੁਲਕਾਂ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਰੱਦ ਹੋਣ ਪਿੱਛੇ ਉਸ ਦਾ ਹੱਥ ਨਹੀਂ ਹੈ। ਸਾਰਕ ਦੇ ਚੇਅਰਮੈਨ ਵਜੋਂ ਨੇਪਾਲ ਨੇ ਅਧਿਕਾਰਤ ਬਿਆਨ ਵਿੱਚ ਕਿਹਾ ਹੈ ਕਿ ਸਾਰਕ ਵਾਰਤਾ ‘ਮੈਂਬਰ ਮੁਲਕਾਂ ਵਿੱਚ ਸਹਿਮਤੀ ਦੀ ਘਾਟ’ ਕਰ ਕੇ ਰੱਦ ਕੀਤੀ ਹੈ। ਵਰਨਣ ਯੋਗ ਹੈ ਕਿ ਮੀਡੀਆ ਨੇ ਸੂਤਰਾਂ ਦੀ ਪਛਾਣ ਨਾ ਦੱਸਣ ਦੇ ਹਵਾਲੇ ਨਾਲ ਦਾਅਵਾ ਕੀਤਾ ਸੀ ਕਿ ਪਾਕਿਸਤਾਨ ਵੱਲੋਂ ਸਾਰਕ ਵਾਰਤਾ ਵਿੱਚ ਤਾਲਿਬਾਨ ਨੂੰ ਅਫਗਾਨਿਸਤਾਨ ਦੀ ਨੁਮਾਇੰਦਗੀ ਲਈ ਹਰੀ ਝੰਡੀ ਦਿੱਤੇ ਜਾਣ ਲਈ ਦਬਾਅ ਪਾਇਆ ਜਾ ਰਿਹਾ ਸੀ, ਜੋ ਬਹੁਤੇ ਮੈਂਬਰ ਮੁਲਕਾਂ ਨੂੰ ਸਵੀਕਾਰ ਨਹੀਂ ਸੀ। ਤਾਲਿਬਾਨ ਨੇ ਪਿੱਛੇ ਜਿਹੇ ਸੁਹੇਲ ਸ਼ਾਹੀਨ ਨੂੰ ਯੂ ਐਨ ਵਿੱਚ ਆਪਣਾ ਸਥਾਈ ਨੁਮਾਇੰਦਾ ਐਲਾਨਿਆ ਸੀ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਆਸਿਮ ਇਫਤਿਖਾਰ ਅਹਿਮਦ ਨੇ ਕਿਹਾ ਕਿ ਕੁਝ ਭਾਰਤੀ ਪੱਤਰਕਾਰਾਂ ਵੱਲੋਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਕੀਤਾ ਇਹ ਦਾਅਵਾ ਕਿ ਵਿਦੇਸ਼ ਮੰਤਰੀਆਂ ਦੀ ਤਜਵੀਜ਼ਤ ਗੈਰ ਰਸਮੀ ਸਾਰਕ ਵਾਰਤਾ ਪਾਕਿਸਤਾਨ ਕਰ ਕੇ ਰੱਦ ਹੋਈ ਹੈ, ‘ਬੇਬੁਨਿਆਦ ਤੇ ਭੁਲੇਖਾਪਾਊ’ ਹੈ।
ਅਮਰੀਕੀ ਵਿਦੇਸ਼ ਵਿਭਾਗ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਯੂ ਐਨ ਵਿੱਚ ਅਫਗਾਨਿਸਤਾਨ ਦੀ ਨੁਮਾਇੰਦਗੀ ਲਈ ਅਰਜ਼ੀ ਦਾਖਲ ਕੀਤੀ ਹੈ, ਪਰ ਇਸ ਅਮਲ ਦੇ ਪੂਰਾ ਹੋਣ ਨੂੰ ਸਮਾਂ ਲੱਗੇਗਾ ਅਤੇ ਇਸ ਦੇ ‘ਇਸ ਹਫਤੇ' ਤਕ ਪੂਰਾ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਚੇਤੇ ਰਹੇ ਕਿ ਭਾਰਤ ਨੇ ਨਾਲ 2016 ਵਿੱਚ ਇਸਲਾਮਾਬਾਦ ਵਿੱਚ ਹੋਣ ਵਾਲੀ ਸਾਰਕ ਵਾਰਤਾ ਦਾ ਬਾਈਕਾਟ ਕੀਤਾ ਸੀ। ਭਾਰਤ ਦੇ ਇਸ ਐਲਾਨ ਮਗਰੋਂ ਬੰਗਲਾ ਦੇਸ਼, ਅਫਗਾਨਿਸਤਾਨ ਤੇ ਭੂਟਾਨ ਨੇ ਵੀ ਖੁਦ ਨੂੰ ਵਾਰਤਾ ਤੋਂ ਲਾਂਭੇ ਕਰ ਲਿਆ ਸੀ। ਉਸ ਮੌਕੇ ਸਾਰਕ ਦੀ ਚੇਅਰਮੈਨੀ ਨੇਪਾਲ ਕੋਲ ਸੀ ਅਤੇ ਵਾਰਤਾ ਨਾ ਹੋਣ ਕਰ ਕੇ ਇਸਲਾਮਾਬਾਦ ਦਾ ਚੇਅਰਮੈਨੀ ਹਾਸਲ ਕਰਨ ਦਾ ਮੌਕਾ ਖੁੰਝ ਗਿਆ ਸੀ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ