Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਕਤਰ ਵੱਲੋਂ ਸੰਸਾਰ ਆਗੂਆਂ ਨੂੰ ਤਾਲਿਬਾਨ ਦਾ ਬਾਈਕਾਟ ਨਾ ਕਰਨ ਦੀ ਅਪੀਲ

September 24, 2021 02:32 AM

ਯੂ ਐੱਨ ਓ, 23 ਸਤੰਬਰ (ਪੋਸਟ ਬਿਊਰੋ)- ਅਮਰੀਕੀ ਫ਼ੌਜ ਦੀ ਵਾਪਸੀ ਦੌਰਾਨ ਅਫ਼ਗਾਨਿਸਤਾਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਕਤਰ ਦੇ ਸ਼ਾਹ ਨੇ ਯੂ ਐੱਨ ਓ ਵਿੱਚ ਇਕੱਠੇ ਹੋਏ ਸੰਸਾਰ ਆਗੂਆਂ ਨੂੰ ਤਾਲਿਬਾਨ ਸ਼ਾਸਕਾਂ ਤੋਂ ਮੂੰਹ ਨਾ ਮੋੜਨ ਦੀ ਅਪੀਲ ਕੀਤੀ ਹੈ। ਇਸ ਬਾਰੇਯੂ ਐੱਨ ਜਨਰਲ ਅਸੈਂਬਲੀ ਵਿੱਚ ਬੋਲਦਿਆਂ ਸ਼ੇਖ ਤਮੀਮ ਬਿਨ ਹਮਾਦ ਅਲ ਥਾਨੀ ਨੇ ‘ਤਾਲਿਬਾਨ ਨਾਲ ਗੱਲਬਾਤ ਜਾਰੀ' ਰੱਖਣ ਦੀ ਲੋੜ ਉਤੇ ਜ਼ੋਰ ਦਿੱਤਾ, ਕਿਉਂਕਿ ਬਾਈਕਾਟ ਨਾਲ ਸਿਰਫ ਧਰੁਵੀਕਰਨ ਹੋਵੇਗਾ, ਜਦਕਿ ਗੱਲਬਾਤ ਨਾਲ ਸਕਰਾਤਮਕ ਨਤੀਜੇ ਆ ਸਕਦੇ ਹਨ।
ਸ਼ੇਖ ਤਮੀਮ ਬਿਨ ਹਮਾਦ ਅਲ ਥਾਨੀਦੀ ਇਹ ਚਿਤਾਵਨੀ ਉਨ੍ਹਾਂ ਦੇਸ਼ਾਂ ਦੇ ਮੁਖੀੳਾਂ ਲਈ ਸੀ ਜੋ ਤਾਲਿਬਾਨ ਨਾਲ ਗੱਲਬਾਤ ਕਰਨ ਅਤੇ ਅਫ਼ਗਾਨਿਸਤਾਨ ਵਿੱਚ ਸੱਤਾ ਉਤੇ ਉਨ੍ਹਾਂ ਦੇ ਕਬਜ਼ੇ ਨੂੰ ਪਛਾਣ ਦੇਣ ਬਾਰੇ ਚਿੰਤਤ ਹਨ। ਤਾਲਿਬਾਨ ਦਾ ਕਹਿਣਾ ਹੈ ਕਿ ਉਹ ਅੰਤਰਰਾਸ਼ਟਰੀ ਭਾਈਚਾਰੇ ਤੋਂ ਮਾਨਤਾ ਚਾਹੁੰਦੇ ਹਨ। ਉਸ ਨੇ ਯੂ ਐੱਨ ਓ ਵਿੱਚ ਅਫ਼ਗਾਨਿਸਤਾਨ ਦੇ ਸਾਬਕਾ ਰਾਜਦੂਤ ਦੇ ਪਛਾਣ ਪੱਤਰ ਨੂੰ ਚੁਣੌਤੀ ਦਿੱਤੀ ਹੈ ਅਤੇ ਉਹ ਯੂ ਐੱਨ ਜਨਰਲ ਅਸੈਂਬਲੀ ਦੀ ਵਿਸ਼ਵ ਨੇਤਾਵਾਂ ਦੀ ਉਚ ਪੱਧਰੀ ਬੈਠਕ ਵਿੱਚ ਬੋਲਣ ਲਈ ਕਹਿ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਨੂੰ ਮਾਨਤਾ ਦੇਣਾ ਯੂ ਐੱਨ ਓ ਦੀ ਜ਼ਿੰਮੇਵਾਰੀ ਹੈ। ਸ਼ੇਖ ਤਮੀਮ ਨੇ ਕਿਹਾ,‘‘ਕਤਰ ਕਈ ਸਾਲ ਪਹਿਲਾਂ ਜਲਾਵਤਨੀ ਕੱਟ ਰਹੇ ਤਾਲਿਬਾਨ ਦੀ ਰਾਜਨੀਤਕ ਲੀਡਰਸ਼ਿਪ ਦੀ ਮੇਜ਼ਬਾਨੀ ਕਰਨ ਲਈ ਤਿਆਰ ਹੋ ਗਿਆ ਸੀ ਕਿਉਂਕਿ ਉਸ ਨੂੰ ਵਿਸ਼ਵਾਸ ਸੀ ਕਿ ਯੁੱਧ ਨਾਲ ਕੋਈ ਹੱਲ ਨਹੀਂ ਨਿਕਲਦਾ ਅਤੇ ਅਖੀਰ ਗੱਲਬਾਤ ਹੀ ਹੋਵੇਗੀ।''
ਵਰਨਣ ਯੋਗ ਹੈ ਕਿ ਕਤਰ, ਅਮਰੀਕਾ ਦਾ ਕਰੀਬੀ ਸਹਿਯੋਗੀ ਹੈ ਅਤੇ ਪੱਛਮੀ ਏਸ਼ੀਆ ਵਿੱਚ ਅਮਰੀਕਾ ਦਾ ਸਭ ਤੋਂ ਵੱਡਾ ਮਿਲਟਰੀ ਅੱਡਾ ਕਤਰ ਵਿੱਚ ਹੀ ਹੈ, ਪਰ ਇਸ ਛੋਟੇ ਜਿਹੇ ਖਾੜੀ ਅਰਬ ਦੇਸ਼ ਦੇ ਤਾਲਿਬਾਨ ਨਾਲ ਵੀ ਸੰਬੰਧ ਹਨ। ਆਪਣੀ ਵਿਸ਼ੇਸ਼ ਭੂਮਿਕਾ ਕਾਰਨ ਕਤਰ ਨੇ ਅਫ਼ਗਾਨਿਸਤਾਨ ਤੋਂ ਅਮਰੀਕੀ ਫ਼ੌਜ ਦੀ ਵਾਪਸੀ ਦੇ ਨੇੜੇ ਅਮਰੀਕਾ-ਤਾਲਿਬਾਨ ਵਾਰਤਾ ਦੀ ਮੇਜ਼ਬਾਨੀ ਕੀਤੀ ਅਤੇ ਕਾਬੁਲ ਵਿੱਚੋਂ ਲੋਕਾਂ ਨੂੰ ਕੱਢਣ ਵਿੱਚ ਮਦਦ ਕੀਤੀ। ਸ਼ੇਖ ਤਮੀਮ (41) ਨੇ ਕੱਲ੍ਹ ਅਫ਼ਗਾਨਿਸਤਾਨ ਦੇ ਬਾਹਰ ਰਾਜਨੀਤਕ ਵਿਵਸਥਾ ਲਾਗੂ ਕਰਨ ਲਈ ਉਸ ਦੇਸ਼ ਵਿੱਚ ਪਿੱਛਲੀਆਂ ਗਲਤੀਆਂ ਨੂੰ ਦੁਹਰਾਉਣ ਵਿਰੁੱਧ ਚਿਤਾਵਨੀ ਦਿੱਤੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ