Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪੈਪਸੂ ਟਰਾਂਸਪੋਰਟ ਦੀਆਂ ਬੱਸਾਂ ਤੋਂ ਅਮਰਿੰਦਰ ਵਾਲੇ ਪੋਸਟਰ ਹਟਾਏ ਜਾਣ ਲੱਗ ਪਏ

September 24, 2021 02:40 AM

ਚੰਡੀਗੜ੍ਹ, 23 ਸਤੰਬਰ (ਪੋਸਟ ਬਿਊਰੋ)- ਪੰਜਾਬ ਸਰਕਾਰ ਨੇ ਸਰਕਾਰੀ ਬੱਸਾਂ ਉੱਤੇ ਸਾਬਕਾ ਮੁੱਖ ਮੰਤਰੀਕੈਪਟਨ ਅਮਰਿੰਦਰ ਸਿੰਘ ਦੇ ਚਿਹਰੇ ਵਾਲੇ ਬੋਰਡਾਂ ਨੂੰ ਹਟਾਉਣ ਲਈ ਮੁਹਿੰਮ ਵਿੱਢ ਦਿੱਤੀ ਹੈ। ਪਹਿਲੇ ਪੜਾਅ ਵਿੱਚ ਪੀ ਆਰ ਟੀ ਸੀ (ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ) ਦੀਆਂ ਕਰੀਬ ਇੱਕ ਹਜ਼ਾਰ ਸਰਕਾਰੀ ਬੱਸਾਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਵਾਲੇ ਪੋਸਟਰ ਹਟਾਏ ਗਏ ਹਨ। ਦੂਜੇ ਪੜਾਅ ਹੇਠ ਪੰਜਾਬ ਰੋਡਵੇਜ਼ ਦੀਆਂ ਬੱਸਾਂ ਤੋਂ ਪੋਸਟਰ ਹਟਾਏ ਜਾਣੇ ਹਨ। ਇਸੇ ਤਰ੍ਹਾਂ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀ ਜਾਇਦਾਦ ਉੱਤੇ ਲੱਗੇ ਸਰਕਾਰੀ ਫਲੈਕਸਾਂ ਵਿੱਚੋਂ ਵੀ ਅਮਰਿੰਦਰ ਸਿੰਘ ਦੀ ਤਸਵੀਰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।
ਇਸ ਸੰਬੰਧ ਵਿੱਚ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੇ ਪੀ ਆਰ ਟੀ ਸੀ ਨੂੰ 20 ਸਤੰਬਰ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਸੀ ਕਿ ਪੈਪਸੂ ਦੀਆਂ ਬੱਸਾਂ ਉੱਤੇਲੱਗੇ ਕੈਪਟਨ ਅਮਰਿੰਦਰ ਸਿੰਘ ਬਾਲੇ ਪ੍ਰਚਾਰ ਬੋਰਡਾਂ ਨੂੰ ਹਟਾ ਦਿੱਤਾ ਜਾਵੇ। ਇਨ੍ਹਾਂ ਦੇ ਮਿਲਣ ਮਗਰੋਂ ਪੀ ਆਰ ਟੀ ਸੀ ਨੇ ਪ੍ਰਾਈਵੇਟ ਕੰਪਨੀ ਮੈਸਰਜ਼ ਪ੍ਰੋਐਕਟਿਵ ਇਨ ਐਂਡ ਆਊਟ ਐਡਵਾਰਟਾਈਜ਼ਿੰਗ ਪ੍ਰਾਈਵੇਟ ਲਿਮਟਿਡ ਨੂੰ ਹੁਕਮ ਜਾਰੀ ਕੀਤੇ ਹਨ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਵਾਲੇ ਪੋਸਟਰ ਬਿਨਾਂ ਦੇਰੀ ਤੋਂ ਹਟਾ ਦਿੱਤੇ ਜਾਣ। ਪਾਰਲੀਮੈਂਟ ਮੈਂਬਰ ਪਰਨੀਤ ਕੌਰ ਦੇ ਨੇੜਲੇ ਸਹਿਯੋਗੀ ਕੇ ਕੇ ਸ਼ਰਮਾ ਇਸ ਵੇਲੇ ਪੀ ਆਰ ਟੀ ਸੀ ਦੇ ਚੇਅਰਮੈਨ ਹਨ, ਪਰ ਇਸ ਬਾਰੇ ਪੀ ਆਰ ਓ ਦੇ ਹੁਕਮਾਂ ਦੇ ਬਾਅਦ ਪ੍ਰਾਈਵੇਟ ਕੰਪਨੀ ਨੇ ਹੱਥੋ-ਹੱਥ ਅਮਰਿੰਦਰ ਸਿੰਘ ਦੇ ਚਿਹਰੇ ਵਾਲੇ ਪੋਸਟਰ ਹਟਾ ਦਿੱਤੇ ਹਨ। ਇੱਕ ਅਧਿਕਾਰੀ ਨੇ ਇਸ ਪੂਰੇ ਅਮਲ ਉੱਤੇ ਚੁਟਕੀ ਲੈਂਦਿਆਂ ਕਿਹਾ ਕਿ ‘‘ਏਨੀ ਜਲਦੀ ਤਾਂ ਬਾਦਲ ਦੇ ਚਿਹਰੇ ਵਾਲੇ ਪੋਸਟਰ ਵੀ ਨਹੀਂ ਹਟਾਏ ਗਏ ਸਨ, ਜਿੰਨੀ ਫੁਰਤੀ ਇਸ ਵਾਰੀ ਦਿਖਾਈ ਗਈ ਹੈ।'' ਇਸ ਤੋਂ ਹਰ ਕੋਈ ਹੈਰਾਨ ਹੈ।
ਵਰਨਣ ਯੋਗ ਹੈ ਕਿ ਪੀ ਆਰ ਟੀ ਸੀ ਵੱਲੋਂ ਇਨ੍ਹਾਂ ਸਰਕਾਰੀ ਬੱਸਾਂ ਉੱਤੇ ਇਸ਼ਤਿਹਾਰੀ ਪੋਸਟਰ ਲਾਉਣ ਦਾ ਠੇਕਾ ਪ੍ਰਾਈਵੇਟ ਕੰਪਨੀ ਨੂੰ ਦਿੱਤਾ ਹੋਇਆ ਹੈ ਤੇ ਇਨ੍ਹਾਂ ਬੱਸਾਂ ਉੱਤੇ ਸਰਕਾਰੀ ਸਕੀਮਾਂ ਦੀ ਮਸ਼ਹੂਰੀ ਵਾਲੇ ਪੋਸਟਰ ਲੱਗੇ ਸਨ। ਦੂਸਰੇ ਪਾਸੇ ਪੰਜਾਬ ਰੋਡਵੇਜ਼ ਕੋਲ 1500 ਦੇ ਕਰੀਬ ਬੱਸਾਂ ਉੱਤੇ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਵਾਲੇ ਮਸ਼ਹੂਰੀ ਪੋਸਟਰ ਲੱਗੇ ਹਨ। ਪਤਾ ਲੱਗਾ ਹੈ ਕਿ ਸਰਕਾਰ ਨੇੇ ਅਜੇ ਪੰਜਾਬ ਰੋਡਵੇਜ਼ ਨੂੰ ਅਜਿਹੇ ਹੁਕਮ ਨਹੀਂ ਦਿੱਤੇ। ਅਗਲੇ ਪੜਾਅ ਵਿੱਚ ਵੱਡੇ ਸ਼ਹਿਰਾਂ ਵਿੱਚ ਨਗਰ ਨਿਗਮ ਦੇ ਫਲੈਕਸਾਂ ਵਾਲੀ ਜਗ੍ਹਾ ਤੋਂ ਅਮਰਿੰਦਰ ਸਿੰਘ ਦੀ ਤਸਵੀਰ ਹਟਾਈ ਜਾਣੀ ਅਤੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਤਸਵੀਰ ਵਾਲੇ ਹੋਰਡਿੰਗ, ਫਲੈਕਸ ਤੇ ਹੋਰ ਮਸ਼ਹੂਰੀ ਵਾਲੇ ਪੋਸਟਰ ਨਜ਼ਰ ਆਉਣਗੇ। ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਜ਼ਿਲ੍ਹਿਆਂ ਵਿੱਚ ਸਰਕਾਰੀ ਸਕੀਮਾਂ ਵਾਲੇ ਵੱਡੇ ਫਲੈਕਸ ਲਾਏ ਗਏ, ਜਿਨ੍ਹਾਂ ਤੋਂ ਅਮਰਿੰਦਰ ਸਿੰਘ ਦੀ ਤਸਵੀਰ ਹਟਾਈ ਜਾਵੇਗੀ। ਪਤਾ ਲੱਗਾ ਹੈ ਕਿ ਮਹਿਕਮੇ ਵੱਲੋਂ ਪੰਜਾਬ ਭਰ ਵਿੱਚ ਮੁਹਿੰਮ ਵਿੱਢੀ ਜਾਣੀ ਹੈ, ਜਿਸ ਦੇ ਤਹਿਤ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਤਸਵੀਰ ਲਗਾਈ ਜਾਣੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ