Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਨਵਜੋਤ ਸਿੰਘ ਸਿੱਧੂ ਨੂੰ ਝਟਕਾ ਦੂਸਰੇ ਸਲਾਹਕਾਰ ਪਿਆਰਾ ਲਾਲ ਗਰਗ ਵੱਲੋਂ ਵੀ ਅਸਤੀਫ਼ਾ

September 24, 2021 09:01 AM

* ਇੱਕ ਸਲਾਹਕਾਰ ਮਾਲਵਿੰਦਰ ਮਾਲੀ ਪਹਿਲਾਂ ਹੀ ਛੱਡ ਚੁੱਕੈ

ਚੰਡੀਗੜ੍ਹ, 23 ਸਤੰਬਰ, (ਪੋਸਟ ਬਿਊਰੋ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਤੇ ਫਰੀਦਕੋਟ ਦੀ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਡਾ. ਪਿਆਰਾ ਲਾਲ ਗਰਗ ਨੇ ਖ਼ੁਦ ਨੂੰ ਨਵਜੋਤ ਸਿੰਘ ਸਿੱਧੂ ਦਾ ਸਲਾਹਕਾਰ ਲਾਏ ਜਾਣ ਦੀ ਸਹਿਮਤੀ ਵਾਪਸ ਲੈ ਲਈ ਹੈ। ਇਸ ਤੋਂ ਪਹਿਲਾਂ ਵਿਵਾਦਿਤ ਟਿੱਪਣੀ ਕਾਰਨ ਨਵਜੋਤ ਸਿੰਘ ਸਿੱਧੂ ਦੇ ਦੂਸਰੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਇਹ ਅਹੁਦਾ ਛੱਡ ਚੁੱਕੇ ਹਨ।
ਡਾ. ਪਿਆਰੇ ਲਾਲ ਗਰਗ ਪ੍ਰਸਿੱਧ ਸਰਜਨ ਅਤੇ ਸਿੱਖਿਆ ਮਾਹਰ ਹਨ। ਉਨ੍ਹਾਂ ਨੇ ਆਪਣੇ ਫ਼ੈਸਲੇ ਤੋਂ ਨਵਜੋਤ ਸਿੰਘਸਿੱਧੂਨੂੰ ਜਾਣੂ ਕਰਵਾ ਦਿੱਤਾ ਹੈ। ਡਾ: ਗਰਗ ਦੇ ਨੇੜਲਿਆਂ ਨੇ ਦੱਸਿਆ ਕਿ ਉਨ੍ਹਾਂ ਨੇ ਚਿੱਠੀਲਿਖ ਕੇ ਕਿਹਾ ਹੈ ਕਿ ਨਵਜੋਤ ਸਿੰਘਸਿੱਧੂ ਪੰਜਾਬ ਕਾਂਗਰਸ ਵਿੱਚ ਨਵੇਂ ਵਿਚਾਰ ਲਿਆਉਣ ਵਾਲੇ ਵਿਅਕਤੀ ਹਨ, ਪਰ ਉਨ੍ਹਾਂ ਵਿਰੁੱਧ ਗਲਤ ਖ਼ਬਰਾਂ ਫੈਲਾ ਕੇ ਉਨ੍ਹਾਂ ਨੂੰ ਦੇਸ਼ ਤੋਂ ਬਾਹਰ ਕੱਢਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਡਾ: ਗਰਗ ਨੇ ਕਿਹਾ ਕਿ ਅਜਿਹੇ ਲੋਕ ਸਿੱਧੂ ਦੇ ਬਹਾਨੇ ਉਨ੍ਹਾਂ ਦੀ ਆਵਾਜ਼ ਵੀ ਦਬਾਉਣਲੱਗੇ ਹੋਏ ਹਨ, ਇਸ ਲਈ ਉਨ੍ਹਾਂ ਨੇ ਜੋ ਸਲਾਹਕਾਰ ਬਣਨ ਦੀ ਸਹਿਮਤੀ ਦਿੱਤੀ ਸੀ, ਉਹ ਵਾਪਸ ਲੈ ਰਹੇ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਨਵਜੋਤ ਸਿੰਘ ਸਿੱਧੂ ਆਪਣੀਆਂ ਗੰਭੀਰ ਯੋਜਨਾਵਾਂ ਉੱਤੇ ਅਮਲ ਕਰਨਦੇ ਲਈ ਕਾਮਯਾਬ ਹੋਣਗੇ। ਪੰਜਾਬ ਦੇ ਹਿੱਤਾਂ, ਮਜ਼ਬੂਤ ਫੈਡਰਲਿਜ਼ਮ ਤੇ ਬਰਾਬਰੀ ਲਈ ਲੰਮੇ ਸਮੇਂ ਤੋਂ ਆਵਾਜ਼ ਉਠਾਉਂਦੇ ਆ ਰਹੇ ਡਾ: ਗਰਗ ਨੇ ਕਿਹਾ ਕਿ ਉਹ ਇਨ੍ਹਾਂ ਮੁੱਦਿਆਂ ਉੱਤੇ ਬੋਲਣਾ ਬੰਦ ਨਹੀਂ ਕਰਨਗੇ।
ਵਰਨਣ ਯੋਗ ਹੈ ਕਿ ਮਾਲਵਿੰਦਰ ਸਿੰਘ ਮਾਲੀ ਅਤੇ ਡਾ: ਪਿਆਰਾ ਲਾਲ ਗਰਗ ਕੁਝ ਵਿਵਾਦਿਤ ਟਿੱਪਣੀਆਂ ਦੇ ਕਾਰਨ ਵਿਰੋਧੀਆਂ ਦੇ ਨਿਸ਼ਾਨੇ ਉੱਤੇ ਸਨ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਨੂੰ ਤਲਬ ਕਰਨਾ ਪਿਆ ਸੀ। ਮਾਲਵਿੰਦਰ ਸਿੰਘ ਮਾਲੀ ਪਹਿਲਾਂ ਹੀ ਅਹੁਦਾ ਛੱਡ ਚੁੱਕੇ ਹਨ, ਅੱਜ ਪਿਆਰਾ ਲਾਲ ਗਰਗ ਨੇ ਵੀ ਅਹੁਦਾ ਛੱਡ ਦਿੱਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ