Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਪੰਜਾਬ ਦੀ ਚੀਫ ਸੈਕਟਰੀ ਵਿੰਨੀ ਮਹਾਜਨ ਨੂੰ ਹਟਾ ਕੇ ਅਨਿਰੁੱਧ ਤਿਵਾੜੀ ਨੂੰ ਜਿ਼ੰਮਾ ਸੌਂਪਿਆ

September 24, 2021 09:02 AM

* ਅਤੁਲ ਨੰਦਾ ਦੀ ਥਾਂ ਦੀਪਿੰਦਰ ਪਟਵਾਲੀਆ ਐਡਵੋਕੇਟ ਜਨਰਲ ਬਣਾਏ
* ਵਰੁਣ ਰੂਜਮ ਡਿਪਟੀਮੁੱਖ ਮੰਤਰੀ ਦੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਬਣੇ

ਚੰਡੀਗੜ੍ਹ, 23 ਸਤੰਬਰ, (ਪੋਸਟ ਬਿਊਰੋ)- ਪੰਜਾਬ ਸਰਕਾਰ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਸ਼ੁਰੂ ਕਰ ਦਿੱਤਾ ਹੈ ਅਤੇ ਵਾਰੀ-ਵਾਰੀ ਕਈ ਅਫਸਰ ਬਦਲੇ ਜਾ ਰਹੇ ਹਨ।
ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਨਵੀਂਆਂ ਨਿਯੁਕਤੀਆਂ ਕਰਨ ਦੀ ਸ਼ੁਰੂਆਤ ਵਜੋਂ ਅੱਜ ਪੰਜਾਬ ਦੇ ਚੀਫਸੈਕਟਰੀ ਦੇ ਅਹੁਦੇ ਤੋਂ ਸ੍ਰੀਮਤੀ ਵਿੰਨੀ ਮਹਾਜਨ ਨੂੰ ਹਟਾ ਕੇ ਉਨ੍ਹਾਂ ਦੀ ਥਾਂ ਅਨਿਰੁੱਧ ਤਿਵਾੜੀ ਦੀ ਨਿਯੁਕਤੀ ਕਰ ਦਿੱਤੀ ਗਈ ਹੈ।ਅਨਿਰੁੱਧ ਤਿਵਾੜੀ ਨੇ ਅੱਜ ਚੀਫਸੈਕਟਰੀ ਦਫ਼ਤਰ ਪੁੱਜ ਕੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਹਟਾਈ ਗਈ ਵਿੰਨੀ ਮਹਾਜਨ ਹਾਜ਼ਰ ਨਹੀਂ ਸਨ, ਪਰ ਉਹ ਉਨ੍ਹਾਂ ਤੋਂ ਕੁਝ ਸਮਾਂ ਬਾਅਦ ਦਫ਼ਤਰ ਪਹੁੰਚ ਗਏ ਸਨ।
ਵਰਨਣ ਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਅਨਿਰੁੱਧ ਤਿਵਾੜੀ ਨੂੰ ਵਿੰਨੀ ਮਹਾਜਨ ਦੀ ਥਾਂ ਲਾਏ ਜਾਣ ਵਾਲੇ ਪੱਤਰ ਵਿੱਚ ਵਿੰਨੀ ਮਹਾਜਨ ਦੀ ਅਗਲੀ ਨਿਯੁਕਤੀ ਦੇ ਹੁਕਮ ਬਾਅਦ ਵਿੱਚ ਕਰਨ ਬਾਰੇ ਕਿਹਾ ਗਿਆ ਹੈ।ਵਿੰਨੀ ਮਹਾਜਨ ਇਸ ਅਹੁਦੇ ਉੱਤੇ ਆਉਣ ਤੋਂ ਪਹਿਲਾਂ ਐਡੀਸ਼ਨਲ ਚੀਫ਼ ਸੈਕਟਰੀਹੁੰਦੇ ਸਨ।ਸਾਲ 1990 ਬੈਚ ਦੇ ਆਈਏਐਸ ਅਫਸਰ ਅਨਿਰੁੱਧ ਤਿਵਾੜੀ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵਿੱਚ ਕਈ ਅਹਿਮ ਅਹੁਦਿਆਂ ਉੱਤੇ ਰਹਿ ਚੁੱਕੇ ਹਨ।
ਪੰਜਾਬ ਸਰਕਾਰ ਨੇ ਅੱਜ ਇੱਕ ਕੁਝ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਨਵੀਂਆਂ ਨਿਯੁਕਤੀਆਂ ਵੀ ਕੀਤੀਆਂ ਹਨ ਤੇ ਇਸ ਦੌਰਾਨ ਸੀਨੀਅਰ ਆਈਏ ਐਸ ਅਫਸਰ ਵਰੁਣ ਰੂਜਮ ਨੂੰ ਡਿਪਟੀਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਨਿਯੁਕਤ ਕਰ ਦਿੱਤਾ ਗਿਆ ਹੈ। ਬਾਕੀ ਨਿਯੁਕਤੀਆਂ ਜਲਦੀ ਹੋਣ ਦੀ ਸੰਭਾਵਨਾ ਹੈ।
ਦੂਸਰੇ ਪਾਸੇ ਦੀਪਿੰਦਰ ਪਟਵਾਲੀਆ ਨੂੰ ਪੰਜਾਬ ਸਰਕਾਰ ਦੇ ਨਵੇਂ ਐਡਵੋਕੇਟ ਜਨਰਲ ਲਾਇਆ ਗਿਆ ਹੈ। ਵਰਨਣ ਯੋਗ ਹੈ ਕਿ ਪਿਛਲੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਲਗਭਗ ਹਰ ਮਾਮਲੇ ਵਿੱਚ ਨੁਕਤਾਚੀਨੀ ਹੁੰਦੀ ਸੀ ਤੇ ਕਾਂਗਰਸ ਪਾਰਟੀ ਦੇ ਆਪਣੇ ਕਈ ਮੰਤਰੀਆਂ ਤੇ ਵਿਧਾਇਕਾਂ ਦਾ ਸਾਫ ਕਹਿਣਾ ਸੀ ਕਿ ਉਹ ਸਰਕਾਰ ਦੇ ਕੇਸਾਂ ਦੀ ਪੈਰਵੀ ਪੂਰੀ ਮਿਹਨਤ ਨਾਲ ਨਹੀਂ ਕਰਦੇ ਅਤੇ ਇੱਕ ਪਿੱਛੋਂ ਦੂਸਰਾ ਕੇਸ ਲਗਾਤਾਰ ਹਾਰਦੇ ਜਾਂਦੇ ਹਨ। ਜਿਸ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦਿੱਤਾ ਸੀ, ਉਨ੍ਹਾਂ ਦੇ ਭਰੋਸੇਮੰਦ ਗਿਣੇ ਜਾਂਦੇ ਅਤੁਲ ਨੰਦਾ ਵੀ ਓਸੇ ਦਿਨ ਅਸਤੀਫਾ ਦੇ ਗਏ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ