Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਹਾਈ ਕਮਾਨ ਦੀ ਸਲਾਹ ਉੱਤੇ ਚੰਨੀ ਨੇ ਕੈਪਟਨ ਹਮਾਇਤੀ ਆਗੂ ਵੀ ਆਪਣੇ ਨਾਲ ਜੋੜੇ

September 26, 2021 03:14 AM

ਚੰਡੀਗੜ੍ਹ, 25 ਸਤੰਬਰ (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਹਾਈ ਕਮਾਨ ਦੀ ਸਲਾਹ ਉੱਤੇਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹਮਾਇਤੀ ਕਈ ਆਗੂਆਂ ਨੂੰ ਬੀਤੇ ਦਿਨੀਂ ਆਪਣੇ ਨਾਲ ਜੋੜ ਲਿਆ ਹੈ। ਪਿਛਲੇ ਦਿਨੀਂ ਚੰਨੀ ਨੇ ਲਗਾਤਾਰ ਕੈਪਟਨ ਪੱਖੀ ਆਗੂਆਂ ਦੇ ਘਰੀਂ ਜਾ ਕੇ ਉਨ੍ਹਾਂ ਦਾ ਮਨ ਜਿੱਤਣ ਦੀ ਕੋਸ਼ਿਸ਼ ਕੀਤੀ ਹੈ ਅਤੇ ਇਸ ਅਧੀਨ ਉਹ ਸਭ ਤੋਂ ਪਹਿਲਾਂ ਆਪਣੀ ਅੰਮਿ੍ਰਤਸਰ ਫੇਰੀ ਦੇ ਦੌਰਾਨ ਪਾਰਲੀਮੈਂਟ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਰਾਜ ਕੁਮਾਰ ਵੇਰਕਾ ਦੇ ਘਰਾਂ ਵਿੱਚ ਗਏ ਸਨ।
ਇਹੀ ਨਹੀਂ, ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਦੇਪਾਰਲੀਮੈਂਟ ਮੈਂਬਰਾਂ ਜਸਬੀਰ ਸਿੰਘ ਡਿੰਪਾ, ਚੌਧਰੀ ਸੰਤੋਖ ਸਿੰਘ ਅਤੇ ਕਈ ਵਿਧਾਇਕਾਂ ਨੂੰ ਵੀ ਨਾਲ ਲੈ ਕੇ ਚੱਲਣਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਹਾਈ ਕਮਾਨ ਨੇ ਇਹ ਨਿਰਦੇਸ਼ ਇਸ ਲਈ ਦਿੱਤੇ ਸਨ ਤਾਂ ਕਿ ਧੜੇਬੰਦੀ ਨੂੰ ਖਤਮ ਕੀਤਾ ਜਾ ਸਕੇ। ਕੈਪਟਨ ਨੇ ਵੀ ਚੰਨੀ ਦੀ ਨਿਯੁਕਤੀ ਅਤੇ ਉਨ੍ਹਾਂ ਵੱਲੋਂ ਚੁੱਕੇ ਕਦਮਾਂ ਦੀ ਲਗਾਤਾਰ ਸ਼ਲਾਘਾ ਸ਼ੁਰੂ ਕੀਤੀ ਅਤੇ ਇਹ ਪ੍ਰਭਾਵ ਦਿੱਤਾ ਹੈ ਕਿ ਉਨ੍ਹਾਂ ਦਾ ਵਿਵਾਦ ਸਿਰਫ਼ ਨਵਜੋਤ ਸਿੰਘ ਸਿੱਧੂ ਦੇ ਨਾਲ ਹੈ, ਚੰਨੀ ਨਾਲ ਉਨ੍ਹਾਂ ਦੇ ਸਬੰਧ ਚੰਗੇ ਹੀ ਹਨ। ਕਾਂਗਰਸੀਆਂ ਦਾ ਮੰਨਣਾ ਹੈ ਕਿ ਇਹ ਕਦਮ ਚੰਨੀ ਨੇ ਇਸ ਲਈ ਚੁੱਕੇ ਹਨ ਕਿ ਪਾਰਟੀ ਵਿੱਚਹੋਰ ਨਵਾਂ ਧੜਾ ਨਾ ਬਣ ਸਕੇ। ਇਸੇ ਲਈ ਉਨ੍ਹਾ ਨੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਘਰ ਜਾ ਕੇ ਉਨ੍ਹਾਂ ਨਾਲ ਵੀ ਮੁਲਾਕਾਤ ਕੀਤੀ ਹੈ। ਮੁੱਖ ਮੰਤਰੀ ਚੰਨੀ ਨੂੰ ਸੁਝਾਅ ਦਿੱਤਾ ਗਿਆ ਹੈ ਕਿ ਕਾਂਗਰਸ ਸਰਕਾਰ ਕੋਲ ਮੁਸ਼ਕਿਲ ਨਾਲ 100 ਦਿਨ ਦਾ ਸਮਾਂ ਹੈ, ਇਸ ਲਈ ਇਸ ਮੌਕੇ ਤਬਾਦਲਿਆਂ ਵਾਲਾ ਦੌਰਘਟਾ ਕੇ ਸਰਕਾਰੀ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ, ਕਿਉਂਕਿ ਜੇ ਤਬਾਦਲਿਆਂ ਵਿੱਚ ਫਸ ਗਏ ਤਾਂ ਚੋਣਾਂ ਤੋਂ ਧਿਆਨ ਹਟ ਜਾਏਗਾ। ਕਾਂਗਰਸ ਨੂੰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੋਹਾਂ ਨਾਲ ਮੁਕਾਬਲਾ ਕਰਨਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ