Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਡਿਪਟੀ ਮੁੱਖ ਮੰਤਰੀ ਸੋਨੀ ਨੇ ਮੁੱਖ ਮੰਤਰੀ ਵਰਗੀਆਂ ਸਹੂਲਤਾਂ ਦੀ ਮੰਗ ਕੀਤੀ

September 26, 2021 03:16 AM

ਚੰਡੀਗੜ੍ਹ, 25 ਸਤੰਬਰ (ਪੋਸਟ ਬਿਊਰੋ)- ਪਹਿਲਾਂ ਮੁੱਖ ਮੰਤਰੀ ਬਣਾਉਣ ਅਤੇ ਫਿਰਹੋਰ ਮੰਤਰੀ ਸ਼ਾਮਲ ਕਰਨ ਵਿੱਚ ਉਲਝੀ ਹੋਈ ਪੰਜਾਬ ਸਰਕਾਰ ਲਈ ਇੱਕ ਹੋਰ ਪ੍ਰੇਸ਼ਾਨੀਪੈਦਾ ਹੋਣ ਲੱਗੀ ਹੈ।
ਪੰਜਾਬ ਵਿੱਚ ਵੀ ਆਈ ਪੀ ਕਲਚਰ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਿੱਚ ਉਪ ਮੁੱਖ ਮੰਤਰੀ ਓ ਪੀ ਸੋਨੀ ਨੇ ਮੁੱਖ ਮੰਤਰੀ ਵਰਗੀਆਂ ਸਹੂਲਤਾਂਲਈ ਮੰਗ ਕਰ ਦਿੱਤੀ ਹੈ। ਉਨ੍ਹਾ ਨੇ ਆਪਣੇ ਸੈਕਟਰੀ ਰਾਹੀਂ ਪੰਜਾਬ ਦੇ ਹਾਸਪੀਟੈਲਟੀ ਵਿਭਾਗ ਨੂੰ ਕਿਹਾ ਹੈ ਕਿ ਉਪ ਮੁੱਖ ਮੰਤਰੀ ਨੂੰ ਰਿਹਾਇਸ਼ ਤੇ ਦਫ਼ਤਰ ਲਈ ਮੁੱਖ ਮੰਤਰੀ ਦੇ ਬਰਾਬਰ ਦੀਆਂ ਸਹੂਲਤਾਂ ਦਿੱਤੀਆਂ ਜਾਣ। ਵਰਨਣ ਯੋਗ ਹੈ ਕਿ ਪੰਜਾਬ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਵਿੱਚ ਦੋ ਉਪ ਮੁੱਖ ਮੰਤਰੀ ਬਣੇ ਹਨ। ਸੰਵਿਧਾਨ ਵਿੱਚ ਡਿਪਟੀ ਮੁੱਖ ਮੰਤਰੀ ਨਾਂ ਦਾ ਕੋਈ ਅਹੁਦਾ ਨਹੀਂ ਹੁੰਦਾ ਤੇ ਕੈਬਨਿਟ ਮੰਤਰੀ ਹੀ ਹੁੰਦਾ ਹੈ, ਪਰ ਮੁੱਖ ਮੰਤਰੀ ਨੇ ਕਿਸੇ ਮੰਤਰੀ ਨੂੰ ਵਿਸ਼ੇਸ਼ ਸਥਾਨ ਅਤੇ ਮਹੱਤਵ ਦੇਣਾ ਹੋਵੇ ਤਾਂ ਉਸ ਦੇ ਲਈ ਉਪ ਮੁੱਖ ਮੰਤਰੀ ਦਾ ਅਹੁਦਾ ਕੱਢਿਆ ਜਾਂਦਾ ਹੈ ਅਤੇ ਅਜਿਹੇ ਉਪ ਮੁੱਖ ਮੰਤਰੀਆਂ ਦਾ ਅਸਲ ਵਿੱਚ ਸੀਨੀਅਰ ਮੰਤਰੀ ਦਾ ਦਰਜਾ ਹੀ ਹੁੰਦਾ ਹੈ ਅਤੇ ਉਨ੍ਹਾਂ ਕੋਲ ਮਹੱਤਵਪੂਰਨ ਗ੍ਰਹਿਵਿਭਾਗ ਜਾਂ ਵਿੱਤ ਵਿਭਾਗ ਹੁੰਦੇ ਹਨ। ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਵਿੱਚ ਰਾਜਿੰਦਰ ਕੌਰ ਭੱਠਲ ਅਤੇ ਫਿਰ ਅਕਾਲੀ-ਭਾਜਪਾ ਸਰਕਾਰ ਵਿੱਚ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਸਨ, ਪਰ ਉਨ੍ਹਾਂ ਨੂੰ ਸਹੂਲਤਾਂ ਮੁੱਖ ਮੰਤਰੀ ਵਾਂਗ ਦਿੱਤੀਆਂ ਗਈਆਂ ਹਨ।ਇਸੇ ਗੱਲ ਨੂੰ ਆਧਾਰ ਬਣਾ ਕੇ ਉਪ ਮੁੱਖ ਮੰਤਰੀ ਓ ਪੀ ਸੋਨੀ ਨੇ ਆਪਣੇ ਲਈ ਮੁੱਖ ਮੰਤਰੀ ਵਰਗੀਆਂ ਸਹੂਲਤਾਂ ਮੰਗੀਆਂ ਹਨ ਤੇਉਨ੍ਹਾ ਦੇ ਸੈਕਟਰੀ ਹਰਬੰਸ ਸਿੰਘ ਨੇ ਪੰਜਾਬ ਦੇ ਚੀਫ ਸੈਕਟਰੀ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਦੀ ਇੱਛਾ ਮੁਤਾਬਕ ਲਿਖਿਆ ਹੈ ਕਿ ਉਪ ਮੁੱਖ ਮੰਤਰੀ ਚਾਹੁੰਦੇ ਹਨ ਕਿ ਹਾਸਪੀਟੈਲਟੀ ਵਿਭਾਗ ਉਨ੍ਹਾਂ ਨੂੰ ਮੁੱਖ ਮੰਤਰੀ ਵਾਲੀਆਂ ਸਹੂਲਤਾਂ ਦੇਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ