Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਸਾਬਕਾ ਡੀ ਐਸ ਪੀ ਸਮੇਤ 45 ਲੋਕਾਂ ਤੋਂ ਪੰਜਾਹ ਲੱਖ ਠੱਗੇ ਗਏ

September 27, 2021 02:56 AM

ਤਰਨ ਤਾਰਨ, 26 ਸਤੰਬਰ (ਪੋਸਟ ਬਿਊਰੋ)- ਪੰਜਾਬ ਪੁਲਸ ਦੇ ਇੱਕ ਸਾਬਕਾ ਡੀ ਐਸ ਪੀ ਗੁਰਮੇਜ ਸਿੰਘ ਵਾਸੀ ਗੁਰੂ ਨਾਨਕ ਕਾਲੋਨੀ ਪੱਟੀ ਨੇ ਮੁਹੱਲਾ ਜਸਵੰਤ ਸਿੰਘ, ਤਰਨ ਤਾਰਨ ਦੇ ਵਾਸੀ ਗੁਰਦੇਵ ਸਿੰਘ ਦੇ ਖਿਲਾਫ ਕਰੀਬ ਪੰਜਾਹ ਲੱਖ ਦੀ ਠੱਗੀ ਮਾਰਨ ਦਾ ਕੇਸ ਦਰਜ ਕਰਵਾਇਆ ਹੈ। ਇਹ ਠੱਗੀ ਗੁਰਮੇਜ ਸਿੰਘ ਸਣੇ 45 ਲੋਕਾਂ ਨਾਲ ਕੀਤੀ ਗਈ ਹੈ। ਇਹ ਕੇਸ 22 ਅਪ੍ਰੈਲ ਨੂੰ ਦਿੱਤੀ ਸ਼ਿਕਾਇਤ ਦੀ ਜਾਂਚ ਦੇ ਬਾਅਦ ਕੱਲ੍ਹ ਦਰਜ ਕੀਤਾ ਗਿਆ ਹੈ।
ਸਾਬਕਾ ਡੀ ਐਸ ਪੀ ਗੁਰਮੇਜ ਸਿੰਘ ਨੇ ਦੱਸਿਆ ਕਿ ਗੁਰਦੇਵ ਸਿੰਘ ਨੇ ਰੂਬੀ ਕ੍ਰੈਡਿਟ ਕੋਆਪਰੇਟਿਵ ਸੋਸਾਇਟੀ ਦੇ ਨਾਂਅ ਉੱਤੇ ਕੰਪਨੀ ਬਣਾ ਕੇ ਬੈਂਕ ਤੋਂ ਵੱਧ ਵਿਆਜ ਦਿਵਾਉਣ ਦੇ ਨਾਂਅ ਉੱਤੇ ਪੈਸੇੇ ਲੈਣੇ ਸ਼ੁਰੂ ਕੀਤੇ ਸਨ। ਜਦ ਉਸ ਤੋਂ ਪੈਸੇ ਵਾਪਸ ਮੰਗੇ ਤਾਂ ਉਸ ਨੇ ਨਹੀਂ ਮੋੜੇ। ਗੁਰਦੇਵ ਸਿੰਘ ਨੇ ਸਾਬਕਾ ਡੀ ਐਸ ਪੀ ਗੁਰਮੇਜ ਅਤੇ ਉਸ ਦੀ ਪਤਨੀ ਦੇ ਇਲਾਵਾ ਕਰੀਬ 45 ਲੋਕਾਂ ਤੋਂ ਇੱਕ ਲੱਖ ਤੋਂ ਲੈ ਕੇ ਸਵਾ ਲੱਖ ਰੁਪਏ ਲੈ ਲਏ। ਕਈ ਲੋਕਾਂ ਨੇ ਆਪਣੀ ਐਫ ਡੀ ਤੁੜਵਾ ਕੇ ਗੁਰਦੇਵ ਸਿੰਘ ਨੂੰ ਪੈਸੇ ਜਮ੍ਹਾਂ ਦਿੱਤੇ ਸਨ। ਲੋਕਾਂ ਤੋਂ ਪੈਸੇ ਲੈ ਕੇ ਗੁਰਦੇਵ ਸਿੰਘ ਨੇ ਐਫ ਡੀ ਸਰਟੀਫਿਕੇਟ ਤਾਂ ਦਿੱਤੇ, ਪਰੰਤੂ ਬਾਅਦ ਵਿੱਚ ਪੈਸੇ ਨਹੀ ਮੋੜੇ।ਇਸ ਦੀ ਜਾਂਚ ਡੀ ਐਸ ਪੀ ਸਪੈਸ਼ਲ ਕਰਾਈਮ ਬ੍ਰਾਂਚ ਨੇ ਕੀਤੀ ਅਤੇ ਪੱਟੀ ਥਾਣੇ `ਚ ਦੋਸ਼ੀ ਉੱਤੇ ਕੇਸ ਦਰਜ ਕਰਨ ਦੇ ਬਾਅਦ ਕਾਰਵਾਈ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ