Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਮਮਤਾ ਬੈਨਰਜੀ ਨੇ ਕਿਹਾ: ਈਰਖਾ ਕਾਰਨ ਮੈਨੂੰ ਵਿਦੇਸ਼ ਜਾਣ ਦੀ ਆਗਿਆ ਵੀ ਨਹੀਂ ਦਿੱਤੀ ਗਈ

September 27, 2021 03:02 AM

ਕੋਲਕਾਤਾ, 26 ਸਤੰਬਰ (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਇੱਕ ਗੈਰ ਸਰਕਾਰੀ ਸੰਸਥਾ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਰੋਮ (ਇਟਲੀ) ਜਾਣ ਦੀ ਆਗਿਆ ਨਾ ਦਿੱਤੇ ਜਾਣ ਉੱਤੇ ਵਿਵਾਦ ਭਖ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਬੈਨਰਜੀ ਨੇ ਕੇਂਦਰ ਸਰਕਾਰ ਉੱਤੇ ਵਰ੍ਹਦਿਆਂ ਕਿਹਾ ਕਿ ਮੈਨੂੰ ਸਿਰਫ ਈਰਖਾ ਕਾਰਨ ਰੋਕਿਆ ਗਿਆ ਹੈ।
ਵਰਨਣ ਯੋਗ ਹੈ ਕਿ ਇਹ ਵਿਵਾਦ ਪੱਛਮੀ ਬੰਗਾਲ ਸਰਕਾਰ ਨੂੰ ਵਿਦੇਸ਼ ਮੰਤਰਾਲੇ ਵੱਲੋਂ ਇੱਕ ਪੱਤਰ ਮਿਲਣ ਦੇ ਨਾਲ ਪੈਦਾ ਹੋਇਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਰੋਮ ਵਿੱਚ ਹੋਣ ਵਾਲਾ ਸਮਾਗਮ ਸੂਬੇ ਦੀ ਮੁੱਖ ਮੰਤਰੀ ਦੇ ਸ਼ਾਮਲ ਹੋਣ ਲਈ ਢੁੱਕਵਾਂ ਨਹੀਂ। ਇਹ ਸਮਾਗਮ ਰੋਮ ਵਿੱਚ 6 ਅਤੇ 7 ਅਕਤੂਬਰ ਨੂੰ ਹੋਣਾ ਹੈ। ਮਮਤਾ ਬੈਨਰਜੀ ਨੇ ਸਮਾਗਮ ਦਾ ਸੱਦਾ ਪ੍ਰਵਾਨ ਕਰ ਲਿਆ ਅਤੇ ਭਵਾਨੀਪੁਰ ਜ਼ਿਮਨੀ ਚੋਣ ਮਗਰੋਂ ਰੋਮ ਜਾਣ ਦਾ ਫੈਸਲਾ ਕੀਤਾ ਤੇ ਇਸ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ, ਪਰ ਕੇਂਦਰ ਸਰਕਾਰ ਵੱਲੋਂ ਅਚਾਨਕ ਮਿਲੇ ਪੱਤਰ ਨੇ ਸਭ ਕੁਝ ਬਦਲ ਦਿੱਤਾ ਹੈ। ਭਵਾਨੀਪੁਰ ਵਿੱਚ ਇੱਕ ਰੈਲੀ ਵਿੱਚ ਦੌਰਾਨ ਬੋਲਦੇ ਵਕਤ ਮਮਤਾ ਬੈਨਰਜੀ ਆਪਣਾ ਗੁੱਸਾ ਲੁਕਾ ਨਹੀਂ ਸਕੀ। ਉਨ੍ਹਾਂ ਕਿਹਾ, ‘ਪ੍ਰਧਾਨ ਮੰਤਰੀ ਵਿਦੇਸ਼ ਜਾ ਸਕਦੇ ਹਨ। ਫਿਰ, ਮੈਨੂੰ ਵਿਦੇਸ਼ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਆਗਿਆ ਕਿਉਂ ਨਹੀਂ ਦਿੱਤੀ ਗਈ? ਮੈਨੂੰ ਸਿਰਫ ਈਰਖਾ ਕਾਰਨ ਰੋਕਿਆ ਗਿਆ ਹੈ।’

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ