Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਈਟਨ ਸੈਂਟਰ ਦੇ ਬਾਹਰ ਹੋਏ ਹਿੰਸਕ ਮੁਜ਼ਾਹਰੇ ਮਗਰੋਂ ਦੋ ਵਿਅਕਤੀ ਗ੍ਰਿਫਤਾਰ

September 27, 2021 10:29 AM

ਬਰੈਂਪਟਨ, 26 ਸਤੰਬਰ (ਪੋਸਟ ਬਿਊਰੋ) : ਸ਼ਨਿੱਚਰਵਾਰ ਨੂੰ ਈਟਨ ਸੈਂਟਰ ਦੇ ਬਾਹਰ ਐਂਟੀ ਵੈਕਸੀਨ ਤੇ ਐਂਟੀ ਮਾਸਕ ਮੁਜ਼ਾਹਰੇ ਤੋਂ ਬਾਅਦ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਪੁਲਿਸ ਨੇ ਦੱਸਿਆ ਕਿ ਮੁਜ਼ਾਹਰਾਕਾਰੀਆਂ ਦੇ ਇੱਕ ਗਰੁੱਪ ਨੇ ਮਾਲ ਦੇ ਅੰਦਰ ਦਾਖਲ ਹੋਣ ਦੀ ਕੋਸਿ਼ਸ਼ ਕੀਤੀ ਪਰ ਸਕਿਊਰਿਟੀ ਗਾਰਡਜ਼ ਵੱਲੋਂ ਉਨ੍ਹਾਂ ਨੂੰ ਮਾਲ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ। ਵਕੀਲ ਕਰੀਮਾ ਸਾਦ ਵੱਲੋਂ ਸੋਸ਼ਲ ਮੀਡੀਆ ਉੱਤੇ ਪੋਸਟ ਕੀਤੀ ਗਈ ਵੀਡੀਓ ਵਿੱਚ ਨਜ਼ਰ ਆ ਰਿਹਾ ਹੈ ਕਿ ਭੀੜ ਸਕਿਊਰਿਟੀ ਤੇ ਪੁਲਿਸ ਅਧਿਕਾਰੀਆਂ ਨਾਲ ਲੜ ਝਗੜ ਕੇ ਮਾਲ ਦੇ ਅੰਦਰ ਦਾਖਲ ਹੋਣ ਦੀ ਕੋਸਿ਼ਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਭੀੜ ਚੀਕ ਚੀਕ ਕੇ ਆਜ਼ਾਦੀ ਦੇ ਨਾਅਰੇ ਵੀ ਲਾ ਰਹੀ ਹੈ।
ਸਾਦ ਨੇ ਆਖਿਆ ਕਿ ਵੈਕਸੀਨ ਪਾਸਪੋਰਟ ਨੂੰ ਸਹੀ ਢੰਗ ਨਾਲ ਲਾਗੂ ਕੀਤੇ ਜਾਣ ਦੀ ਲੋੜ ਹੈ ਪਰ ਇਸ ਦੌਰਾਨ ਲੋਕਾਂ ਦਾ ਹਿੰਸਕ ਵਰਤਾਰਾ ਵੇਖਣ ਨੂੰ ਮਿਲ ਰਿਹਾ ਹੈ ਜੋ ਕਿ ਸਹੀ ਨਹੀਂ ਹੈ।ਇਸ ਦੌਰਾਨ ਪੁਲਿਸ ਨੇ ਦੱਸਿਆ ਕਿ ਇੱਕ ਸਕਿਊਰਿਟੀ ਗਾਰਡ ਉੱਤੇ ਹਮਲਾ ਹੋਇਆ ਪਰ ਸਕਿਊਰਿਟੀ ਸਟਾਫ ਤੇ ਮੁਜ਼ਾਹਰਾਕਾਰੀਆਂ ਵੱਲੋਂ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਰਿਪੋਰਟ ਨਹੀਂ ਲਿਖਵਾਈ ਗਈ।
ਥੌਰਨਹਿੱਲ ਦੇ 29 ਸਾਲਾ ਮਾਈਕਲ ਲੀਫ ਤੇ ਬਰੈਂਪਟਨ ਦੀ 23 ਸਾਲਾ ਵੈਨੇਸਾ ਕਾਰਵਾਲਹੋ ਨੂੰ ਹਮਲੇ ਦੇ ਦੋਸ਼ ਵਿੱਚ ਚਾਰਜ ਕੀਤਾ ਗਿਆ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ