Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਪੰਜਾਬ ਦੀ ਚਰਨਜੀਤ ਚੰਨੀ ਸਰਕਾਰ ਦੇ 15 ਮੰਤਰੀਆਂ ਨੇ ਸਹੁੰ ਚੁੱਕੀ

September 27, 2021 11:25 AM

* ਰਾਣਾ ਗੁਰਜੀਤ ਅਤੇ ਪਰਗਟ ਸਮੇਤ ਸੱਤ ਨਵੇਂ ਮੰਤਰੀ ਸ਼ਾਮਲ

ਚੰਡੀਗੜ੍ਹ, 26 ਸਤੰਬਰ, (ਪੋਸਟ ਬਿਊਰੋ)- ਅੱਜ ਐਤਵਾਰ ਨੂੰ ਪੰਜਾਬ ਵਿੱਚਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੰਤਰੀ ਮੰਡਲ ਦਾ ਵਾਧਾ ਕੀਤਾ ਗਿਆ, ਜਿਸ ਦੀ ਨਵੀਂ ਕੈਬਨਿਟ ਵਿੱਚ ਬਹੁਤ ਸਾਰੇ ਚਿਹਰੇ ਸਿੱਧੂ ਧੜੇ ਦੇ ਨਜ਼ਦੀਕੀ ਮੰਨੇ ਜਾਂਦੇ ਹਨ, ਪਰ ਕੁਝ ਲੋਕ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਜਾਂ ਉਨ੍ਹਾਂ ਦੇ ਨੇੜ ਵਾਲੇ ਹੋਰ ਵੀ ਸਨ। ਕੈਬਨਿਟ ਦੇ ਵਾਧੇ ਦੌਰਾਨ ਕੁੱਲ 15 ਜਣਿਆਂ ਨੇ ਸਹੁੰ ਚੁੱਕੀ ਹੈ।ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਦੇ ਨਾਲ ਦੋ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਬਣਾਏ ਗਏ ਸਨ।
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚਲੇ ਸਭ ਤੋਂ ਸੀਨੀਅਰ ਤਿੰਨ ਮੰਤਰੀਆਂ ਬ੍ਰਹਮ ਮਹਿੰਦਰਾ,ਮਨਪ੍ਰੀਤ ਸਿੰਘ ਬਾਦਲ ਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਸਭ ਤੋਂ ਪਹਿਲਾਂ ਸਹੁੰ ਚੁਕਾਈ ਗਈ। ਮਨਪ੍ਰੀਤ ਸਿੰਘ ਬਾਦਲ ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਦੇਵਿਰੁੱਧ ਮੁਹਿੰਮ ਵਿੱਚ ਨਿਰਪੱਖ ਰਹੇ ਸਨ, ਪਰਤ੍ਰਿਪਤ ਰਜਿੰਦਰ ਸਿੰਘ ਬਾਜਵਾ ਉਸ ਵੇਲੇਕੈਪਟਨ ਅਮਰਿੰਦਰ ਸਿੰਘ ਦੇ ਵਿਰੁੱਧ ਹਾਈਕਮਾਂਡ ਤੱਕ ਪਹੁੰਚਣ ਵਾਲਿਆਂ ਵਿੱਚੋਂ ਸਨ। ਉਹਸਿੱਧੂ ਧੜੇ ਦੇ ਮੈਂਬਰ ਹਨ।ਉਨ੍ਹਾਂ ਨਾਲ ਸ੍ਰੀਮਤੀ ਅਰੁਣਾ ਚੌਧਰੀ, ਸੁਖਵਿੰਦਰ ਸਿੰਘ ਸਰਕਾਰੀਆ, ਸ੍ਰੀਮਤੀ ਰਜ਼ੀਆ ਸੁਲਤਾਨਾ, ਵਿਜੇਇੰਦਰ ਸਿੰਗਲਾ ਤੇ ਭਾਰਤ ਭੂਸ਼ਣ ਆਸ਼ੂ ਪੁਰਾਣੀ ਕੈਬਨਿਟ ਵਿੱਚ ਨਵੀਂ ਸਰਕਾਰ ਦੇ ਮੰਤਰੀ ਦੀ ਸਹੁੰ ਚੁੱਕਣ ਵਾਲਿਆਂ ਵਿੱਚ ਹਨ। ਨਵੇਂ ਮੰਤਰੀਆਂ ਵਿੱਚੋਂ ਸਭ ਤੋਂ ਪਹਿਲਾਂ ਰਾਣਾ ਗੁਰਜੀਤ ਸਿੰਘ ਨੇ ਸਹੁੰ ਚੁੱਕੀ ਅਤੇ ਉਨ੍ਹਾਂ ਦੇ ਬਿਨਾ ਕਾਕਾ ਰਣਦੀਪ ਸਿੰਘ ਨਾਭਾ, ਡਾ: ਰਾਜ ਕੁਮਾਰ ਵੇਰਕਾ, ਸੰਗਤ ਸਿੰਘ ਗਿਲਜੀਆਂ, ਭਾਰਤੀ ਹਾਕੀ ਟੀਮ ਦੇ ਸਾਬਕਾ ਕੈਪਟਨ ਪਰਗਟ ਸਿੰਘ ਨੂੰ ਸਹੁੰ ਚੁਕਾਈ ਗਈ। ਕੈਪਟਨ ਅਮਰਿੰਦਰ ਸਿੰਘ ਵਿਰੁੱਧ ਮੁਹਿੰਮ ਵਿੱਚ ਪਰਗਟ ਸਿੰਘ ਦਾ ਮੋਹਰੀ ਰੋਲ ਸੀ। ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਗੁਰਕੀਰਤ ਸਿੰਘ ਕੋਟਲੀ ਨੂੰ ਵੀ ਮੰਤਰੀ ਬਣੇ ਹਨ।
ਇਨ੍ਹਾਂ ਵਿੱਚੋਂ ਸੁਖਵਿੰਦਰ ਸਿੰਘ ਸੁੱਖਸਰਕਾਰੀਆ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਸੁਲਗਦੀ ਅੱਗ ਨੂੰ ਭੰਬਾਕੇ ਵਿੱਚ ਬਦਲਣ ਵਾਲਾ ਕਿਹਾ ਜਾਂਦਾ ਹੈ, ਕਿਉਂਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਪ੍ਰਿੰਸੀਪਲ ਚੀਫ ਸੈਕਟਰੀ ਦਾ ਕੰਮ ਸੰਭਾਲ ਰਹੇ ਸਾਬਕਾ ਆਈ ਏ ਐੱਸ ਅਫਸਰ ਸੁਰੇਸ਼ ਕੁਮਾਰ ਵਿਰੁੱਧ ਕੁਝ ਕਾਰਨਾਂ ਕਰ ਕੇ ਸਭ ਤੋਂ ਪਹਿਲਾਂ ਓਸੇ ਨੇ ਮੋਰਚਾ ਖੋਲ੍ਹਿਆ ਸੀ। ਰਜ਼ੀਆ ਸੁਲਤਾਨਾ ਮਲੇਰਕੋਟਲਾ ਹਲਕੇ ਤੋਂ ਵਿਧਾਇਕ ਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਦੀ ਪਤਨੀ ਹੈ ਅਤੇ ਮੁਹੰਮਦ ਮੁਸਤਫਾ ਕੁਝ ਗੱਲਾਂ ਕਾਰਨ ਕੈਪਟਨ ਅਮਰਿੰਦਰ ਸਿੰਘ ਦੇ ਵਿਰੁੱਧ ਲੜਾਈ ਵਿੱਚਸਿੱਧੂਕੈਂਪ ਦੇ ਨਾਲ ਖੜੇ ਰਹੇ ਸਨ। ਵਿਜੇ ਇੰਦਰ ਨੂੰ ਰਾਹੁਲ ਗਾਂਧੀ ਦੀ ਟੀਮ ਦਾ ਮੈਂਬਰ ਮੰਨਿਆ ਜਾਦਾ ਹੈ।
ਇਸ ਦੌਰਾਨ ਸਭ ਤੋਂ ਵੱਧ ਚਰਚਾ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਕਾਰਨ ਹੁੰਦੀ ਰਹੀ। ਸਹੁੰ ਚੁੱਕ ਸਮਾਗਮ ਤੋਂ ਐਨ ਪਹਿਲਾਂ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਦੋਆਬੇ ਦੇ ਛੇ ਵਿਧਾਇਕਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੱਕ ਪਹੁੰਚ ਕੀਤੀ ਸੀ ਕਿ ਰਾਣਾ ਗੁਰਜੀਤ ਸਿੰਘ ਦੇ ਖਿਲਾਫ ਬਹੁਤ ਸਾਰੇ ਦੋਸ਼ ਹੋਣ ਕਾਰਨ ਉਨ੍ਹਾਂ ਨੂੰ ਮੰਤਰੀ ਨਾ ਬਣਾਇਆ ਜਾਵੇ, ਪਰ ਉਨ੍ਹਾਂ ਦੀ ਗੱਲ ਨਹੀਂ ਮੰਨੀ ਗਈ। ਰਾਣਾ ਗੁਰਜੀਤ ਸਿੰਘ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਬਿਜਲੀ ਮੰਤਰੀ ਸਨ, ਪਰ ਗੈਰਕਨੂੰਨੀ ਮਾਈਨਿੰਗ ਦੇ ਦੋਸ਼ਾਂਪਿੱਛੋਂ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਸੀ।ਕਾਕਾ ਰਣਦੀਪ ਸਿੰਘ ਨਾਭਾ ਬਾਰੇ ਕਿਹਾ ਜਾਂਦਾ ਹੈ ਕਿ ਉਸ ਦਾ ਨਾਂਅ ਸੋਨੀਆ ਗਾਂਧੀ ਸੂਚੀਵਿੱਚ ਪਾ ਦਿੱਤਾ ਸੀ। ਰਾਜਕੁਮਾਰ ਵੇਰਕਾ ਦਲਿਤ ਵਰਗ ਦੇ ਆਗੂ ਹਨ। ਸੰਗਤ ਸਿੰਘ ਗਿਲਜੀਆਂ ਵੀ ਨਵਜੋਤ ਸਿੰਘ ਸਿੱਧੂ ਧੜੇ ਨਾਲ ਸਬੰਧਤ ਹਨ। ਕੈਪਟਨ ਅਮਰਿੰਦਰ ਸਿੰਘ ਦੇ ਸਭ ਤੋਂ ਤਿੱਖੇ ਵਿਰੋਧੀ ਪ੍ਰਗਟ ਸਿੰਘ ਨੇ ਬੇਅਦਬੀ ਕਾਂਡ, ਬੇਰੁਜ਼ਗਾਰੀ ਅਤੇ ਮਾਫੀਆ ਬਾਰੇ ਸਰਕਾਰ ਦੇ ਖਿਲਾਫ ਕਈ ਵਾਰ ਸਵਾਲ ਖੜ੍ਹੇ ਕੀਤੇ ਸਨ।ਪਿਛਲੀ ਵਾਰ ਹਲਕਾ ਬਠਿੰਡਾ ਤੋਂ ਲੋਕ ਸਭਾ ਚੋਣ ਲੜ ਚੁੱਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੰਤਰੀ ਬਣਾਏ ਗਏ ਹਨ। ਉਹ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਹਨ।ਇਸ ਦੌਰਾਨ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਗੁਰਕੀਰਤ ਸਿੰਘ ਕੋਟਲੀ ਵੀ ਮੰਤਰੀ ਬਣਾਏ ਗਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ