Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਤਾਲਿਬਾਨ ਵੱਲੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਅਪੀਲ

September 28, 2021 01:44 AM

ਕਾਬੁਲ, 27 ਸਤੰਬਰ (ਪੋਸਟ ਬਿਊਰੋ)- ਤਾਲਿਬਾਨ ਦੀ ਅੰਤਿ੍ਰਮ ਸਰਕਾਰ ਨੇ ਏਅਰਲਾਈਨ ਕੰਪਨੀਆਂ ਨੂੰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਉਹ ਏਅਰਲਾਈਨਾਂ ਨੂੰ ਸਹੂਲਤ ਤੇ ਸੁਰੱਖਿਆ ਦੇਣਗੇ। ਅਜੇ ਤਕ ਕਾਬੁਲ ਏਅਰਪੋਰਟ ਉੱਤੇ ਰਾਹਤ ਸਮੱਗਰੀ ਲੈ ਕੇ ਹੀ ਜਹਾਜ਼ ਉਤਰ ਰਹੇ ਹਨ। ਇਸ ਤੋਂ ਇਲਾਵਾ ਪਾਕਿਸਤਾਨ ਨੇ ਕੁਝ ਉਡਾਣਾਂ ਸ਼ੁਰੂ ਕਰ ਦਿੱਤੀਆਂ ਹਨ, ਪਰ ਬਾਕੀ ਜਹਾਜ਼ ਓਥੇ ਨਹੀਂ ਜਾ ਰਹੇ।
ਇਸ ਸੰਬੰਧ ਵਿੱਚ ਤਾਲਿਬਾਨ ਸਰਕਾਰ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਬਦੁਲ ਕਾਹਰ ਬਲਖੀ ਨੇ ਕਿਹਾ ਕਿ ਅਫਗਾਨਿਸਤਾਨ ਵਿੱਚ ਸਥਿਤੀ ਆਮ ਵਰਗੀ ਹੋ ਰਹੀ ਹੈ, ਅਜਿਹੀ ਸਥਿਤੀ ਵਿੱਚ ਪੜ੍ਹਨ ਜਾਂ ਕਾਰੋਬਾਰ ਕਰਨ ਲਈ ਲੋਕ ਬਾਹਰ ਜਾਣਾ ਚਾਹੁੰਦੇ ਹਨ। ਉਨ੍ਹਾਂ ਲਈ ਕੌਮਾਂਤਰੀ ਉਡਾਣਾਂ ਦੀ ਲੋੜ ਹੈ। ਅਸੀਂ ਅਜਿਹੀਆਂ ਸਾਰੀਆਂ ਉਡਾਣਾਂ ਦੇ ਆਉਣ-ਜਾਣ ਦੀਆਂ ਜ਼ਰੂਰੀ ਵਿਵਸਥਾਵਾਂ ਕਰ ਰਹੇ ਹਾਂ। ਖਬਰ ਏਜੰਸੀ ਮੁਤਾਬਕ ਅਫਗਾਨਿਸਤਾਨ ਦੇ ਦੂਰ-ਦਰਾਜ ਦੇ ਇਲਾਕੇ ਤਾਂ ਕੀ, ਰਾਜਧਾਨੀ ਕਾਬੁਲ ਵਿੱਚ ਵੀ ਖੁਰਾਕੀ ਸਮੱਗਰੀ ਲਈ ਕੀਮਤਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ਦਵਾਈਆਂ ਦੀ ਕਿੱਲਤ ਬਣੀ ਹੋਈ ਹੈ। ਸਥਿਤੀ ਇਹ ਹੈ ਕਿ ਜ਼ਰੂਰੀ ਸਾਮਾਨ ਵੀ ਨਹੀਂ ਮਿਲ ਰਿਹਾ। ਪੈਟਰੋਲ ਡੀਜ਼ਲ ਦੀ ਕੀਮਤ ਬਹੁਤ ਵਧਣ ਕਾਰਨ ਯਾਤਰੀ ਬੱਸਾਂ ਤੇ ਟੈਕਸੀਆਂ ਨੇ ਵੀ ਕਿਰਾਏ ਵਧਾ ਦਿੱਤੇ ਹਨ। ਤੇਲ ਦੀਆਂ ਕੀਮਤਾਂ ਇੱਥੇ ਵੀਹ ਤੋਂ ਚਾਲੀ ਫੀਸਦੀ ਤਕ ਵਧ ਗਈਆਂ ਹਨ। ਸਬਜ਼ੀਆਂ ਦੀਆਂ ਕੀਮਤਾਂ ਪੰਜਾਹ ਫੀਸਦੀ ਵਧ ਗਈਆਂ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ