Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਵਿਧਾਇਕ ਨਾਗਰਾ ਨੇ ਕਿਹਾ: ਮੈਂ ਤਾਂ ਅਸਤੀਫਾ ਦੇ ਚੁੱਕਾ ਹਾਂ, ਮੰਤਰੀ ਅਹੁਦੇ ਦੀ ਦੌੜ ਵਿੱਚ ਹੀ ਨਹੀਂ

September 28, 2021 01:52 AM

ਚੰਡੀਗੜ੍ਹ, 27 ਸਤੰਬਰ (ਪੋਸਟ ਬਿਊਰੋ)- ਪੰਜਾਬ ਦੇ ਨਵੇਂ ਮੰਤਰੀ ਮੰਡਲ ਵਿੱਚ ਵਿਧਾਇਕ ਕੁਲਦੀਪ ਸਿੰਘ ਨਾਗਰਾ ਦੀ ਥਾਂ ਰਣਦੀਪ ਸਿੰਘ ਨਾਭਾ ਨੂੰ ਕੈਬਨਿਟ ਮੰਤਰੀ ਦੱਸਿਆ ਜਾ ਰਿਹਾ ਹੈ, ਪਰ ਇਸ ਬਾਰੇ ਕੁਲਦੀਪ ਸਿੰਘ ਨਾਗਰਾ ਨੇ ਕਿਹਾ ਕਿ ਮੈਂ ਮੰਤਰੀ ਅਹੁਦੇ ਦੀ ਦੌੜ ਵਿੱਚ ਸੀ ਹੀ ਨਹੀਂ, ਇਸ ਦੇ ਸਿਰਫ ਕਿਆਸ ਲਏ ਜਾ ਰਹੇ ਸਨ। ਉਨ੍ਹਾ ਨੇ ਕਿਹਾ ਕਿ ਉਹ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਹਨ ਅਤੇ ਪਾਰਟੀ ਹਾਈਕਮਾਨ ਨੂੰ ਦੱਸ ਦਿੱਤਾ ਸੀ।
ਦੂਸਰੇ ਪਾਸੇ ਇਹ ਵੀ ਕਿਹਾ ਜਾਂਦਾ ਹੈ ਕਿ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸੰਗਤ ਸਿੰਘ ਗਿਲਜੀਆਂ, ਰਾਜਾ ਵੜਿੰਗ, ਪਰਗਟ ਸਿੰਘ ਉੱਤੇ ਦਾਅ ਲਾ ਬੈਠੇ ਸਨ, ਇਸ ਲਈ ਉਨ੍ਹਾਂ ਨੇ ਨਾਗਰਾ ਦਾ ਸਾਥ ਨਹੀਂ ਦਿੱਤਾ ਅਤੇ ਮੁੱਖ ਮੰਤਰੀ ਚੰਨੀ ਨੇ ਵੀ ਕੁਲਜੀਤ ਸਿੰਘ ਨਾਗਰਾ ਉੱਤੇਖਾਸ ਜ਼ੋਰ ਨਹੀਂ ਲਾਇਆ। ਨਾਗਰਾ ਫਿਲਹਾਲ ਪੰਜਾਬ ਕਾਂਗਰਸ ਦੇ ਵਰਕਿੰਗ ਪ੍ਰਧਾਨ ਹਨ। ਦੋ ਵਾਰ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਉਹ ਖੇਤੀ ਕਾਨੂੰਨਾਂ ਦੇ ਖਿਲਾਫ ਵਿਧਾਨ ਸਭਾ ਤੋਂ ਅਸਤੀਫਾ ਦੇ ਚੁੱਕੇ ਹਨ,ਪਰ ਇਹ ਅਸਤੀਫਾ ਅਜੇ ਮਨਜ਼ੂਰ ਨਹੀਂ ਹੋਇਆ। ਨਾਗਰਾ ਇੱਕੋ-ਇੱਕ ਅਜਿਹੇ ਵਿਧਾਇਕ ਹਨ, ਜੋ ਆਪਣਾ ਇਨਕਮ ਟੈਕਸ ਖੁਦ ਦੇਂਦੇ ਹਨ, ਜਦ ਕਿ ਬਾਕੀ ਵਿਧਾਇਕਾਂ ਦਾ ਇਨਕਮ ਟੈਕਸ ਪੰਜਾਬ ਸਰਕਾਰ ਜਮ੍ਹਾਂ ਕਰਾਉਂਦੀ ਹੈ। ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਮੈਂ ਦੋ ਵਾਰ ਅਸਤੀਫਾ ਸਪੀਕਰ ਨੂੰ ਭੇਜਿਆ ਹੈ, ਇਸ ਲਈ ਮੰਤਰੀ ਮੰਡਲ ਮੈਂ ਨਹੀਂ ਜਾਵਾਂਗਾ, ਕਿਉਂਕਿ ਅਸਤੀਫਾ ਅਹਿਮ ਹੈ ਅਤੇ ਜਿਸ ਮੁੱਦੇ ਉੱਤੇ ਦਿੱਤਾ ਹੈ, ਉਹ ਸਭ ਤੋਂ ਵੱਡਾ ਅਤੇ ਦੇਸ਼ ਦਾਅਹਿਮ ਮੁੱਦਾ ਹੈ। ਵਰਨਣ ਯੋਗ ਹੈ ਕਿ ਕੁਲਜੀਤ ਸਿੰਘ ਨਾਗਰਾ ਸ਼ੁਰੂ ਤੋਂ ਕੈਪਟਨ ਵਿਰੋਧੀ ਸਨ, ਇਸ ਲਈ ਮੰਤਰੀ ਅਹੁਦੇ ਲਈ ਉਨ੍ਹਾਂ ਦਾ ਨਾਂਅ ਫਾਈਨਲ ਲਿਸਟ ਵਿੱਚ ਸੀ, ਪਰ ਨਾਗਰਾ ਨੇ ਚੁੱਪ ਧਾਰੀ ਰੱਖੀ ਸੀ। ਉਸ ਪਿੱਛੋਂ ਇਹ ਚਰਚਾ ਹੋਣ ਲੱਗੀ ਕਿ ਫਤਿਹਗੜ੍ਹ ਸਾਹਿਬ ਜ਼ਿਲੇ੍ਹ ਤੋਂ ਕੁਲਜੀਤ ਸਿੰਘ ਨਾਗਰਾ ਦੇ ਨਾਲ ਗੁਰਕੀਰਤ ਸਿੰਘ ਕੋਟਲੀ ਮੰਤਰੀ ਬਣਾਏ ਜਾ ਰਹੇ ਹਨ ਅਤੇ ਇੱਕੋ ਜ਼ਿਲੇ ਤੋਂ ਦੋ ਮੰਤਰੀਆਂ ਦੀ ਗੱਲ ਸੋਨੀਆ ਗਾਂਧੀ ਨੂੰ ਚੁਭਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ